Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ : ਸੋਨੀਆ ਮਾਨ

February 02, 2026 04:21 PM
SehajTimes

ਅੰਮ੍ਰਿਤਸਰ, (ਜਗਤਾਰ ਸਿੰਘ ਮਾਹਲਾ) : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਮੁਕਤੀ ਮੋਰਚੇ ਵਲੋਂ ਜਾਗਰੂਕਤਾ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਝਾ ਜੋਨ ਨਸ਼ਾ ਮੁਕਤੀ ਦੀ ਇੰਚਾਰਜ਼ ਮੈਡਮ ਸੋਨੀਆ ਮਾਨ ਨੇ ਪਿੰਡ ਅਦਲੀਵਾਲਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਮੈਡਮ ਮਾਨ ਨੇ ਇਸ ਮੌਕੇ ਹਾਜ਼ਰ ਵੀ.ਐਲ.ਡੀ.ਸੀ. ਮੈਂਬਰਾਂ ਨੂੰ ਨਸ਼ਾ ਮੁਕਤੀ ਮੋਰਚੇ ਦੀ ਐਪ ਡਾਊਨਲੋਡ ਕਰਵਾਉਂਦਿਆਂ ਕਿਹਾ ਕਿ ਉਹ ਇਸ ਐਪ ਰਾਹੀਂ ਆਪਣੇ ਇਲਾਕੇ ਵਿੱਚ ਕਿਸੇ ਵੀ ਨਸ਼ਾ ਸਮੱਗਲਰ ਦੀ ਸੂਚਨਾ ਪੁਲਿਸ ਨੂੰ ਮੁਹੱਈਆ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

ਮੈਡਮ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਾ ਤਸਕਰਾਂ ਨੂੰ ਸਿੱਧੀ ਚੇਤਾਵਨੀ ਦੇ ਦਿੱਤੀ ਗਈ ਹੈ ਕਿ ਜਾਂ ਤਾਂ ਉਹ ਨਸ਼ਾ ਵੇਚਣਾ ਬੰਦ ਕਰ ਜਾਣ ਜਾਂ ਸੂਬੇ ਨੂੰ ਛੱਡ ਜਾਣ। ਉਨਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਵਲੋਂ ਬਣਾਈ ਗਈ ਗੈਰ ਕਾਨੂੰਨੀ ਢੰਗ ਨਾਲ ਜਾਇਦਾਦ ਨੂੰ ਢਾਹ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਤਾਂ ਹੀ ਕੀਤਾ ਜਾ ਸਕਦਾ ਹੈ ਜੇਕਰ ਲੋਕ ਸਰਕਾਰ ਦਾ ਸਾਥ ਦੇਣ ਤਾਂ ਜੋ ਅਸੀਂ ਆਪਣੇ ਭਵਿੱਖ ਨੂੰ ਬਚਾ ਸਕੀਏ। ਇਸ ਮੌਕੇ ਮੈਡਮ ਸੋਨੀਆ ਮਾਨ ਵਲੋਂ ਬਲਾਕ ਹਰਸ਼ਾ ਛੀਨਾ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਵੀ ਵੰਡੇ ਗਏ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਵਾਅਦਾ ਕੀਤਾ ਸੀ ਕਿ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ ਅਤੇ ਆਪਣੇ ਵਾਅਦੇ ਅਨੁਸਾਰ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਚੈੱਕਾਂ ਦੀ ਵੰਡ ਕੀਤੀ ਗਈ ਹੈ। ਉਨਾਂ ਦੱਸਿਆ ਕਿ ਪੰਚਾਇਤਾਂ ਇਸ ਰਾਸੀਂ ਨੂੰ ਆਪਣੀ ਮਰਜ਼ੀ ਨਾਲ ਕਿਸੇ ਵੀ ਵਿਕਾਸ ਕਾਰਜ ਤੇ ਖਰਚ ਸਕਦੀਆਂ ਹਨ। ਉਨਾਂ ਦੱਸਿਆ ਕਿ ਇਹ ਰਾਸ਼ੀ ਪੰਚਾਇਤਾਂ ਲਈ ਕਾਫ਼ੀ ਕਾਰਗਾਰ ਸਿੱਧ ਹੋਵੇਗੀ। ਇਸ ਮੌਕੇ ਤੇ ਲਗਭੱਗ 20 ਪੰਚਾਇਤਾਂ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਨੂੰ ਵੰਡ ਕੀਤੀ ਗਈ। ਇਨਾਂ ਪੰਚਾਇਤਾਂ ਵਿੱਚ ਕੋਟਲੀ ਸੱਕਾ, ਲੱਲਾ ਅਫਗਾਨਾ, ਧਰਮਕੋਟ, ਜਗਦੇਵ ਕਲਾਂ, ਰਾਣੇ ਵਾਲੀ, ਕੋਟ ਸਿੱਧੂ, ਬੰਗਾ ਖੁਰਦ, ਬੰਗਾ ਕਲਾਂ, ਚੈਨਪੁਰ, ਰਾਏ ਪੁਰ ਖੁਰਦ, ਕੋਟਲੀ ਕੋਰੋਟਾਣਾ ਅਦਿ ਸ਼ਾਮਿਲ ਸਨ।


ਇਸ ਮੌਕੇ ਰੇਸ਼ਮ ਸਿੰਘ ਵੜੈਚ, ਤੇਜਬੀਰ ਸਿੰਘ ਬੱਗਾ, ਸੁਖਚੈਨ ਸਿੰਘ, ਸਵਿੰਦਰ ਸਿੰਘ ਦੁੱਲਾ, ਕੌਂਸਲਰ ਕੁਲਵਿੰਦਰ ਸਿੰਘ ਔਲਖ, ਸਾਹਬ ਸਿੰਘ ਸਰਪੰਚ, ਸੁੱਖ ਕੋਟਲੀ, ਸੁਬੇਗ ਸਿੰਘ ਸਰਪੰਚ ਜਗਦੇਵ ਕਲਾਂ, ਗੁਰਪਾਲ ਸਿੰਘ ਮੱਲੂਨੰਗਲ, ਸਰਪੰਚ ਸਤਨਾਮ ਸਿੰਘ ਲੱਲਾ ਅਫ਼ਗ਼ਾਨਾ, ਬੀਡੀਪੀਓ ਪ੍ਰਗਟ ਸਿੰਘ, ਸਕੱਤਰ ਨਿਰਮਲ ਸਿੰਘ, ਜਤਿੰਦਰ ਸਿੰਘ ਰਿੰਕੂ ਬਲਾਕ ਪ੍ਰਧਾਨ, ਲਖਬੀਰ ਸਿੰਘ ਮੰਝ, ਸਰਪੰਚ ਨਿਸਾਨ ਸਿੰਘ ਕੋਟਲਾ ਡੂੰਮ, ਦਿਲਜੀਤ ਸਿੰਘ ਬਲੱਗਣ ਸਿੰਧੂ, ਦਿਲਬਾਗ ਸਿੰਘ ਕੋਹਾਲੀ,ਸੁਬੇਗਾ ਸਿੰਘ, ਮੋਰ ਸਿੰਘ, ਬਲਦੇਵ ਸਿੰਘ,ਨਿਸ਼ਾਨ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਸੰਗਠਨ ਇੰਚਾਰਜ ਰਾਜਬੀਰ ਸਿੰਘ ਤੋਲਾ ਨੰਗਲ, ਸੋਸ਼ਲ ਮੀਡੀਆ ਕੋਆਰਡੀਨੇਟਰ ਅਮਿਤੋਜ ਸਿੰਘ,ਨਿਹਾਲ ਸਿੰਘ ਆਦਿ ਸ਼ਾਮਲ ਸਨ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ