Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

January 31, 2026 07:33 PM
SehajTimes

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹਾਂ ਵਿੱਚ ਚੱਲ ਰਹੇ ਕਾਰਜਾਂ ਅਤੇ ਕੈਦੀਆਂ ਦੀ ਭਲਾਈ ਦਾ ਜਾਇਜ਼ਾ ਲਿਆ। ਕੇਂਦਰੀ ਜੇਲ੍ਹ ਪਟਿਆਲਾ ਵਿਖੇ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਫੈਕਟਰੀ ਦਾ ਦੌਰਾ ਕਰਦਿਆਂ ਬੰਦੀਆਂ ਲਈ ਚਲਾਏ ਜਾ ਰਹੇ ਲੰਬੇ ਸਮੇਂ ਦੇ ਆਈ.ਟੀ.ਆਈ. ਕੋਰਸਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਨੇ ਵਰਕਸ਼ਾਪ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਅੰਡਰਟਰਾਇਲ ਕੈਦੀਆਂ ਨਾਲ ਸਿਖਲਾਈ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ।

ਦੌਰੇ ਦੌਰਾਨ, ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਰਸੋਈ ਅਤੇ ਭੋਜਨ ਸਹੂਲਤਾਂ, ਮੁਫ਼ਤ ਕਾਨੂੰਨੀ ਸਹਾਇਤਾ, ਇਲਾਜ ਅਤੇ ਮੈਡੀਕਲ ਸਹੂਲਤਾਂ ਦਾ ਵੀ ਨਿਰੀਖਣ ਕੀਤਾ, ਕੈਦੀਆਂ ਨਾਲ ਉਨ੍ਹਾਂ ਦੀਆਂ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਗੱਲਬਾਤ ਕਰਦਿਆਂ ਜੇਲ੍ਹ ਅਧਿਕਾਰੀਆਂ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਮੁੱਚੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ। ਜੇਲ੍ਹ ਮੰਤਰੀ ਨੇ ਸਹੂਲਤਾਂ ਅਤੇ ਭਲਾਈ ਉਪਾਵਾਂ ਦੀ ਸਮੀਖਿਆ ਕਰਨ ਲਈ ਜੇਲ੍ਹ ਵਿੱਚ ਮਹਿਲਾ ਵਾਰਡ ਦਾ ਵੀ ਦੌਰਾ ਕੀਤਾ।

ਲਾਲਜੀਤ ਸਿੰਘ ਭੁੱਲਰ ਨੇ ਕੈਦੀਆਂ ਨੂੰ ਭਵਿੱਖ ਵਿੱਚ ਕਿਸੇ ਵੀ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਬਚਣ ਦੀ ਸਲਾਹ ਦਿੰਦਿਆਂ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਦੀ ਬਿਹਤਰ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੈਦੀਆਂ ਵਿੱਚ ਸਕਾਰਾਤਮਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਲਗਾਤਾਰ ਕੰਮ ਕਰਦੇ ਹੋਏ, ਪੰਜਾਬ ਦੀਆਂ ਜੇਲ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਲਈ ਵਚਨਬੱਧ ਹੈ।

ਜੇਲ੍ਹ ਮੰਤਰੀ ਨੇ ਅਨੁਸ਼ਾਸਨ ਬਣਾਈ ਰੱਖਣ ਅਤੇ ਸੁਧਾਰਵਾਦੀ ਪਹਿਲਕਦਮੀਆਂ ਨੂੰ ਬਿਹਤਰ ਬਣਾਉਣ ਲਈ ਜੇਲ੍ਹ ਪ੍ਰਸ਼ਾਸਨ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਵਾਪਸੀ ਦੌਰਾਨ ਜੇਲ੍ਹ ਮੰਤਰੀ ਨੇ ਮੁਲਾਕਾਤ ਖੇਤਰ ਵਿੱਚ ਕੈਦੀਆਂ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕੀਤੀ ਅਤੇ ਮੁਲਾਕਾਤ ਪ੍ਰਕਿਰਿਆ ਬਾਰੇ ਮੁਲਾਕਾਤੀਆਂ ਤੋਂ ਫੀਡਬੈਕ ਵੀ ਹਾਸਲ ਕੀਤੀ।

ਕੇਂਦਰੀ ਜੇਲ੍ਹ ਦੇ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਅਤੇ ਨਾਭਾ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਜੇਲ੍ਹ ਮੰਤਰੀ ਨੂੰ ਪ੍ਰਸ਼ਾਸਨਿਕ ਉਪਾਵਾਂ, ਸੁਰੱਖਿਆ ਪ੍ਰੋਟੋਕੋਲ ਅਤੇ ਜੇਲ੍ਹ ਸੁਰੱਖਿਆ ਨੂੰ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।

ਇਸ ਦੌਰਾਨ ਵਧੀਕ ਸੁਪਰਡੈਂਟ ਅਰਪਨਜੋਤ ਸਿੰਘ ਰਹਿਲ, ਡਿਪਟੀ ਸੁਪਰਡੈਂਟ (ਫੈਕਟਰੀ) ਜੈਦੀਪ ਸਿੰਘ ਅਤੇ ਹੋਰ ਜੇਲ੍ਹ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ