Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਮੰਤਰੀ ਅਮਨ ਅਰੋੜਾ ਨੇ ਭੀਮ ਰਾਓ ਅੰਬੇਡਕਰ ਭਵਨ ਦਾ ਰੱਖਿਆ ਨੀਂਹ ਪੱਥਰ 

February 01, 2026 04:12 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਕਸਬਾ ਲੌਂਗੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਭਵਨ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸਮਾਜਿਕ ਬਰਾਬਰੀ, ਨਿਆਂ ਅਤੇ ਸਿੱਖਿਆ ਲਈ ਅਮੂਲਕ ਯੋਗਦਾਨ ਦਿੱਤਾ ਹੈ ਅਤੇ ਇਹ ਭਵਨ ਉਨ੍ਹਾਂ ਦੇ ਵਿਚਾਰਾਂ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਇਹ ਭਵਨ ਕਰੀਬ 09 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਆਖਿਆ ਕਿ ਭਵਨ ਦੇ ਤਿਆਰ ਹੋਣ ਨਾਲ ਲੌਂਗੋਵਾਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਸਮਾਜਿਕ, ਸੱਭਿਆਚਾਰਕ ਅਤੇ ਹੋਰ ਵੱਖ-ਵੱਖ ਕਾਰਜ ਤੇ ਸਮਾਗਮ ਕਰਵਾਉਣ ਲਈ ਸੁਵਿਧਾਜਨਕ ਥਾਂ ਉਪਲਬਧ ਹੋਵੇਗੀ। ਇਸ ਨਾਲ ਲੋਕਾਂ ਨੂੰ ਆਪਣੀਆਂ ਸਮਾਗਮਿਕ ਲੋੜਾਂ ਪੂਰੀਆਂ ਕਰਨ ਵਿੱਚ ਕਾਫ਼ੀ ਆਸਾਨੀ ਮਿਲੇਗੀ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਸਮਾਜਿਕ ਏਕਤਾ ਤੇ ਭਾਈਚਾਰੇ ਦੀ ਮਜ਼ਬੂਤੀ ਦਾ ਸੰਦੇਸ਼ ਦਿੱਤਾ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ