Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਅੱਜ ਤੋਂ ਲੱਗਣਗੇ ਕੈਂਪ: ਡਿਪਟੀ ਕਮਿਸ਼ਨਰ

February 03, 2026 02:16 PM
SehajTimes

ਬਰਨਾਲਾ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਲਈ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਅੱਜ ਤੋਂ ਲਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ. ਏ. ਐੱਸ. ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ Ç’ਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਦਿੱਤੀ। ਓਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਜ਼ਿਲ੍ਹੇ ਦੇ ਪਿੰਡ ਬਡਬਰ, ਬਰਨਾਲਾ ਵਾਰਡ ਨੰਬਰ 7, ਬਰਨਾਲਾ ਦੇ ਹੰਡਿਆਇਆ ਵਾਰਡ ਨੰਬਰ 11, ਭੱਦਲਵੱਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ Ç’ਚ ਭਲਕੇ 3 ਫਰਵਰੀ ਤੋਂ ਕੈਂਪ ਲਾਏ ਜਾਣਗੇ। ਓਨ੍ਹਾਂ ਸਬੰਧਤ ਐੱਸਡੀਐੱਮਜ਼ ਅਤੇ ਬੀਡੀਪੀਓਜ਼ ਨੂੰ ਸਬੰਧਤ ਪਿੰਡਾਂ ਅਤੇ ਵਾਰਡਾਂ ਵਿੱਚ ਅਨਾਊਂਸਮੈਂਟ ਕਰਾਉਣ ਅਤੇ ਹੋਰ ਪੁਖ਼ਤਾ ਪ੍ਰਬੰਧਾਂ ਦੀ ਹਦਾਇਤ ਕੀਤੀ ਤਾਂ ਜੋ ਸਾਰੇ ਯੋਗ ਵਿਅਕਤੀ ਇਸ ਸਕੀਮ ਦਾ ਲਾਹਾ ਲੈ ਸਕਣ ਅਤੇ ਓਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਇਹ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋ ਚੁੱਕੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਓਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਵਿੱਚ 900 ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ ਅਤੇ 2356 ਇਲਾਜ ਪੈਕੇਜ ਸ਼ਾਮਲ ਹਨ। ਓਨ੍ਹਾਂ ਕਿਹਾ ਕਿ ਪਹਿਲਾਂ ਸਬੰਧਤ ਵਿਅਕਤੀ ਅਪੁਆਇੰਟਮੈਂਟ ਸਲਿੱਪ ਦਿੱਤੀ ਜਾਵੇਗੀ ਅਤੇ ਇਸ ਮਗਰੋਂ ਕਾਰਡ ਲਈ ਰਜਿਸਟ੍ਰੇਸ਼ਨ ਕੀਤੀ ਜਾਵੇਗੀ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਹਤ ਕਾਰਡ ਬਣਾਉਣ ਲਈ 18 ਸਾਲ ਤੋਂ ਉੱਪਰ (ਬਾਲਗ) ਵਿਅਕਤੀ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਜ਼ਰੂਰੀ ਹੈ ਅਤੇ 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਲੋੜੀਂਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈ ਏ ਐੱਸ ਨੇ ਦੱਸਿਆ ਕਿ ਇਸ ਸਬੰਧੀ ਸਟਾਫ਼ ਨੂੰ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਐੱਸ.ਡੀ.ਐੱਮ. ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਐੱਸ. ਡੀ. ਐੱਮ. ਤਪਾ ਆਯੂਸ਼ ਗੋਇਲ, ਐੱਸ. ਡੀ. ਐੱਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਇਸ਼ਵਿੰਦਰ ਸਿੰਘ ਜੰਡੂ, ਯੂਥ ਆਗੂ ਸਾਹਿਲ ਬਾਂਸਲ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਮੌਜੂਦ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ