Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏ ਕੁਲਵੰਤ ਸਿੰਘ

February 02, 2026 04:17 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਐਮ ਐਲ ਏ ਕੁਲਵੰਤ ਸਿੰਘ ਮੋਹਾਲੀ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਮੋਹਾਲੀ ਵਿਧਾਨ ਸਭਾ ਹਲਕੇ ਸਮੇਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ’ਤੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਵੀ ਹਾਜ਼ਰ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਾਰੇ ਹੁਣ ਵਿਰੋਧੀਆਂ ਨੂੰ ਵੀ ਇਹ ਗੱਲ ਸਪਸ਼ਟ ਹੋ ਚੁੱਕੀ ਹੈ ਕਿ ਉਹ ਜੋ ਵੀ ਵਾਅਦੇ ਕਰਦੇ ਹਨ, ਉਹਨਾਂ ਨੂੰ ਜ਼ਮੀਨੀ ਪੱਧਰ ’ਤੇ ਜਲਦੀ ਲਾਗੂ ਕੀਤਾ ਜਾਂਦਾ ਹੈ। ਪੰਜਾਬ ਦੇ ਲੋਕਾਂ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਇਹ ਗੱਲ ਖੁਦ ਵੇਖੀ ਹੈ। ਉਹਨਾਂ ਕਿਹਾ ਕਿ ਸੂਬੇ ਭਰ ਵਿੱਚ ਸਰਕਾਰੀ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਡਾਕਟਰਾਂ, ਨਰਸਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਹਜ਼ਾਰ ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਰੋਜ਼ਾਨਾ ਲੱਖਾਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਵਿਰੋਧੀਆਂ ਕੋਲ ਬੋਲਣ ਲਈ ਕੋਈ ਢੰਗ ਦਾ ਮੁੱਦਾ ਨਹੀਂ ਬਚਿਆ, ਇਸ ਲਈ ਉਹ ਬਿਨਾਂ ਵਜ੍ਹਾ ਬਿਆਨਬਾਜ਼ੀ ਕਰਕੇ ਆਪਣੀ ਰਾਜਨੀਤਿਕ ਮੌਜੂਦਗੀ ਦਰਸਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਲਈ ਕੰਮ ਕੀਤਾ ਜਾ ਰਿਹਾ ਹੈ। ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ, ਨੌਜਵਾਨ ਮੁੰਡੇ-ਕੁੜੀਆਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਦੇ ਰੋਜ਼ਗਾਰ ਦਿੱਤਾ ਗਿਆ ਹੈ ਅਤੇ ਹੁਣ ਸੂਬੇ ਦੇ ਲੋਕਾਂ ਲਈ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਦੇ ਸੀ.ਐਸ.ਸੀ. ਸੈਂਟਰਾਂ ’ਚ ਰੋਜ਼ਾਨਾ ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਰਜਿਸਟ੍ਰੇਸ਼ਨ ਨੂੰ ਲੈ ਕੇ ਘਬਰਾਉਣ ਜਾਂ ਜਲਦਬਾਜ਼ੀ ਕਰਨ ਦੀ ਲੋੜ ਨਹੀਂ ਹੈ, ਕਿਉਂਕਿ ਪੜਾਅਵਾਰ ਢੰਗ ਨਾਲ ਹਰ ਇਕ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਸੀ.ਐਸ.ਸੀ. ਸੈਂਟਰਾਂ ਤੋਂ ਇਲਾਵਾ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਮੈਂਬਰ, ਪਾਰਟੀ ਦੇ ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰ ਘਰ-ਘਰ ਜਾ ਕੇ ਵੀ ਰਜਿਸਟ੍ਰੇਸ਼ਨ ਦਾ ਕੰਮ ਕਰਨਗੇ। ਰਜਿਸਟ੍ਰੇਸ਼ਨ ਕਰਵਾਉਣ ਲਈ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲੈ ਕੇ ਆਉਣ।

ਇਸ ਮੌਕੇ ’ਤੇ ਆਪ ਨੇਤਾ ਕੁਲਦੀਪ ਸਿੰਘ ਸਮਾਣਾ, ਰਾਜਿੰਦਰ ਪ੍ਰਸਾਦ ਸ਼ਰਮਾ, ਸਾਬਕਾ ਕੌਂਸਲਰ ਜਗਦੇਵ ਸ਼ਰਮਾ, ਗੁਰਪ੍ਰੀਤ ਸਿੰਘ ਬੈਂਸ, ਅਕਵਿੰਦਰ ਸਿੰਘ ਗੋਸਲ ਅਤੇ ਜਸਪਾਲ ਸਿੰਘ ਮਟੌਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ