Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

January 31, 2026 07:26 PM
SehajTimes

ਚੰਡੀਗੜ੍ਹ ਵਿੱਚ ਦੱਖਣੀ ਕੋਰੀਆ ਦੇ ਵਫ਼ਦ ਨਾਲ ਸਮਾਰਟ ਖੇਤੀ, ਉੱਨਤ ਖੇਤੀ ਮਸ਼ੀਨਰੀ, ਬਾਇਓ-ਤਕਨਾਲੋਜੀ ਵਿੱਚ ਸਹਿਯੋਗ ਬਾਰੇ ਹੋਈ ਚਰਚਾ

ਪੰਜਾਬ ਛੋਟੇ ਕਿਸਾਨਾਂ ਨੂੰ ਤਕਨਾਲੋਜੀ ਆਧਾਰਿਤ ਹੱਲ ਦੇਣ ਲਈ ਦੱਖਣੀ ਕੋਰੀਆ ਦੀ ਐਕਸਪਰਟ ਮਦਦ ਲੈਣ ਲਈ ਤਿਆਰ -ਭਗਵੰਤ ਸਿੰਘ ਮਾਨ

ਛੋਟੇ ਖੇਤੀਬਾੜੀ ਖੇਤਰਾਂ ਲਈ ਦੱਖਣੀ ਕੋਰੀਆ ਦੀ ਵਰਟੀਕਲ ਫਾਰਮਿੰਗ ਤਕਨੀਕ ਪੰਜਾਬ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਹੈ- ਭਗਵੰਤ ਸਿੰਘ ਮਾਨ

ਸਰਕਾਰ ਨੇ ਖੇਤੀਬਾੜੀ ਨੂੰ ਵਧੇਰੇ ਲਾਭਦਾਇਕ ਧੰਦਾ ਬਣਾਉਣ ਲਈ ਦੱਖਣੀ ਕੋਰੀਆ ਨੂੰ ਸਮਾਲ ਐਗਰੀ ਮਸ਼ੀਨਰੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ ਦਿੱਤਾ - ਭਗਵੰਤ ਸਿੰਘ ਮਾਨ

ਪੰਜਾਬ ਆਟੋਮੇਸ਼ਨ, ਸਮਾਰਟ ਖੇਤੀ ਮਸ਼ੀਨਰੀ ਅਤੇ ਬੀਜ ਤਕਨਾਲੋਜੀ ਦੇ ਖੇਤਰਾਂ ਵਿੱਚ ਦੱਖਣੀ ਕੋਰੀਆ ਨਾਲ ਸਹਿਯੋਗ ਦੀਆਂ ਸੰਭਾਵਨਾਵਾਂ ਤਲਾਸ਼ੇਗਾ - ਭਗਵੰਤ ਸਿੰਘ ਮਾਨ

ਦੱਖਣੀ ਕੋਰੀਆ ਦੇ ਵਫ਼ਦ ਨੇ ਮੁੱਖ ਮੰਤਰੀ ਦੇ ਸਕਾਰਾਤਮਕ ਦ੍ਰਿਸ਼ਟੀਕੋਣ ਦਾ ਸਵਾਗਤ ਕੀਤਾ ਅਤੇ ਪੰਜਾਬ ਨਾਲ ਸਹਿਯੋਗ ‘ਚ ਦਿਲਚਸਪੀ ਪ੍ਰਗਟਾਈ

ਚੰਡੀਗੜ੍ਹ : ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਵਿਹਾਰਕ ਅਤੇ ਲਾਭਦਾਇਕ ਧੰਦੇ ਵਜੋਂ ਮੁੜ ਸਥਾਪਿਤ ਕਰਨ ਦੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਦੱਖਣੀ ਕੋਰੀਆ ਦੇ ਵਫ਼ਦ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਸਮਾਰਟ ਖੇਤੀ, ਉੱਨਤ ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ ਸੈਕਟਰ ਵਿੱਚ ਸਹਿਯੋਗ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਘਟ ਰਹੇ ਖੇਤੀ ਰਕਬੇ ਅਤੇ ਵਿਹਾਰਕਤਾ ਦੇ ਹੱਲ ਲਈ ਦੱਖਣੀ ਕੋਰੀਆ ਦੀ ਤਕਨੀਕੀ ਮੁਹਾਰਤ ਨੂੰ ਅਪਨਾਉਣ ਬਾਰੇ ਗੱਲਬਾਤ ਦੇ ਨਾਲ-ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਡੂੰਘੀ ਉਦਯੋਗਿਕ ਅਤੇ ਨਿਵੇਸ਼ ਭਾਈਵਾਲੀ ਨੂੰ ਵਧਾਉਣ ‘ਤੇ ਵਿਚਾਰ-ਚਰਚਾ ਕੀਤੀ ਗਈ। ਆਪਣੇ ਐਕਸ ਅਕਾਊਂਟ 'ਤੇ ਮੀਟਿੰਗ ਦੇ ਕੁਝ ਨੁਕਤੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਕੋਰੀਆ ਗਣਰਾਜ ਦੇ ਇੱਕ ਵਫ਼ਦ ਨਾਲ ਮੀਟਿੰਗ ਹੋਈ, ਜਿਸ ਦੌਰਾਨ ਸਮਾਰਟ ਖੇਤੀਬਾੜੀ, ਉੱਨਤ ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਖੇਤੀਬਾੜੀ ਨੂੰ ਲਾਭਦਾਇਕ ਉੱਦਮ ਬਣਾਉਣ ਲਈ ਪੰਜਾਬ ਅਤੇ ਦੱਖਣੀ ਕੋਰੀਆ ਵਿਚਕਾਰ ਆਪਸੀ ਸਹਿਯੋਗ ਨੂੰ ਵਧਾਉਣਾ ਹੈ। ਇਸ ਦੌਰਾਨ ਕੋਈਆ ਦੇ ਵਫ਼ਦ ਨੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਕੰਮਕਾਜ ਲਈ ਸਾਜ਼ਗਾਰ ਮਾਹੌਲ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਕੋਰੀਆਈ ਵਫ਼ਦ ਨੂੰ 13 ਤੋਂ 15 ਮਾਰਚ 2026 ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਲਈ ਨਿੱਘਾ ਸੱਦਾ ਦਿੱਤਾ ਗਿਆ।

ਦੱਖਣੀ ਕੋਰੀਆ ਤੋਂ ਆਏ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮੁੱਖ ਤੌਰ 'ਤੇ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਨੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਖੇਤੀਬਾੜੀ ਅਧੀਨ ਘਟ ਰਹੇ ਰਕਬੇ ਕਰਕੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਹੁਣ ਗੈਰ-ਵਿਹਾਰਕ ਉੱਦਮ ਬਣ ਕੇ ਰਹਿ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨ ਦੇ ਟੁਕੜੇ ਹੋਣ ਕਾਰਨ ਖੇਤੀਬਾੜੀ ਹੁਣ ਸਾਡੇ ਵੱਡੀ ਗਿਣਤੀ ਕਿਸਾਨਾਂ ਲਈ ਲਾਭਦਾਇਕ ਧੰਦਾ ਨਹੀਂ ਰਹੀ।

ਤਕਨੀਕੀ ਦਖਲਅੰਦਾਜ਼ੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਮਾਲ ਐਗਰੀਕਲਚਰ ਮਸ਼ੀਨਰੀ ਸੈਕਟਰ ਵਿੱਚ ਦੱਖਣੀ ਕੋਰੀਆ ਤੋਂ ਨਿਵੇਸ਼ ਆਕਰਸ਼ਿਤ ਕਰਨ ਲਈ ਉਤਸੁਕ ਹੈ, ਕਿਉਂਕਿ ਦੱਖਣੀ ਕੋਰੀਆ ਕੋਲ ਇਸ ਖੇਤਰ ਵਿੱਚ ਵਿਸ਼ਾਲ ਤਜਰਬਾ ਅਤੇ ਮੁਹਾਰਤ ਹੈ। ਉਨ੍ਹਾਂ ਦੱਸਿਆ ਕਿ ਦੱਖਣੀ ਕੋਰੀਆ ਵਿੱਚ ਜ਼ਮੀਨ ਘੱਟ ਹੋਣ ਕਰਕੇ ਉਥੇ ਲੰਬਕਾਰੀ ਖੇਤੀ ਅਤੇ ਕੁਸ਼ਲ ਮਸ਼ੀਨੀਕਰਨ ਤੇਜ਼ੀ ਨਾਲ ਉਭਰਿਆ ਹੈ, ਜਿਸ ਕਰਕੇ ਦੱਖਣੀ ਕੋਰੀਆ ਦਾ ਇਹ ਤਜਰਬਾ ਅਤੇ ਮੁਹਾਰਤ ਪੰਜਾਬ ਲਈ ਵਧੇਰੇ ਢੁਕਵਾਂ ਜਾਪ ਰਿਹਾ ਹੈ।

ਦੋਵੇਂ ਮੁਲਕਾਂ ਦਰਮਿਆਨ ਇਤਿਹਾਸਕ ਸਮਾਨਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਦੱਖਣੀ ਕੋਰੀਆ ਦੋਵਾਂ ਨੇ ਇੱਕੋ ਸਮੇਂ ਆਜ਼ਾਦੀ ਪ੍ਰਾਪਤ ਕੀਤੀ ਅਤੇ ਗਰੀਬੀ ਦੋਵਾਂ ਦੇਸ਼ਾਂ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਅਨਾਜ-ਸਰਪਲੱਸ ਸੂਬਾ ਬਣ ਕੇ ਇਸ ਚੁਣੌਤੀ ਨੂੰ ਪਾਰ ਕੀਤਾ ਅਤੇ ਅੱਜ, ਪੰਜਾਬ ਕੇਂਦਰੀ ਪੂਲ ਵਿੱਚ ਅਨਾਜ ਦਾ ਸਭ ਤੋਂ ਵੱਡਾ ਯੋਗਦਾਨ ਪਾਉਣ ਵਾਲੇ ਮੋਹਰੀ ਰਾਜਾਂ ਵਿੱਚੋਂ ਇੱਕ ਹੈ।

ਆਲਮੀ ਪੱਧਰ ਦੇ ਉੱਤਮ ਅਭਿਆਸਾਂ ਨੂੰ ਅਪਣਾਉਣ ਲਈ ਪੰਜਾਬ ਦੀ ਰੁਚੀ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੱਖਣੀ ਕੋਰੀਆ ਪਹਿਲਾਂ ਹੀ ਖੇਤੀਬਾੜੀ ਕਾਰੋਬਾਰ ਵਿੱਚ ਆਪਣੀ ਤਾਕਤ ਅਤੇ ਨਵੀਨਤਾ ਦਾ ਪ੍ਰਦਰਸ਼ਨ ਕਰ ਚੁੱਕਾ ਹੈ ਅਤੇ ਹੁਣ ਪੰਜਾਬ ਸੂਬਾ ਵੀ ਇਨ੍ਹਾਂ ਉੱਨਤ ਤਕਨੀਕੀ ਤਰੱਕੀਆਂ ਤੋਂ ਲਾਭ ਉਠਾਉਣਾ ਦਾ ਇਛੁੱਕ ਹੈ। ਪੈਂਗ-ਯੋ ਟੈਕਨੋ ਵੈਲੀ, ਜਿਸ ਨੂੰ ਅਕਸਰ ਸਿਲੀਕਾਨ ਵੈਲੀ ਵੀ ਕਿਹਾ ਜਾਂਦਾ ਹੈ, ਦੀ ਆਪਣੀ ਫੇਰੀ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਖੇਤੀਬਾੜੀ ਮਸ਼ੀਨਰੀ ਦੇ ਸਵੈਚਾਲਨ, ਸਮਾਰਟ ਉਪਕਰਨਾਂ, ਬਾਇਓਟੈਕਨਾਲੋਜੀ ਅਤੇ ਬੀਜ ਤਕਨਾਲੋਜੀ, ਸਮਾਰਟ ਕੰਬਾਈਨ ਹਾਰਵੈਸਟਰ, ਟ੍ਰਾਂਸਪਲਾਂਟਰ, ਬੀਜ ਅਤੇ ਸਹਾਇਕ ਖੇਤਰਾਂ ਵਰਗੀਆਂ ਤਕਨੀਕਾਂ ਅਪਣਾਉਣ ਵਿੱਚ ਸਹਿਯੋਗ ਲਈ ਉਤਸੁਕ ਹਾਂ।

ਦੁਵੱਲੇ ਸਹਿਯੋਗ ਲਈ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਜੀਵੰਤ ਅਤੇ ਤਕਨੀਕੀ ਤੌਰ 'ਤੇ ਉੱਨਤ ਦੇਸ਼ ਦੇ ਵਫ਼ਦ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਦੱਖਣੀ ਕੋਰੀਆਈ ਵਫ਼ਦ ਨੂੰ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਕਿਹਾ ਕਿ ਇਹ ਸੰਮੇਲਨ ਸਾਡੇ ਸਹਿਯੋਗ ਨੂੰ ਢਾਂਚਾਗਤ ਅਤੇ ਲਾਭਦਾਇਕ ਢੰਗ ਨਾਲ ਅੱਗੇ ਵਧਾਉਣ ਲਈ ਢੁਕਵਾਂ ਮੰਚ ਪ੍ਰਦਾਨ ਕਰੇਗਾ।

ਇਸ ਦੌਰਾਨ ਮੁੱਖ ਮੰਤਰੀ ਵੱਲੋਂ ਪੇਸ਼ ਕੀਤੇ ਦ੍ਰਿਸ਼ਟੀਕੋਣ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਦੌਰੇ 'ਤੇ ਆਏ ਦੱਖਣੀ ਕੋਰੀਆਈ ਵਫ਼ਦ ਨੇ ਪੰਜਾਬ ਨਾਲ ਸਹਿਯੋਗ ਵਿੱਚ ਡੂੰਘੀ ਦਿਲਚਸਪੀ ਦਿਖਾਈ, ਜੋ ਨੇੜ ਭਵਿੱਖ ਵਿੱਚ ਦੋਵੇਂ ਮੁਲਕਾਂ ਦਰਮਿਆਨ ਠੋਸ ਭਾਈਵਾਲੀ ਦੀ ਸੰਭਾਵਨਾ ਦਾ ਸੰਕੇਤ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ