Sunday, February 01, 2026
BREAKING NEWS
ਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ 

Chandigarh

‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ

February 01, 2026 06:50 PM
SehajTimes

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ’ਤੇ ਦੇ ਸਕਦੇ ਹਨ ਗੈਂਗਸਟਰ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ

‘ਯੁੱਧ ਨਸ਼ਿਆਂ ਵਿਰੁੱਧ’ ਦੇ 337ਵੇਂ ਦਿਨ 73 ਨਸ਼ਾ ਤਸਕਰ 2.8 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 767 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ , “ਗੈਂਗਸਟਰਾਂ ਤੇ ਵਾਰ’’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਮੁਹਿੰਮ ਹੈ, 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜਿਲਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

“ਗੈਂਗਸਟਰਾਂ ਤੇ ਵਾਰ’’ ਦੇ 13ਵੇਂ ਦਿਨ ਪੁਲਿਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨਾਂ ਦੇ ਕਬਜੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 4,061 ਹੋ ਗਈ ਹੈ।

ਇਸ ਤੋਂ ਇਲਾਵਾ 178 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 291 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ (ਪੀ.ਓਜ਼) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਜੰਗ ਜਾਰੀ ਰੱਖਦਿਆਂ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਦੇ 337ਵੇਂ ਦਿਨ 73 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਅਤੇ ਉਨਾਂ ਦੇ ਕਬਜ਼ੇ ਚੋਂ 2.8 ਕਿਲੋ ਹੈਰੋਇਨ, 252 ਗ੍ਰਾਮ ਅਫੀਮ, 386 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,730 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਤਰਾਂ ਸਿਰਫ 337 ਦਿਨਾਂ ਵਿੱਚ ਗਿ੍ਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,355 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਜ਼ਿਲ੍ਹਾ ਪੱਧਰ ‘ਤੇ ‘ਆਪਰੇਸ਼ਨ ਨਾਈਟ ਡੋਮੀਨੇਸ਼ਨ’ ਦੀ ਸ਼ੁਰੂਆਤ; 31 ਨਾਕੇ ਲਗਾਏ, ਰਾਤ ਭਰ ਫਲੈਗ ਮਾਰਚ

ਲੋਕਾਂ ਵਿੱਚ ਰਜਿਸਟਰੇਸ਼ਨ ਲਈ ਭਾਰੀ ਉਤਸਾਹ, ਸਰਕਾਰ ਵੱਲੋਂ ਪੁਖਤਾ ਪ੍ਰਬੰਧ : ਵਿਧਾਇਕ ਕੁਲਵੰਤ ਸਿੰਘ

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਲਗਾਤਾਰ ਤੀਜੇ ਸਾਲ ਹਾਸਿਲ ਕੀਤਾ ਚੋਟੀ ਦਾ ਸਥਾਨ

ਜ਼ਿਲ੍ਹਾ ਮੋਹਾਲੀ ਵਿੱਚ ਨੈਸ਼ਨਲ ਰੋਡ ਸੇਫ਼ਟੀ ਮਹੀਨਾ ਸਫਲਤਾਪੂਰਵਕ ਮਨਾਇਆ ਗਿਆ

ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ ਤੋਂ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਦੇ ਟਾਕਰੇ ਲਈ ਲਈ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 200 ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਦਿੱਤੀ ਸਿਖਲਾਈ