Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਕੇਂਦਰੀ ਬਜ਼ਟ ਵਿਕਸਤ ਭਾਰਤ ਦੀ ਮਜ਼ਬੂਤ ​​ਨੀਂਹ : ਚੀਮਾਂ 

February 03, 2026 03:46 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਸੂਬਾਈ ਆਗੂ ਜਗਦੀਪ ਸਿੰਘ ਚੀਮਾ ਨੇ ਕੇਂਦਰੀ ਬਜਟ ਨੂੰ ਵਿਕਸਤ ਭਾਰਤ ਦੀ ਮਜ਼ਬੂਤ ਨੀਂਹ ਕ਼ਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਬਜਟ ਵਿੱਚ ਖੇਤੀਬਾੜੀ,ਸਿੱਖਿਆ,ਸੈਰ-ਸਪਾਟਾ ਅਤੇ ਸਿਹਤ ਸਹੂਲਤਾਂ ਦੇ ਵਿਸਥਾਰ ਤੇ ਜ਼ੋਰ ਦਿੱਤਾ ਗਿਆ ਹੈ। ਨੌਜਵਾਨਾਂ,ਔਰਤਾਂ,ਗਰੀਬਾਂ, ਕਿਸਾਨਾਂ ਅਤੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਗਈ ਹੈ। ਇਹ ਬਜਟ ਸਬਕਾ ਸਾਥ,ਸਬਕਾ ਵਿਕਾਸ,ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ ਦੇ ਨਾਅਰੇ ਤੇ ਅਧਾਰਤ ਹੈ।ਚੀਮਾਂ ਨੇ ਕਿਹਾ ਕਿ ਇਹ ਬਜਟ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਦਾ ਹੈ, ਰੁਜ਼ਗਾਰ ਪ੍ਰਦਾਨ ਕਰਦਾ ਹੈ ਅਤੇ ਇੱਕ ਵਿਕਸਤ ਭਾਰਤ ਦੀ ਨੀਂਹ ਰੱਖਦਾ ਹੈ। ਮੰਗਲਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਰੱਖਿਆ ਖੇਤਰ,ਕਿਸਾਨਾਂ ਦੀ ਆਮਦਨ,ਮਹੱਤਵਪੂਰਨ ਖਣਿਜ,ਡੇਟਾ ਸੈਂਟਰ,ਬੁਨਿਆਦੀ ਢਾਂਚਾ,ਰੁਜ਼ਗਾਰ ਅਤੇ ਆਰਥਿਕਤਾ ਤੇ ਕੇਂਦਰਿਤ ਹੈ। ਇਸ ਮੌਕੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕੇਂਦਰੀ ਬਜਟ ਨੂੰ ਵਿਕਾਸ ਮੁਖੀ ਦੱਸਦਿਆਂ ਕਿਹਾ ਕਿ ਇਸ ਵਿੱਚ ਨੌਜਵਾਨਾਂ, ਕਿਸਾਨਾਂ,ਔਰਤਾਂ, ਵਪਾਰੀ, ਮੁਲਾਜ਼ਮਾਂ ਸਮੇਤ ਮੱਧ ਵਰਗੀ ਪਰਿਵਾਰਾਂ ਦਾ ਖਾਸ ਧਿਆਨ ਰੱਖਿਆ ਗਿਆ ਹੈ। ਬਜਟ ਦੇਸ਼ ਨੂੰ ਸਵੈ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਇੱਕ ਸਪੱਸ਼ਟ ਰੋਡਮੈਪ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਹਾਈ-ਸਪੀਡ ਰੇਲ ਕੋਰੀਡੋਰ,ਬਾਇਓ-ਫਾਰਮਾਸਿਊਟੀਕਲ ਸੈਕਟਰ ਲਈ 10, ਹਜ਼ਾਰ ਕਰੋੜ, ਕੈਂਸਰ ਅਤੇ ਸ਼ੂਗਰ ਵਰਗੀਆਂ ਗੰਭੀਰ ਬਿਮਾਰੀਆਂ ਲਈ ਦਵਾਈਆਂ ਤੇ ਸਬਸਿਡੀ,ਵੱਡੇ ਟੈਕਸਟਾਈਲ ਪਾਰਕ ਸਥਾਪਤ ਕਰਨ ਸਮੇਤ ਹੋਰ ਸੁਧਾਰਾਂ ਵੱਲ ਧਿਆਨ ਕੇਂਦਰਿਤ ਕੀਤਾ ਹੈ। ਇਸ ਮੌਕੇ ਮੰਡਲ ਪ੍ਰਧਾਨ ਰਾਜੀਵ ਮੱਖਣ ਸੁਨਾਮ, ਵਿਜੇ ਗੋਇਲ ਲੌਂਗੋਵਾਲ, ਪਰਮਜੀਤ ਸਿੰਘ ਮੱਟੂ ਦਿੜ੍ਹਬਾ ਅਤੇ ਸ਼ੰਕਰ ਬਾਂਸਲ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ