Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਮੁੱਖ ਮੰਤਰੀ ਸਿਹਤ ਯੋਜਨਾ

February 03, 2026 05:04 PM
ਦਰਸ਼ਨ ਸਿੰਘ ਚੌਹਾਨ
ਕਿਹਾ ਤਿੰਨ ਮਹੀਨੇ 'ਚ ਤਿੰਨ ਕਰੋੜ ਲੋਕਾਂ ਦੀ ਬਣਨਗੇ ਕਾਰਡ 
ਪ੍ਰਤੀ ਪਰਵਾਰ ਦਸ ਲੱਖ ਰੁਪਏ ਦਾ ਮਿਲੇਗਾ ਮੁਫ਼ਤ ਇਲਾਜ 
 
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੰਗਲਵਾਰ ਨੂੰ ਪਿੰਡ ਸ਼ੇਰੋਂ ਵਿਖੇ ਕਾਰਡ ਬਣਾਉਣ ਲਈ ਲਾਏ ਕੈਂਪ ਦਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖ਼ੁਦ ਮੌਕੇ ਤੇ ਜਾਕੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਦਾ ਲਾਭ ਹਰੇਕ ਪਰਿਵਾਰ ਨੂੰ ਯਕੀਨੀ ਬਣਾਉਣ ਲਈ ਤਿੰਨ ਮਹੀਨੇ ਵਿੱਚ ਸੂਬੇ ਦੇ ਤਿੰਨ ਕਰੋੜ ਲਾਭਪਾਤਰੀਆਂ ਨੂੰ ਸਿਹਤ ਯੋਜਨਾ ਕਾਰਡ ਜਾਰੀ ਕੀਤੇ ਜਾਣਗੇ। ਇਸ ਟੀਚੇ ਨੂੰ ਪੂਰਾ ਕਰਨ ਲਈ ਪਿੰਡ ਪਿੰਡ ਕੈਂਪ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਬਣਾਏ ਹਨ। ਪਿਛਲੇ 75 ਸਾਲਾਂ ਵਿੱਚ, ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਬਣਾਏ ਹਨ, ਅਤੇ ਹੋਰ 500 ਨਿਰਮਾਣ ਅਧੀਨ ਹਨ। ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿੱਚ, 2,500 'ਪਿੰਡ ਕਲੀਨਿਕ' ਖੋਲ੍ਹੇ ਜਾਣਗੇ। ਉਨ੍ਹਾਂ ਆਖਿਆ ਕਿ ਪਿਛਲੇ ਚਾਰ ਸਾਲਾਂ ਵਿੱਚ, 1100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਅਤੇ ਹੁਣ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ। 

Have something to say? Post your comment

 

More in Malwa

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ