Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਹਲਵਾਰਾ ਏਅਰਪੋਰਟ ਨਾਲ ਲੁਧਿਆਣਾ ਤੇ ਮਾਲਵਾ ਨੂੰ ਮਿਲੀ ਨਵੀਂ ਉਡਾਣ, ਰਾਜਿੰਦਰ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

February 03, 2026 03:01 PM
SehajTimes

ਬਰਨਾਲਾ : ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰੀਟਸ ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਹਲਵਾਰਾ ਸਥਿਤ ਅੰਤਰਰਾਸ਼ਟਰੀ ਏਅਰਪੋਰਟ ਦੇ ਉਦਘਾਟਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਾਫੀ ਸਮੇਂ ਤੋਂ ਲਟਕਿਆ ਹੋਇਆ ਸੀ, ਜਿਸ ਦੇ ਸਾਕਾਰ ਹੋਣ ਨਾਲ ਪੰਜਾਬ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਰਾਜਿੰਦਰ ਗੁਪਤਾ ਨੇ ਕਿਹਾ ਕਿ ਲੁਧਿਆਣਾ ਦੇ ਹਲਵਾਰਾ ਵਿਖੇ ਸ਼ੁਰੂ ਹੋਇਆ ਨਵਾਂ ਸਿਵਲ ਟਰਮੀਨਲ ਮਾਲਵਾ ਖੇਤਰ ਦੀ ਅਰਥਵਿਵਸਥਾ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਇਸ ਮਹੱਤਵਪੂਰਨ ਉਪਲਬਧੀ ਲਈ ਉਨ੍ਹਾਂ ਕੇਂਦਰ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ।
ਏਅਰਪੋਰਟ ਅਥਾਰਟੀ ਆਫ ਇੰਡੀਆ (ਏਏਆਈ) ਅਤੇ ਪੰਜਾਬ ਸਰਕਾਰ ਦੇ ਸਾਂਝੇ ਯਤਨਾਂ ਨਾਲ 54.67 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਟਰਮੀਨਲ ਦਾ ਖੇਤਰਫਲ ਲਗਭਗ 2,000 ਵਰਗ ਮੀਟਰ ਹੈ। ਇਹ ਟਰਮੀਨਲ ਪੀਕ ਆਵਰਜ਼ ਦੌਰਾਨ 300 ਯਾਤਰੀਆਂ ਦੀ ਆਵਾਜਾਈ ਸੰਭਾਲਣ ਸਮਰੱਥ ਹੈ, ਜਦਕਿ ਸਾਲਾਨਾ ਤਕਰੀਬਨ ਦੋ ਲੱਖ ਯਾਤਰੀਆਂ ਨੂੰ ਸਹੂਲਤਾਂ ਪ੍ਰਦਾਨ ਕਰ ਸਕੇਗਾ। ਇਸ ਨਾਲ ਉਦਯੋਗ, ਸਿਹਤ ਅਤੇ ਸਿੱਖਿਆ ਖੇਤਰ ਨੂੰ ਸਿੱਧਾ ਲਾਭ ਮਿਲਣ ਦੇ ਨਾਲ-ਨਾਲ ਖੇਤਰੀ ਕਨੈਕਟਿਵਟੀ ਵੀ ਮਜ਼ਬੂਤ ਹੋਵੇਗੀ।
ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਦੇ ਪਾਵਨ ਮੌਕੇ ’ਤੇ ਕੇਂਦਰ ਸਰਕਾਰ ਵੱਲੋਂ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਿਆ ਗਿਆ। ਇਸ ਹਵਾਈ ਅੱਡੇ ਦਾ ਰਸਮੀ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਕੀਤਾ ਗਿਆ। ਇਸ ਦਰਮਿਆਨ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦੇ ਉਦਘਾਟਨ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਕੋਲ ਆਪਣੀ ਮੰਗ ਦੁਹਰਾਉਂਦੇ ਹੋਏ ਕਿਹਾ ਕਿ ਇਸ ਹਵਾਈ ਅੱਡੇ ਦਾ ਨਾਂ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਿਆ ਜਾਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਹਵਾਈ ਅੱਡੇ ਦਾ ਨਾਂ ਰੱਖਣਾ ਭਾਰਤ ਦੀ ਆਜ਼ਾਦੀ ਦੀ ਲੜਾਈ ਦੇ ਸਭ ਤੋਂ ਨੌਜਵਾਨ ਅਤੇ ਮਹਾਨ ਨਾਇਕਾਂ ਵਿੱਚੋਂ ਇੱਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਸ੍ਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਵੀ ਹਾਜ਼ਰ ਸਨ। ਹਲਵਾਰਾ ਏਅਰਪੋਰਟ ਟਰਮੀਨਲ ਦਾ ਉਦਘਾਟਨ ਪੰਜਾਬ ਦੀ ਹਵਾਈ ਯਾਤਰਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਸਮੁੱਚੇ ਸਮਾਜਿਕ-ਆਰਥਿਕ ਵਿਕਾਸ ਦੀ ਦਿਸ਼ਾ ਵਿੱਚ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ