Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ 'ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

January 31, 2026 07:07 PM
SehajTimes

ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ

ਯੁੱਧ ਨਸ਼ਿਆਂ ਵਿਰੁੱਧ ਦੇ 336ਵੇਂ ਦਿਨ 4 ਕਿਲੋਗ੍ਰਾਮ ਹੈਰੋਇਨ ਸਮੇਤ 72 ਨਸ਼ਾ ਤਸਕਰ ਕਾਬੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 12ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 727 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 12ਵੇਂ ਦਿਨ, ਪੁਲਿਸ ਟੀਮਾਂ ਨੇ 192 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਹਥਿਆਰ, 15 ਜ਼ਿੰਦਾ ਕਾਰਤੂਸ ਅਤੇ 6 ਮੈਗਜ਼ੀਨਾਂ ਬਰਾਮਦ ਕੀਤੀਆਂ। ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 3913 ਹੋ ਗਈ ਹੈ। ਇਸ ਤੋਂ ਇਲਾਵਾ, 178 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 324 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 336ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋਗ੍ਰਾਮ ਹੈਰੋਇਨ, 200 ਗ੍ਰਾਮ ਅਫੀਮ, 1253 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 336 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,204 ਹੋ ਗਈ ਹੈ। 'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ