Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਪਿੰਡ ਡੋਡ ਦੇ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਉਸਾਰੀ ’ਤੇ ਖਰਚ ਹੋਣਗੇ 49.90 ਲੱਖ ਰੁਪਏ : ਸੇਖੋਂ

February 03, 2026 05:59 PM
SehajTimes
ਕੋਟਕਪੂਰਾ : ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਡੋਡ ਬਲਾਕ ਫਰੀਦਕੋਟ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਉਸਾਰੀ ਲਈ ਟੈਂਡਰ ਕਾਲ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਟੈਂਡਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਇਸ ਮਹੱਤਵਪੂਰਨ ਪ੍ਰੋਜੈਕਟ ’ਤੇ ਲਗਭਗ 49.90 ਲੱਖ ਰੁਪਏ ਦੀ ਲਾਗਤ ਆਏਗੀ ਅਤੇ ਇਸ ਦੀ ਉਸਾਰੀ 6 ਮਹੀਨੇ ਦੇ ਅੰਦਰ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੇਂਡੂ ਇਲਾਕਿਆਂ ਦੀ ਸਿਹਤ ਪ੍ਰਣਾਲੀ ਨੂੰ ਲੰਮੇ ਸਮੇਂ ਤੱਕ ਨਜ਼ਰਅੰਦਾਜ਼ ਕੀਤਾ ਗਿਆ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਬਿਹਤਰ ਅਤੇ ਗੁਣਵੱਤਾਪੂਰਨ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਹੋਰ ਕਿਹਾ ਕਿ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਉਸਾਰੀ ਨਾਲ ਪਿੰਡ ਡੋਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਹਜ਼ਾਰਾਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਇੱਕ ਛੱਤ ਹੇਠ ਮਿਲਣਗੀਆਂ, ਜਿਸ ਨਾਲ ਗਰੀਬ ਅਤੇ ਆਮ ਵਰਗ ਨੂੰ ਸਭ ਤੋਂ ਵੱਧ ਲਾਭ ਪਹੁੰਚੇਗਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਪਿੰਡ ਤੱਕ ਵਿਕਾਸ ਅਤੇ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ।
 
 

Have something to say? Post your comment

 

More in Majha

ਬਾਡੀਬਿਲਡਰ ਵਰਿੰਦਰ ਘੁੰਮਣ ਮੌਤ ਮਾਮਲੇ ‘ਚ ਵੱਡਾ ਖੁਲਾਸਾ

ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ

ਰਾਜਾਸਾਂਸੀ ਹਲਕੇ ਦੀ ਬਦੌਲਤ ਮੰਤਰੀ ਐਮ.ਐਲ.ਏ ਰਹਿਣ ਵਾਲਿਆਂ ਨੇ ਵਿਕਾਸ ਕਰਨ ਦੀ ਬਜਾਏ ਆਪਣੇ ਕਾਰੋਬਾਰ ਵਧਾਏ:ਸੋਨੀਆ ਮਾਨ

ਬਾਬਾ ਫਰੀਦ ਯੂਨੀਵਰਸਿਟੀ ‘ਚ 90–100 ਕਰੋੜ ਦੇ ਘਪਲੇ ਦੇ ਆਰੋਪ, ਜਥੇਬੰਦੀਆਂ ਵੱਲੋਂ 2 ਅਪ੍ਰੈਲ ਨੂੰ ਫਰੀਦਕੋਟ ਬੰਦ ਦਾ ਐਲਾਨ

ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਨਾਵਲਟੀ ਚੌਂਕ ‘ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਕਈ ਦੁਕਾਨਾਂ ‘ਤੇ ਅਚਾਨਕ ਛਾਪੇ

ਗੁਰੂ ਨਾਨਕ ਦੇਵ ਹਸਪਤਾਲ ‘ਚੋਂ 3 ਦਿਨਾਂ ਦਾ ਨਵਜੰਮਿਆ ਬੱਚਾ ਅਗਵਾ

ਅੰਮ੍ਰਿਤਸਰ GRP ਦੀ ਵੱਡੀ ਕਾਮਯਾਬੀ, 100 ਦੇ ਕਰੀਬ ਗੁੰਮ ਤੇ ਚੋਰੀ ਹੋਏ ਮੋਬਾਈਲ ਬਰਾਮਦ

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਸੰਮਤੀ ਅਟਾਰੀ ਦੀ ਨਵੀਂ ਚੁਣੀ ਚੇਅਰਪਰਸਨ ਸੁਖਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ