Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੀਰੀ ਪੀਰੀ ਖਾਲਸਾ ਕਾਲਜ ਵਿਖੇ ਐੱਨ. ਐੱਸ.ਐੱਸ. ਕੈਂਪ ਦੀ ਸਮਾਪਤੀ ਮੌਕੇ ਪਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ

February 03, 2026 02:06 PM
SehajTimes

ਭਦੌੜ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ.ਐੱਸ.ਐੱਸ ਕੋਆਰਡੀਨੇਟਰ ਡਾ .ਅਨਹਦ ਸਿੰਘ ਗਿੱਲ ਅਤੇ ਸ਼੍ਰੀ ਅਰੁਣ ਕੁਮਾਰ ( ਐੱਨ. ਐੱਸ. ਐੱਸ. ਕੋਆਰਡੀਨੇਟਰ ਸਕੂਲਾਂ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਆਯੋਜਨ ਕੀਤਾ ਗਿਆ l ਐੱਨ. ਐੱਸ. ਐੱਸ. ਕੈਂਪ ਦੀ ਸਮਾਪਤੀ ਮੌਕੇ ਕਾਲਜ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਇਲਾਕੇ ਦੀ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਜਿਸ ਵਿੱਚ ਇਲਾਕੇ ਦੇ ਪਤਵੰਤੇ ਸੱਜਣਾ, ਭਦੌੜ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ, ਅਮਰ ਸਿੰਘ ਬੀਏ ਸਾਬਕਾ ਮੈਂਬਰ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਜਥੇਦਾਰ ਬਲਦੇਵ ਸਿੰਘ ਚੂੰਘਾਂ (ਮੈਬਰ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ, ਨਿਸ਼ਾਨ ਸਿੰਘ (ਪ੍ਰਧਾਨ, ਮਾਤਾ ਸਾਹਿਬ ਕੌਰ ਗਰਲਜ ਕਾਲਜ, ਗਹਿਲ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਹਨਾਂ ਦੇ ਨਾਲ ਹੀ ਡਾ. ਸਤਿੰਦਰ ਕੌਰ ਮਾਨ (ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਭਗਤਾ ਭਾਈ ਕਾ), ਸੰਦੀਪ ਸਿੰਘ (ਪ੍ਰਿੰਸੀਪਲ) ਤਖਤੂਪੁਰਾ, ਮੇਜਰ ਸਿੰਘ (ਪ੍ਰਿੰਸੀਪਲ) ਸਕੂਲ ਆਫ਼ ਐਮੀਨੈਂਸ (ਲੜਕੇ), ਸੁਖਦੇਵ ਸਿੰਘ ਪ੍ਰਿੰਸੀਪਲ ਸਰਕਾਰੀ ਹਾਈ ਸਕੂਲ ਜੰਗੀਆਣਾ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਟੀਚਰ ਸਾਹਿਬਾਨ, ਵੱਖ ਵੱਖ ਪਿੰਡਾਂ ਦੇ ਪੰਚ ਅਤੇ ਸਰਪੰਚ ਸਾਹਿਬਾਨ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਾਬੂ ਅਜੈ ਕੁਮਾਰ, ਸ੍ਰੀ ਸੁਰਿੰਦਰ ਗਰਗ, ਬਾਬੂ ਕਾਕਾ, ਅਭੈ ਇੰਮੀਗਰੇਸ਼ਨ ਭਦੌੜ ਦੇ ਐੱਮ. ਡੀ. ਬਾਬੂ ਅਭੈ ਕੁਮਾਰ, ਗਰੈਡ ਵੈਨਿਸ ਪੈਲਸ ਦੇ ਮਾਲਿਕ ਜੱਗੀ ਸਿੱਧੂ ਯੂ ਐੱਸ ਏ, ਸਮੂਹ ਮੀਡੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ। ਅਮਰ ਸਿੰਘ ਨੇ ਕਾਲਜ ਦੇ ਇਤਿਹਾਸਿਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਥਾ ਵਿੱਚ ਵਿਦਿਆਰਥੀ ਵਿੱਦਿਆ ਗ੍ਰਹਿਣ ਕਰਕੇ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਉੱਚੇ ਮੁਕਾਮ ਉੱਪਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਨਾਲ ਹੀ ਕਾਲਜ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ਕੀਤੇ ਜਾ ਰਹੇ ਉਦਮਾਂ ਦੀ ਸ਼ਲਾਘਾ ਕੀਤੀ l ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਸਮੁੱਚੇ ਯੋਗ ਪ੍ਰਬੰਧ ਲਈ ਪ੍ਰਿੰਸੀਪਲ ਸਾਹਿਬ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀl ਉਹਨਾਂ ਕਿਹਾ ਕਿ ਇਸ ਸੰਸਥਾ ਵਿੱਚ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ, ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਵਿਦਿਆਰਥੀਆਂ ਨੂੰ ਰਸਮੀ ਵਿੱਦਿਆ ਦੇ ਨਾਲ ਨਾਲ ਧਾਰਮਿਕ ਸੇਧ ਵੀ ਦਿੱਤੀ ਜਾਂਦੀ ਹੈ। ਜੋ ਕਿ ਉਹਨਾਂ ਦੇ ਜੀਵਨ ਵਿੱਚ ਨੈਤਿਕ ਕਦਰਾਂ ਕੀਮਤਾਂ ਦਾ ਪਸਾਰਾ ਕਰਦੀ ਹੈ। ਮਨੀਸ਼ ਕੁਮਾਰ ਵੱਲੋਂ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਬਲਦੇਵ ਸਿੰਘ ਚੂੰਘਾ ਨੇ ਸਮੂਹ ਸਮੁੱਚੇ ਬੁਲਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਸਾਰੇ ਪ੍ਰੋਗਰਾਮ ਦਾ ਸਿਹਰਾ ਸੰਸਥਾ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ ਜਿਨਾਂ ਨੇ ਕਾਲਜ ਦੀ ਵਾਗਡੋਰ ਸੰਭਾਲਦੇ ਹੋਏ ਸੰਸਥਾ ਨੂੰ ਇਸ ਮੁਕਾਮ ਤੇ ਪਹੁੰਚਾਇਆ ਹੈ, ਉਹਨਾਂ ਕਿਹਾ ਕਿ ਸਮੁੱਚੇ ਸਟਾਫ ਦੀ ਮਿਹਨਤ ਸਦਕਾ ਸੰਸਥਾ ਲਗਾਤਾਰ ਬੁਲੰਦੀਆਂ ਨੂੰ ਛੋਹ ਰਹੀ ਹੈ, ਜੋ ਕਿ ਭਦੌੜ ਇਲਾਕੇ ਲਈ ਮਾਣ ਵਾਲੀ ਗੱਲ ਹੈ ਅਤੇ ਉਹਨਾਂ ਵਿਸ਼ਵਾਸ ਦਿਵਾਇਆ ਕਿ ਉਹ ਸੰਸਥਾ ਦੇ ਹਰੇਕ ਕਾਰਜ ਨੂੰ ਨੇਪਰੇ ਚਾੜਨ ਲਈ ਵਚਨਬੱਧ ਹਨ। ਇਸ ਤੋਂ ਇਲਾਵਾ ਉਹਨਾਂ ਨੇ ਕਾਲਜ ਨੂੰ ਸਥਾਪਿਤ ਕਰਨ ਲਈ ਕੀਤੇ ਗਏ ਸੰਘਰਸ਼ਾਂ ਦਾ ਜ਼ਿਕਰ ਵੀ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਸੰਸਥਾ ਮੁਖੀ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਸਫਲਤਾ ਪੂਰਵਕ ਨੇਪਰੇ ਚੜਿਆ ਹੈ। ਹਰੇਕ ਮੈਂਬਰ ਨੇ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਆਪਣੀ ਜਿੰਮੇਵਾਰੀ ਨੂੰ ਬੜੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਹਰ ਵਿਦਿਆਰਥੀ ਨੇ ਕੈਂਪ ਅਤੇ ਅਖੰਡ ਪਾਠ ਸਾਹਿਬ ਦੌਰਾਨ ਬੜੀ ਸ਼ਰਧਾ ਨਾਲ ਸੇਵਾ ਨਿਭਾਈ ਹੈ। ਵਿਦਿਆਰਥੀਆਂ ਨੇ ਲੰਗਰ ਲਈ ਰਸਦ ਅਤੇ ਜਰੂਰੀ ਵਸਤਾਂ ਲਈ ਵੱਧ ਚੜ੍ਹ ਕੇ ਹਿੱਸਾ ਪਾਇਆ ਹੈ। ਲੰਗਰ ਵਰਤਾਉਣ ਦੀ ਸੇਵਾ ਵਲੰਟੀਅਰਾਂ ਵੱਲੋਂ ਨਿਭਾਈ ਗਈ l ਸੰਸਥਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਖੰਡ ਪਾਠ ਸਾਹਿਬ ਦੌਰਾਨ ਪਾਠੀ ਸਿੰਘਾਂ ਦੀ ਸੇਵਾ ਵੀ ਵਿਦਿਆਰਥੀਆਂ ਵੱਲੋਂ ਨਿਭਾਈ ਗਈ। ਅੰਤ ਵਿੱਚ ਰਾਗੀ ਜਥੇ, ਗ੍ਰੰਥੀ ਸਿੰਘਾਂ ਅਤੇ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਸਵੀਰ ਸਿੰਘ ਧੰਮੀ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ) ਵੱਲੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਹਿਮਾਂਸ਼ੂ ਸਿੰਘਲਾ, ਗਗਨਦੀਪ ਸਿੰਘ, ਜਸ਼ਨਪ੍ਰੀਤ ਕੌਰ ਸੁਖਵੀਰ ਕੌਰ, ਨਵਨੀਤ ਸਿੰਘ, ਰਾਜਪ੍ਰੀਤ ਕੌਰ, ਮਨਵੀਰ ਕੌਰ, ਹੁਸਨਪ੍ਰੀਤ ਕੌਰ ਅਤੇ ਅਮਰੀਕ ਸਿੰਘ ਬੈਸਟ ਵਲੰਟੀਅਰ ਚੁਣੇ ਗਏ। ਇੱਥੇ ਜ਼ਿਕਰਯੋਗ ਹੈ ਕਿ ਕਾਲਜ ਸਟਾਫ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਕਾਲਜ ਵਿੱਚ ਸਥਾਪਿਤ ਸਮਾਰਟ ਕਲਾਸ ਰੂਮ 1, ਸਮਾਰਟ ਕਲਾਸ ਰੂਮ 2 ਲਾਇਬਰੇਰੀ, ਆਈ.ਸੀ.ਟੀ. ਲੈਬ ਅਤੇ ਸੈਮੀਨਾਰ ਹਾਲ ਵਿਜਿਟ ਕਰਵਾਇਆ ਗਿਆ। ਹਰ ਮਹਿਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸੰਸਥਾ ਨੂੰ ਦਿੱਤੀਆਂ ਗਈਆਂ ਇੰਟਰੈਕਟਿਵ ਬੋਰਡ, ਆਈ 5 ਕੰਪਿਊਟਰ ਅਤੇ ਹੋਰ ਇਨਫਰਾਸਟਰਕਚਰ ਦੀ ਖੂਬ ਸ਼ਲਾਘਾ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਸੰਭਵ ਹੋਇਆ ਹੈ, ਇਹ ਸਭ ਸਹੂਲਤਾਂ ਸੰਭਵ ਹੋਈਆਂ ਹਨ ਅਤੇ ਨਾਲ ਹੀ ਕਿਹਾ ਕਿ ਭਵਿੱਖ ਵਿੱਚ ਇਸ ਸੰਸਥਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੈਡ, ਕਮਰੇ ਅਤੇ ਬਾਥਰੂਮ ਬਣਵਾਏ ਜਾਣਗੇ। ਇਸ ਮੌਕੇ ਸਮੂਹ ਸਟਾਫ਼, ਵਲੰਟੀਅਰ ਅਤੇ ਸਮੂਹ ਸੰਗਤ ਹਾਜ਼ਰ ਸੀ।

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ