Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

January 31, 2026 05:00 PM
SehajTimes

ਚੰਡੀਗੜ੍ਹ :  ਖਣਿਜ ਪਦਾਰਥਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ, ਸੂਬੇ ਦਾ ਮਾਲੀਆ ਵਧਾਉਣ ਅਤੇ ਖਣਨ ਖੇਤਰ ਵਿੱਚ ਰੈਗੂਲੇਟਰੀ ਅਨੁਸ਼ਾਸਨ ਕਾਇਮ ਰੱਖਣ ਦੇ ਉਦੇਸ਼ ਨਾਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਭਰ ਵਿੱਚ ਲੀਗਲ (ਕਾਨੂੰਨੀ) ਮਾਈਨਿੰਗ ਸਾਈਟਾਂ ਨੂੰ ਤੇਜ਼ੀ ਨਾਲ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਲਾਜ਼ਮੀ ਮਨਜ਼ੂਰੀਆਂ ਜਾਰੀ ਕਰਨ ਦਾ ਪ੍ਰਕਿਰਿਆ ਅਤੇ ਲਾਗੂਕਰਨ ਢਾਂਚੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਜ਼ਿਲ੍ਹਾ ਮਾਈਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਜ ਪੱਧਰੀ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ ਰਾਹੀਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਦੀ ਪ੍ਰਵਾਨਗੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤਾਂ ਜੋ ਵੱਧ ਤੋਂ ਵੱਧ ਕਾਨੂੰਨੀ ਮਾਈਨਿੰਗ ਸਾਈਟਾਂ ਨੂੰ ਤੁਰੰਤ ਕਾਰਜਸ਼ੀਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਨੱਥ ਪਾਉਣ ਦੇ ਨਾਲ-ਨਾਲ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਈਨਰ ਖਣਿਜਾਂ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਮੇਂ ਸਿਰ ਪ੍ਰਵਾਨਗੀਆਂ ਜਾਰੀ ਕਰਨਾ ਬਹੁਤ ਜ਼ਰੂਰੀ ਹੈ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਠੇਕੇ ਵਾਲੀਆਂ ਨਵੀਆਂ ਸਾਈਟਾਂ ਅਤੇ ਵੱਡੀਆਂ ਮਾਈਨਿੰਗ ਸਾਈਟਾਂ ਦੇ ਸਬੰਧ ਵਿੱਚ ਸਾਰੀਆਂ ਲੰਬਿਤ ਵਾਤਾਵਰਣ ਪ੍ਰਵਾਨਗੀਆਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੀਗਲ ਮਾਈਨਿੰਗ ਸਾਈਟਾਂ ਦਾ ਵਿਸਥਾਰ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਕਾਰਨ ਹੋਣ ਵਾਲੇ ਮਾਲੀਏ ਦੇ ਨੁਕਸਾਨ ਨੂੰ ਰੋਕਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ।

ਆਈ.ਆਈ.ਟੀ. ਰੋਪੜ ਦੁਆਰਾ ਹਾਲ ਹੀ ਵਿੱਚ ਕੀਤੇ ਗਏ ਸਰਵੇਖਣ ਦਾ ਹਵਾਲਾ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਨਿਰਦੇਸ਼ ਦਿੱਤੇ ਕਿ ਕਾਨੂੰਨੀ ਤੌਰ 'ਤੇ ਮਾਈਨਿੰਗ ਸਮੱਗਰੀ ਦੀ ਉਪਲੱਬਧਤਾ ਨੂੰ ਵਧਾਉਣ ਲਈ ਸ਼ਨਾਖ਼ਤ ਕੀਤੀਆਂ ਗਈਆਂ ਸਾਰੀਆਂ ਨਵੀਆਂ ਸਾਈਟਾਂ ਨੂੰ ਜ਼ਿਲ੍ਹਾ ਸਰਵੇਖਣ ਰਿਪੋਰਟ ਪੜਾਅ-III ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਸੁਪਰਡੈਂਟ ਇੰਜੀਨੀਅਰਾਂ ਅਤੇ ਜ਼ਿਲ੍ਹਾ ਮਾਈਨਿੰਗ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਕਾਇਮ ਰੱਖਣ ਅਤੇ ਇਸ ਦੇ ਜ਼ਮੀਨੀ ਪੱਧਰ 'ਤੇ ਸਖ਼ਤੀ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਾਰਦਰਸ਼ਤਾ ਨੂੰ ਵਧਾਉਣ, ਰੇਤ ਅਤੇ ਖਣਿਜਾਂ ਦੀ ਮਾਈਨਿੰਗ ਨੂੰ ਨਿਯਮਤ ਕਰਨ ਅਤੇ ਰੀਵਰ ਈਕੋਲੋਜੀ ਦੀ ਸੁਰੱਖਿਆ ਲਈ ਮਾਈਨਿੰਗ ਥਾਵਾਂ ਦੀ ਨਿਲਾਮੀ-ਆਧਾਰਤ ਅਲਾਟਮੈਂਟ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਰਿਆ ਵਿਗਿਆਨ, ਧਰਤੀ ਹੇਠਲੇ ਪਾਣੀ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਨਾਲ ਸਬੰਧਤ ਵਾਤਾਵਰਣ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਇਸ ਦੇ ਤੇਜ਼ੀ ਨਾਲ ਮੁਲਾਂਕਣ ਲਈ ਰਾਜ ਮਾਹਰ ਮੁਲਾਂਕਣ ਕਮੇਟੀ ਅਤੇ ਐਸ.ਈ.ਆਈ.ਏ.ਏ. ਨਾਲ ਨੇੜਿਓਂ ਤਾਲਮੇਲ ਰੱਖਿਆ ਜਾ ਰਿਹਾ ਹੈ।

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਮਾਈਨਿੰਗ ਸ੍ਰੀ ਅਭਿਜੀਤ ਕਪਲਿਸ਼, ਚੀਫ਼ ਇੰਜੀਨੀਅਰ (ਮਾਈਨਿੰਗ) ਸ. ਹਰਦੀਪ ਸਿੰਘ ਮੈਂਦੀਰੱਤਾ, ਸਮੂਹ ਸੁਪਰਡੈਂਟ ਇੰਜੀਨੀਅਰ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਮਾਈਨਿੰਗ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ