Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਪ੍ਰੇਮ ਸਬੰਧਾਂ 'ਚ ਅਣਬਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

February 03, 2026 04:58 PM
ਦਰਸ਼ਨ ਸਿੰਘ ਚੌਹਾਨ
ਲੜਕੀ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ਼ 
ਸੁਨਾਮ : ਪਰੇਮ ਸਬੰਧਾਂ ਵਿੱਚ ਅਣਬਣ ਅਤੇ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਪ੍ਰੇਸ਼ਾਨ ਸਥਾਨਕ ਸ਼ਹਿਰ ਦੀ ਪੀਰ ਬੰਨਾ ਬਨੋਈ ਰੋਡ 'ਤੇ ਰਹਿੰਦੇ ਇੱਕ 22 ਸਾਲਾ ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸਾਹਿਲ (22) ਪੁੱਤਰ ਸੰਜੀਵ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਲੜਕੀ ਸਮੇਤ ਚਾਰ ਵਿਅਕਤੀਆਂ ਵਿਰੁੱਧ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਹੈ।
ਕੀ ਹੈ ਪੂਰਾ ਮਾਮਲਾ ?
ਪੁਲਿਸ ਅਧਿਕਾਰੀਆਂ ਮੁਤਾਬਕ ਸਾਹਿਲ ਦਾ ਸ਼ਹਿਰ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸੀ। ਲੰਘੇ ਦਿਨ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈਕੇ ਤਕਰਾਰ ਹੋ ਗਈ ਸੀ, ਜਿਸ ਤੋਂ ਬਾਅਦ ਕੁੱਝ ਨੌਜਵਾਨਾਂ ਵੱਲੋਂ ਸਾਹਿਲ ਨੂੰ ਲਗਾਤਾਰ ਡਰਾਇਆ-ਧਮਕਾਇਆ ਜਾ ਰਿਹਾ ਸੀ।
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਸਾਹਿਲ ਨੇ ਆਪਣੇ ਘਰ ਵਿੱਚ ਹੀ ਕੋਈ ਜ਼ਹਿਰੀਲੀ ਵਸਤੂ ਨਿਗਲ਼ ਲਈ , ਹਾਲਤ ਵਿਗੜਦੀ ਦੇਖ ਪਰਿਵਾਰ ਵੱਲੋਂ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੇ ਦਮ ਤੋੜ ਦਿੱਤਾ।
ਪੁਲਿਸ ਕਾਰਵਾਈ
ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਨੇ ਲੜਕੀ ਗਗਨਦੀਪ, ਅਤੇ ਤਿੰਨ ਹੋਰ ਨੌਜਵਾਨਾਂ —ਸੈਂਪੂ, ਵਿਜੇ ਅਤੇ ਦੀਪੂ ਦੇ ਖ਼ਿਲਾਫ਼ ਧਾਰਾ 306 (ਖ਼ੁਦਕੁਸ਼ੀ ਲਈ ਉਕਸਾਉਣਾ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। 

Have something to say? Post your comment