Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕਿਸਾਨਾਂ ਨੇ ਨਵੇਂ ਕਾਨੂੰਨਾਂ ਨੂੰ ਦੱਸਿਆ ਕਾਰਪੋਰੇਟ ਪੱਖੀ 

February 01, 2026 01:46 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਨੇ ਕੇਂਦਰ ਵੱਲੋਂ ਲਿਆਂਦੇ ਜਾ ਰਹੇ ਨਵੇਂ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਪੱਖੀ ਕ਼ਰਾਰ ਦਿੱਤਾ ਹੈ। ਜਥੇਬੰਦੀ ਦਾ ਤਰਕ ਹੈ ਕਿ ਕੇਂਦਰ ਸਰਕਾਰ ਖੇਤੀ ਕਿੱਤੇ ਨੂੰ ਖਤਮ ਕਰਨ ਲਈ ਪੱਬਾਂ ਭਾਰ ਹੋ ਰਹੀ ਹੈ। ਐਤਵਾਰ ਨੂੰ ਸੁਨਾਮ ਨੇੜਲੇ ਪਿੰਡ ਨਮੋਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੀਨੀਅਰ ਆਗੂਆਂ ਹੈਪੀ ਨਮੋਲ, ਮਤਵਾਲ, ਰਾਮ ਸਿੰਘ ਅਤੇ ਜੀਤ ਸਿੰਘ ਰੋਮਾਣਾ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿਲ 2025, ਸੀਡ ਬਿਲ, ਮਨਰੇਗਾ ਕਾਨੂੰਨ ਚ ਬਦਲਾਅ ਅਤੇ ਚਾਰ ਕਿਰਤ ਕਾਨੂੰਨ ਲਾਗੂ ਕਰਕੇ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਲਈ ਕਾਹਲੀ ਪਈ ਹੋਈ ਹੈ। ਅਜਿਹੇ ਕਾਨੂੰਨ ਲਾਗੂ ਹੋਣ ਨਾਲ ਪਬਲਿਕ ਖੇਤਰ ਦੇ ਅਦਾਰੇ ਸਿੱਧੇ ਤੌਰ ਤੇ ਨਿੱਜੀ ਹੱਥਾਂ ਵਿੱਚ ਚਲੇ ਜਾਣਗੇ। ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ, ਕਿਸਾਨ ਆਪਣੇ ਖੇਤਾਂ ਵਿੱਚ ਆਪਣੀ ਮਰਜ਼ੀ ਅਨੁਸਾਰ ਫ਼ਸਲ ਦੀ ਬਿਜਾਈ ਲਈ ਘਰ ਤੋਂ ਬੀਜ਼ ਨਹੀਂ ਵਰਤ ਸਕੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਕੇਂਦਰ ਦਾ ਹੱਥ ਠੋਕਾ ਬਣਕੇ ਸਾਰੇ ਸਰਕਾਰੀ ਅਦਾਰਿਆਂ ਨੂੰ ਛਿੱਕੇ ਟੰਗਣ ਤੇ ਲੱਗੀ ਹੋਈ ਹੈ। ਕਿਸਾਨੀ ਮੋਰਚੇ ਦੌਰਾਨ ਸ਼ੰਭੂ ਤੇ ਖਨੌਰੀ ਬਾਰਡਰਾਂ ਤੇ ਕੀਤੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਸੁਹਿਰਦਤਾ ਨਹੀਂ ਦਿਖਾ ਰਹੀ ਉਲਟਾ ਕੇਂਦਰ ਸਰਕਾਰ ਦਾ ਸਾਥ ਦੇ ਰਹੀ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਦਾ ਦੋਗਲਾ ਚਿਹਰਾ ਨੰਗਾ ਕਰਨ ਲਈ ਪੰਜ ਫ਼ਰਵਰੀ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ। ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਭੋਲਾ ਸਿੰਘ, ਗੁਰਮੀਤ ਸਿੰਘ ਡਾਕਟਰ, ਗੁਰਜੰਟ ਸਿੰਘ, ਭਗਵੰਤ ਸਿੰਘ,ਤੇਜਾ ਸਿੰਘ , ਜਸਵੀਰ ਸਿੰਘ, ਹਰਪਾਲ ਸਿੰਘ, ਭਗਵਾਨ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ