Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

February 02, 2026 07:01 PM
SehajTimes

ਕਿਹਾ, ਮਾਨ ਸਰਕਾਰ ਯੂਨੀਅਨਾਂ ਦੀਆਂ ਮੰਗਾਂ ਲਈ ਗੰਭੀਰ, ਕਾਰਵਾਈ ਤਰਜੀਹੀ ਆਧਾਰ ‘ਤੇ ਕਰ ਰਹੇ ਹਾਂ

ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਮੁਸ਼ਕਲਾਂ ਗਹੁ ਨਾਲ ਸੁਣੀਆਂ


ਚੰਡੀਗੜ੍ਹ : ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਲ ਮੰਤਰੀ ਨੇ ਵੱਖ-ਵੱਖ ਐਸੋਸੀਏਸ਼ਨਾਂ ਤੇ ਯੂਨੀਅਨਾਂ ਵੱਲੋਂ ਰੱਖੀਆਂ ਮੰਗਾਂ ਧਿਆਨ ਨਾਲ ਸੁਣੀਆਂ। ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਜਲਦੀ ਨਿਪਟਾਇਆ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ‘ਤੇ ਹੱਲ ਹੋਣਗੀਆਂ, ਉਨ੍ਹਾਂ ਨੂੰ ਪੂਰਾ ਕਰਨ ਲਈ ਜਲਦ ਹੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ।

ਮਾਲ ਮੰਤਰੀ ਨੇ ਪਟਵਾਰੀ ਅਤੇ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਆਪਣੀ ਡਿਊਟੀ ਨਿਭਾਉਂਦਿਆਂ ਵਧੀਆ ਕਾਰਗੁਜ਼ਾਰੀ ਦਿਖਾਉਣ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਸਰਕਾਰ ਵੱਲੋਂ ਸਨਮਾਨਿਤ ਅਤੇ ਪ੍ਰੋਤਸਾਹਿਤ ਕੀਤਾ ਜਾਵੇਗਾ। ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਆਪਣਾ ਕੰਮ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ਸਾਂਝਾ ਮੁਲਾਜ਼ਮ ਮੰਚ, ਪੁੱਡਾ ਮੋਹਾਲੀ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਪੈਨਸ਼ਨ ਸਕੀਮ ਦਾ ਲਾਭ ਦੇਣ ਸਬੰਧੀ ਮਾਮਲਾ ਜਲਦ ਹੀ ਮੁੱਖ ਮੰਤਰੀ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ।

ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ ਬਾਰੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅਤਿਵਾਦ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ, ਸੁਰੱਖਿਆ ਅਤੇ ਪੁਨਰਵਾਸ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਵੱਲੋਂ ਰੱਖੀਆਂ ਜਾਇਜ਼ ਮੰਗਾਂ ‘ਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਦਿਆਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਅਤੇ ਢੁੱਕਵੇਂ ਕਦਮ ਚੁੱਕੇ ਜਾਣਗੇ।

ਮੀਟਿੰਗਾਂ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ