Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਦਾਮਨ ਬਾਜਵਾ 

February 01, 2026 03:40 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਬਰਾਬਰਤਾ ਅਤੇ ਸਮਾਜਿਕ ਚੇਤਨਾ ਦੀ ਰਾਹ ਦਿਖਾਉਣ ਵਾਲੇ ਸਮਾਜ ਸੁਧਾਰਕ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਵਿਧਾਨ ਸਭਾ ਹਲਕਾ ਸੁਨਾਮ ਅੰਦਰ ਵੱਖ ਵੱਖ ਪਿੰਡਾਂ, ਸੁਨਾਮ ਸ਼ਹਿਰ ਅਤੇ ਲੌਂਗੋਵਾਲ ਵਿਖੇ ਆਯੋਜਿਤ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਅਕੀਦਤ ਭੇਟ ਕੀਤੀ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮਾਗਮਾਂ ਵਿੱਚ ਹਾਜਰੀ ਭਰਦਿਆਂ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਉਪਦੇਸ਼ ਸਮਾਜ ਨੂੰ ਸੱਚ, ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਜੀਵਨ ਰਾਹੀਂ ਸਮਾਜ ਵਿੱਚ ਫੈਲੀ ਅਸਮਾਨਤਾ ਅਤੇ ਭੇਦਭਾਵ ਦੇ ਖ਼ਿਲਾਫ਼ ਅਵਾਜ਼ ਉਠਾਈ ਅਤੇ ਇੱਕ ਐਸੇ ਸਮਾਜ ਦੀ ਕਲਪਨਾ ਕੀਤੀ, ਜਿੱਥੇ ਹਰ ਮਨੁੱਖ  ਨੂੰ ਬਰਾਬਰੀ ਦਾ ਅਧਿਕਾਰ ਮਿਲਿਆ। 
ਦਾਮਨ ਬਾਜਵਾ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਅਸੀਂ ਇੱਕ ਸੁੰਦਰ, ਸਾਂਝੇ ਅਤੇ ਵਧੀਆ ਸਮਾਜ ਦੀ ਸਿਰਜਣਾ ਕਰਦੇ ਹਾਂ। ਉਨ੍ਹਾਂ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਮਹਾਰਾਜ ਦੀਆਂ ਸਿਖਿਆਵਾਂ ਅਜੋਕੇ ਸਮੇਂ ਵੀ ਉਨੀਆਂ ਹੀ ਪ੍ਰਸੰਗਿਕ ਹਨ ਜਿੰਨੀਆਂ ਹਜ਼ਾਰਾਂ ਸਾਲ ਪਹਿਲਾਂ ਸਨ। ਇਸ ਮੌਕੇ ਪਰਮਜੀਤ ਸਿੰਘ ਸਾਬਕਾ ਸਰਪੰਚ , ਰਾਜ ਸਿੰਘ ਸਾਬਕਾ ਸਰਪੰਚ, ਕੁਲਵੀਰ ਸਿੰਘ, ਗੁਰਸੇਵਕ ਸਿੰਘ ਅਕਾਲਗੜ੍ਹ, ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ