Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

National

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

February 03, 2026 06:45 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਡਾ. ਬੀ.ਆਰ. ਅੰਬੇਦਕਰ ਭਵਨ ਕਿਲਾ ਰਹਿਮਤਗੜ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਜਿਸ 'ਚ ਮੁੱਖ ਮਹਿਮਾਨ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਪੰਡਾਲ ਵਿੱਚ ਬੈਠੀਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਿਸਦਾ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਹਮੇਸ਼ਾ ਹੀ ਆਵਾਮ ਦਾ ਮਾਰਗ ਦਰਸ਼ਨ ਕਰਦੀ ਰਹੇਗੀ ਜੋ ਕਿ ਜਾਤ, ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਸਾਹਿਬ ਦੀ ਬਾਣੀ ਸਾਨੂੰ ਸ਼ੁੱਧ ਵਿਚਾਰਧਾਰਾ ਦਾ ਸੰਦੇਸ਼ ਦਿੰਦੀ ਹੈ। ਜਿਸ ਤੋਂ ਸਿੱਖਿਆ ਲੈ ਕੇ ਅਸੀਂ ਆਪਣਾ ਜੀਵਨ ਸਫ਼ਲ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਵਿੱਚ ਸਮਾਜਿਕ ਬੁਰਾਈਆਂ ਜਾਤੀ ਪ੍ਰਥਾ, ਛੂਤ-ਛਾਤ ਅਤੇ ਊਚ-ਨੀਚ ਦੇ ਖ਼ਾਤਮੇ ਲਈ ਲੰਬਾ ਸੰਘਰਸ਼ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਕੌਮਾਂ ਹਮੇਸ਼ਾ ਅਗਾਂਹ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ ਨੂੰ ਯਾਦ ਰੱਖਦੀਆਂ ਹੋਈਆਂ ਹਮੇਸ਼ਾ ਉਨ੍ਹਾਂ ਦੇ ਪੂਰਨਿਆਂ 'ਤੇ ਚੱਲਦੀਆਂ ਹਨ। ਉਨ੍ਹਾਂ ਇਸ ਮੌਕੇ ਡਾ. ਬੀ.ਆਰ. ਅੰਬੇਦਕਰ ਭਵਨ ਕਿਲਾ ਰਹਿਮਤਗੜ• ਨੂੰ 5 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਮੁੱਖ ਗੇਟ 'ਤੇ ਇੱਕ ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਟੀਲ ਦਾ ਬੋਰਡ ਲਗਾਉਣ ਦਾ ਵੀ ਵਾਅਦਾ ਕੀਤਾ।

Have something to say? Post your comment

More in National

ਬਾਚੁਪੱਲੀ ਵਿੱਚ ਐਮ.ਡੀ.ਐਮ.ਏ. ਗਾਂਜੇ ਸਮੇਤ ਦੋ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ