Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

February 02, 2026 07:58 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਖੇਤਰੀ ਟਰਾਂਸਪੋਰਟ ਦਫ਼ਤਰ, ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਕਨ੍ਹਈਆ ਨਗਰ, ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਏਜੰਟ ਰਾਜਾ ਮਿੱਤਲ ਦੇ ਦਫ਼ਤਰ ਵਿੱਚ ਇੱਕ ਦਿਹਾੜੀਦਾਰ ਵਜੋਂ ਕੰਮ ਕਰਦਾ ਹੈ ਅਤੇ ਆਰਟੀਓ ਬਠਿੰਡਾ ਨਾਲ ਸਬੰਧਤ ਕੰਮਕਾਜ ਸੰਭਾਲਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਆਰਟੀਓ ਬਠਿੰਡਾ ਵਿੱਚ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਦੀ ਆਨਲਾਈਨ ਤਸਦੀਕ ਕਰਨ ਦੀ ਡਿਊਟੀ ਨਿਭਾ ਰਿਹਾ ਹੈ। ਪਰ ਮੁਲਜ਼ਮ ਸ਼ਿਕਾਇਤਕਰਤਾ ਦੀਆਂ ਫਾਈਲਾਂ ਦੀ ਤਸਦੀਕ ਨਹੀਂ ਕਰ ਰਿਹਾ ਸੀ ਅਤੇ ਉਨ੍ਹਾਂ ਫਾਈਲਾਂ ਦੀ ਤਸਦੀਕ ਕਰਵਾਉਣ ਲਈ ਪ੍ਰਤੀ ਫਾਈਲ 300 ਰੁਪਏ ਦੀ ਮੰਗ ਕਰ ਰਿਹਾ ਸੀ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਬਠਿੰਡਾ ਦੇ ਬੱਸ ਸਟੈਂਡ 'ਤੇ ਬੁਲਾਇਆ ਅਤੇ 2100 ਰੁਪਏ ਰਿਸ਼ਵਤ ਵਜੋਂ ਲਏ ਅਤੇ ਫਿਰ ਗੈਰ-ਕਾਨੂੰਨੀ ਰਿਸ਼ਵਤ ਵਜੋਂ 3000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਕਾਰਨ ਉਸਨੇ ਵਿਜੀਲੈਂਸ ਬਿਊਰੋ ਯੂਨਿਟ, ਬਠਿੰਡਾ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ