Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕਿਸਾਨ ਬਠਿੰਡਾ 'ਚ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ 

February 03, 2026 04:01 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਬਠਿੰਡਾ ਜ਼ਿਲ੍ਹੇ ਦੇ ਪਿੰਡ ਚਾਉਕੇ ਵਿੱਚ ਆਦਰਸ਼ ਸਕੂਲ ਦੇ ਲੜੇ ਸੰਘਰਸ਼ ਦੌਰਾਨ ਗ੍ਰਿਫਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਛੇ ਫ਼ਰਵਰੀ ਨੂੰ ਬਠਿੰਡਾ ਦੇ ਸੈਕਟਰੀਏਟ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਲਾਉਣਗੇ। ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਪਿੰਡ ਉਗਰਾਹਾਂ ਦੇ ਡੇਰਾ ਟੀਕਮ ਦਾਸ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ, ਗਗਨਦੀਪ ਸਿੰਘ ਚੱਠਾ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਚਾਉਕੇ ਵਿਖੇ ਆਦਰਸ਼ ਸਕੂਲ ਦੇ ਲੜੇ ਸੰਘਰਸ਼ ਦੋਰਾਨ ਦੋ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਊਂਦ ਨੂੰ ਪੁਲਿਸ ਨੇ ਬਠਿੰਡਾ ਜੇਲ੍ਹ ਵਿੱਚ ਬੰਦ ਕੀਤੇ ਨੂੰ ਨੌਂ ਮਹੀਨੇ ਦਾ ਸਮਾਂ ਬੀਤ ਗਿਆ ਹੈ। ਉਨ੍ਹਾਂ ਆਖਿਆ ਕਿ ਝੂਠੇ ਪੁਲਿਸ ਕੇਸਾਂ ਵਿੱਚ ਨਜ਼ਰਬੰਦ ਆਗੂ ਸਗਨਦੀਪ ਸਿੰਘ ਦੀ ਮਾਤਾ ਦੀ ਮੌਤ ਹੋ ਗਈ ਸੀ ਇਸ ਲਈ ਬਠਿੰਡਾ ਡੀਸੀ ਦਫ਼ਤਰ ਅੱਗੇ ਚਾਰ ਦਿਨ ਧਰਨਾ ਲਾਕੇ ਸਗਨਦੀਪ ਸਿੰਘ ਨੂੰ ਮਾਤਾ ਦੇ ਸਸਕਾਰ ਲਈ ਛੁਡਵਾਇਆ ਸੀ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਥਿਤ ਤੌਰ ਤੇ ਝੂਠੇ ਪੁਲਿਸ ਕੇਸਾਂ ਵਿੱਚ ਨਜ਼ਰਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਊਦ ਨੂੰ ਪੱਕੇ ਤੌਰ ਤੇ ਜੇਲ੍ਹ ਵਿੱਚੋਂ ਬਾਹਰ ਕਰਵਾਉਣ ਲਈ ਛੇ ਫ਼ਰਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਸਾਹਮਣੇ ਪੱਕਾ ਮੋਰਚਾ ਲਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਉਕਤ ਆਗੂਆਂ ਦੀ ਪੱਕੀ ਰਿਹਾਈ ਤੱਕ ਮੋਰਚਾ ਜਾਰੀ ਰਹੇਗਾ। ਇਸ ਮੋਕੇ ਰਾਮ ਸ਼ਰਨ ਸਿੰਘ ਉਗਰਾਹਾਂ, ਯਾਦਵਿੰਦਰ ਸਿੰਘ ਚੱਠੇ ਨਕਟੇ, ਭਗਵਾਨ ਸਿੰਘ ਸੁਨਾਮ, ਰਣਦੀਪ ਕੌਰ ਰਟੋਲਾਂ , ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ, ਚਰਨਜੀਤ ਕੌਰ ਜਖੇਪਲ, ਸੁਖਵਿੰਦਰ ਕੌਰ ਚੱਠਾ ਨਨਹੇੜਾ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ