Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

February 02, 2026 07:42 PM
SehajTimes

ਪਿਛਲੇ ਦੋ ਹਫ਼ਤਿਆਂ ਵਿੱਚ, ਪੁਲਿਸ ਟੀਮਾਂ ਨੇ 2311 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 283 ਭਗੌੜੇ ਅਪਰਾਧੀਆਂ ਨੂੰ ਵੀ ਕੀਤਾ ਗ੍ਰਿਫ਼ਤਾਰ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ*

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 338ਵੇਂ ਦਿਨ 81 ਨਸ਼ਾ ਤਸਕਰ 1.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ ।

ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ।

’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ ਸੋਮਵਾਰ ਨੂੰ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਅਤੇ ਰਾਜ ਭਰ ਵਿੱਚ ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਵਿਆਪਕ ਜਾਂਚ ਕੀਤੀ ਗਈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੋਹਾਲੀ ਦੇ ਗੋਦਰੇਜ ਚੌਕ ’ਤੇ ਨਾਕੇ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਤੋਂ 116 ਹਥਿਆਰਾਂ ਸਮੇਤ 262 ਜ਼ਿੰਦਾ ਕਾਰਤੂਸ ਅਤੇ 23 ਮੈਗਜ਼ੀਨ ਬਰਾਮਦ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, 2,311 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਆਰੰਭੀ ਗਈ ਹੈ, ਜਦਕਿ 4,008 ਵਿਅਕਤੀਆਂ ਨੂੰ ਪੂਰੀ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਪਿਛਲੇ 14 ਦਿਨਾਂ ਵਿੱਚ 283 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਅੱਜ ਮੁਹਿੰਮ 14ਵੇਂ ਦਿਨ, ਪੁਲਿਸ ਟੀਮਾਂ ਨੇ 613 ਛਾਪੇਮਾਰੀਆਂ ਕਰਨ ਤੋਂ ਬਾਅਦ 172 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 159 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਜੰਗ ਜਾਰੀ ਰੱਖਦਿਆਂ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਦੇ 338ਵੇਂ ਦਿਨ 81 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ 1.3 ਕਿਲੋ ਹੈਰੋਇਨ, 1053 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਤਰ੍ਹਾਂ ਸਿਰਫ 338 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,498 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ