Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਮੋਹਾਲੀ ਵਿੱਚ ਨੈਸ਼ਨਲ ਰੋਡ ਸੇਫ਼ਟੀ ਮਹੀਨਾ ਸਫਲਤਾਪੂਰਵਕ ਮਨਾਇਆ ਗਿਆ

February 01, 2026 11:44 AM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਪੈਸ਼ਲ ਡੀ.ਜੀ.ਪੀ. ਟ੍ਰੈਫ਼ਿਕ ਅਤੇ ਸੜਕ ਸੁਰੱਖਿਆ ਵਿੰਗ, ਪੰਜਾਬ, ਐੱਸ.ਐੱਸ.ਪੀ. ਮੋਹਾਲੀ ਹਰਮਨਦੀਪ ਸਿੰਘ ਹਾਂਸ, ਡਿਪਟੀ ਕਮਿਸ਼ਨਰ ਮੋਹਾਲੀ ਅਤੇ ਐੱਸ.ਪੀ. ਟ੍ਰੈਫ਼ਿਕ ਮੋਹਾਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਟ੍ਰੈਫ਼ਿਕ ਪੁਲਿਸ ਵੱਲੋਂ ਡੀ.ਐੱਸ.ਪੀ. ਟ੍ਰੈਫ਼ਿਕ ਮੋਹਾਲੀ ਸ਼੍ਰੀ ਕਰਨੈਲ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਰੋਡ ਸੇਫ਼ਟੀ ਮਹੀਨਾ ਮਨਾਇਆ ਗਿਆ।

ਇਸ ਸਬੰਧ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ਼ ਸਟੂਡੈਂਟ ਅਫ਼ੇਅਰਜ਼ ਐਂਡ ਐਡਮਿਨਿਸਟ੍ਰੇਸ਼ਨ (DSA&A) ਵੱਲੋਂ 30 ਜਨਵਰੀ 2026 ਨੂੰ ਅਕਾਦਮਿਕ ਬਲੌਕ A-1 ਦੇ ਆਡੀਟੋਰੀਅਮ ਵਿੱਚ ਨੈਸ਼ਨਲ ਰੋਡ ਸੇਫ਼ਟੀ ਕੈਂਪੇਨ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਕੈਂਪੇਨ ਵਿੱਚ ਟ੍ਰਾਂਸਪੋਰਟ ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵਿਦਿਆਰਥੀਆਂ ਸਮੇਤ ਲਗਭਗ 500 ਹਿਸੇਦਾਰਾਂ ਨੇ ਭਾਗ ਲਿਆ।
ਇਸ ਸਮਾਗਮ ਦੀ ਸ਼ੁਰੂਆਤ ਡੀ.ਐੱਸ.ਪੀ. ਟ੍ਰੈਫ਼ਿਕ ਮੋਹਾਲੀ ਸ਼੍ਰੀ ਕਰਨੈਲ ਸਿੰਘ, ਏ.ਆਰ.ਟੀ.ਓ. ਸ਼੍ਰੀ ਗਗਨਦੀਪ ਸਿੰਘ, ਕਰਨਲ ਸੰਜੀਵ ਬਖ਼ਸ਼ੀ (ਰਿਟਾਇਰਡ), ਸੀਨੀਅਰ ਡਾਇਰੈਕਟਰ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਯੂਨੀਵਰਸਿਟੀ, ਸ਼੍ਰੀ ਖੁਸ਼ਪ੍ਰੀਤ ਸਿੰਘ ਘੁਮਾਣ, ਐਸਿਸਟੈਂਟ ਡਾਇਰੈਕਟਰ, ਯੁਥ ਅਫ਼ੇਅਰਜ਼ ਐਂਡ ਸਰਵਿਸਿਜ਼, ਅਤੇ ਸ਼੍ਰੀ ਸ਼ਾਹਬਾਜ਼ ਸਿੰਘ, ਚੀਫ਼ ਸੁਰੱਖਿਆ ਅਫ਼ਸਰ ਵੱਲੋਂ ਕੀਤੀ ਗਈ।
ਇਸ ਮੌਕੇ ਇੰਸਪੈਕਟਰ ਓਮਬੀਰ ਸਿੰਘ, ਟ੍ਰੈਫ਼ਿਕ ਇੰਚਾਰਜ ਖਰੜ, ਏ.ਐੱਸ.ਆਈ. ਸੁਖਮੰਦਰ ਸਿੰਘ (ਮੁੱਲਾਪੁਰ), ਏ.ਐੱਸ.ਆਈ. ਕ੍ਰਿਸ਼ਨ ਸਿੰਘ (ਲਾਲੜੂ), ਏ.ਐੱਸ.ਆਈ. ਜਤਿੰਦਰ ਸਿੰਘ (ਲਾਡਰਾ), ਏ.ਐੱਸ.ਆਈ. ਜਗੀਰ ਸਿੰਘ (ਸਨੇਟਾ), ਏ.ਐੱਸ.ਆਈ. ਸਜੀਵ ਕੁਮਾਰ (ਖਰੜ) ਸਮੇਤ ਹੋਰ ਟ੍ਰੈਫ਼ਿਕ ਕਰਮਚਾਰੀ ਵੀ ਹਾਜ਼ਰ ਸਨ।

ਸੈਮੀਨਾਰ ਦੌਰਾਨ ਡੀ.ਐੱਸ.ਪੀ. ਟ੍ਰੈਫ਼ਿਕ ਨੇ ਟ੍ਰੈਫ਼ਿਕ ਪ੍ਰਬੰਧਨ ਵਿੱਚ ਆਪਣੇ ਵਿਸ਼ਾਲ ਅਨੁਭਵ ਸਾਂਝੇ ਕਰਦਿਆਂ ਟ੍ਰੈਫ਼ਿਕ ਨਿਯਮਾਂ, ਸੜਕ ਅਨੁਸ਼ਾਸਨ ਅਤੇ ਸੁਰੱਖਿਅਤ ਡ੍ਰਾਈਵਿੰਗ ਅਭਿਆਸਾਂ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਿੱਤੀ।

ਕੈਂਪੇਨ ਦੇ ਹਿੱਸੇ ਵਜੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਉਮੰਗ ਕਲੱਬ ਦੇ ਵਿਦਿਆਰਥੀ ਵਾਲੰਟੀਅਰਾਂ ਵੱਲੋਂ ਸੜਕ ਸੁਰੱਖਿਆ ਅਤੇ ਜ਼ਿੰਮੇਵਾਰ ਡ੍ਰਾਈਵਿੰਗ ’ਤੇ ਆਧਾਰਿਤ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮਾਂ ਨੇ ਵੀ ਦਰਸ਼ਕਾਂ ਨੂੰ ਸਮਾਗਮ ਨਾਲ ਜੋੜੀ ਰੱਖਿਆ।

ਸਮਾਗਮ ਅੰਤ ਵਿੱਚ ਜਾਣਕਾਰੀ ਭਰਪੂਰ, ਮਨੋਰੰਜਕ ਅਤੇ ਪ੍ਰਭਾਵਸ਼ਾਲੀ ਸਾਬਤ ਹੋਇਆ, ਜਿਸ ਨਾਲ ਹਾਜ਼ਰੀਨਾਂ ਵਿੱਚ ਸੜਕ ਸੁਰੱਖਿਆ ਦੇ ਮਹੱਤਵ ਨੂੰ ਲੈ ਕੇ ਜਾਗਰੂਕਤਾ ਵਧੀ ਅਤੇ ਨਿਯਮਾਂ ਦੀ ਪਾਲਣਾ ਕਰਨ ਦਾ ਅਹਿਦ ਲਿਆ ਗਿਆ।

ਜ਼ਿਕਰਯੋਗ ਹੈ ਕਿ ਨੈਸ਼ਨਲ ਰੋਡ ਸੇਫ਼ਟੀ ਮਹੀਨੇ ਦੌਰਾਨ ਜ਼ਿਲ੍ਹਾ ਮੋਹਾਲੀ ਟ੍ਰੈਫ਼ਿਕ ਪੁਲਿਸ ਵੱਲੋਂ ਡੀ.ਐੱਸ.ਪੀ. ਟ੍ਰੈਫ਼ਿਕ ਦੀ ਅਗਵਾਈ ਹੇਠ ਸਮੂਹ ਟ੍ਰੈਫ਼ਿਕ ਪੁਲਿਸ, ਐਨ.ਜੀ.ਓਜ਼ ਦੇ ਸਹਿਯੋਗ ਨਾਲ ਸਾਈਕਲ ਰੈਲੀਆਂ, ਮੋਟਰ ਰੈਲੀਆਂ, ਜਾਗਰੂਕਤਾ ਕੈਂਪੇਨ, ਹੈਲਮੈਟ ਵੰਡ, ਰਿਫਲੈਕਟਰ ਅਤੇ ਹੋਰ ਟ੍ਰੈਫ਼ਿਕ ਸੁਰੱਖਿਆ ਸਮੱਗਰੀ ਦੀ ਵੰਡ ਕੀਤੀ ਗਈ। ਇਸ ਦੇ ਨਾਲ-ਨਾਲ ਮੋਹਾਲੀ ਜ਼ਿਲ੍ਹੇ ਦੀਆਂ ਕਲੋਨੀਆਂ ਅਤੇ ਮੁਹੱਲਿਆਂ ਵਿੱਚ ਰਿਕਸ਼ਿਆਂ ’ਤੇ ਸਪੀਕਰਾਂ ਅਤੇ ਨੁੱਕੜ ਨਾਟਕਾਂ ਰਾਹੀਂ ਵੀ ਲੋਕਾਂ ਨੂੰ ਸੜਕ ਸੁਰੱਖਿਆ ਬਾਰੇ ਜਾਗਰੂਕ ਕੀਤਾ ਗਿਆ।

ਇਸ ਤਰ੍ਹਾਂ ਜ਼ਿਲ੍ਹਾ ਮੋਹਾਲੀ ਵਿੱਚ ਨੈਸ਼ਨਲ ਰੋਡ ਸੇਫ਼ਟੀ ਮਹੀਨਾ ਪੂਰੀ ਤਰ੍ਹਾਂ ਸਫਲ ਅਤੇ ਸੰਪੂਰਨ ਢੰਗ ਨਾਲ ਮਨਾਇਆ ਗਿਆ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ