Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਲੋਕਾਂ ਵਿੱਚ ਰਜਿਸਟਰੇਸ਼ਨ ਲਈ ਭਾਰੀ ਉਤਸਾਹ, ਸਰਕਾਰ ਵੱਲੋਂ ਪੁਖਤਾ ਪ੍ਰਬੰਧ : ਵਿਧਾਇਕ ਕੁਲਵੰਤ ਸਿੰਘ

February 01, 2026 12:25 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਰਜਿਸਟਰੇਸ਼ਨ ਕੈਂਪ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਯੋਜਨਾ ਦਾ ਲਾਭ ਲੈਣ ਲਈ ਪੂਰਾ ਉਤਸ਼ਾਹ ਵੇਖਣ ਨੂੰ ਮਿਲਿਆ।

ਇਸ ਮੌਕੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸ ਯੋਜਨਾ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਬਿਨਾਂ ਘਬਰਾਏ “ਪਹਿਲਾਂ ਆਓ, ਪਹਿਲਾਂ ਪਾਓ” ਦੇ ਅਧਾਰ ’ਤੇ ਸ਼ਾਂਤੀ ਨਾਲ ਆਪਣੇ ਕਾਰਡ ਬਣਵਾਉਣ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਰਜਿਸਟਰੇਸ਼ਨ ਦਾ ਕੰਮ ਹਾਲੇ ਪਹਿਲੇ ਪੜਾਅ ਵਿੱਚ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਤੇਜ਼ੀ ਆਵੇਗੀ, ਨਾਲ ਹੀ ਹੋਰ ਸੈਂਟਰ ਵੀ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਕਾਰਡ ਬਣਨ ਵਿੱਚ ਭਾਵੇਂ ਕੁਝ ਸਮਾਂ ਲੱਗ ਸਕਦਾ ਹੈ, ਪਰ ਜਿਸ ਵਿਅਕਤੀ ਦੀ ਇੱਕ ਵਾਰ ਰਜਿਸਟਰੇਸ਼ਨ ਹੋ ਜਾਵੇਗੀ, ਉਹ ਰਜਿਸਟਰੇਸ਼ਨ ਨੰਬਰ ਦੇ ਆਧਾਰ ’ਤੇ ਸੰਬੰਧਿਤ ਹਸਪਤਾਲ ਵਿੱਚ ਇਲਾਜ ਕਰਵਾ ਸਕੇਗਾ।

ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਪਹਿਲੀ ਐਸੀ ਸਿਹਤ ਯੋਜਨਾ ਹੈ, ਜਿਸ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਦਿੱਤਾ ਜਾ ਰਿਹਾ ਹੈ। ਕੈਂਪਾਂ ਵਿੱਚ ਜਿਨ੍ਹਾਂ ਲੋਕਾਂ ਦੇ ਕਾਰਡ ਨਹੀਂ ਬਣ ਸਕਣਗੇ, ਉਨ੍ਹਾਂ ਦੇ ਯੂਥ ਡਿਵੈਲਪਮੈਂਟ ਬੋਰਡ ਦੇ ਮੈਂਬਰਾਂ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ ਵੱਲੋਂ ਘਰ-ਘਰ ਜਾ ਕੇ ਰਜਿਸਟਰੇਸ਼ਨ ਕਰਵਾਈ ਜਾਵੇਗੀ।

ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਯੋਜਨਾ ਬਾਰੇ ਵਧੇਰੇ ਜਾਗਰੂਕ ਕਰਨ ਅਤੇ ਰਜਿਸਟਰੇਸ਼ਨ ਵਧਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਵੱਖ-ਵੱਖ ਵਾਰਡਾਂ ਵਿੱਚ ਨਿਰੰਤਰ ਕੈਂਪ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਪੱਧਰ ਕਾਫ਼ੀ ਉੱਚਾ ਕੀਤਾ ਗਿਆ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਮਾਪੇ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿੱਚ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਾਹਿਰ ਡਾਕਟਰਾਂ ਕੋਲੋਂ ਮੁਫ਼ਤ ਇਲਾਜ, ਦਵਾਈਆਂ ਅਤੇ ਟੈਸਟ ਦੀ ਸੁਵਿਧਾ ਮਿਲ ਰਹੀ ਹੈ। ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਆਗਾਜ਼ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਤੋਂ ਇਲਾਵਾ ਡਾ. ਕੁਲਦੀਪ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਸਾਬਕਾ ਕੌਂਸਲਰ ਰਜਿੰਦਰ ਪ੍ਰਸਾਦ ਸ਼ਰਮਾ, ਰਾਜੀਵ ਵਸ਼ਿਸ਼ਟ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਸਿੰਘ ਬਰਿਆਲੀ, ਗੁਰਪ੍ਰੀਤ ਸਿੰਘ ਬੈਂਸ, ਜਗਦੇਵ ਸ਼ਰਮਾ ਅਤੇ ਬਿਸ਼ਵਪ੍ਰੀਤ ਸਿੰਘ ਹਾਜ਼ਰ ਸਨ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ