Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

February 03, 2026 07:55 PM
SehajTimes

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ। ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਸੇਵਾ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਪ੍ਰਸ਼ਾਸਨਿਕ ਅਮਲੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਨਤਕ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਸਰਕਾਰ ਦੇ ਵਡੇਰੇ ਯਤਨਾਂ ਦਾ ਹਿੱਸਾ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਤਰੱਕੀ ਪ੍ਰਾਪਤ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਲ ਅਧਿਕਾਰੀ ਭੌਂ ਅਤੇ ਮਾਲ ਵਿਭਾਗ ਨਾਲ ਸਬੰਧਤ ਹੋਰ ਮਾਮਲਿਆਂ ਵਿੱਚ ਲੋਕਾਂ ਲਈ ਸੰਪਰਕ ਦੀ ਪਹਿਲੀ ਧਿਰ ਹੁੰਦੇ ਹਨ ਅਤੇ ਉਨ੍ਹਾਂ ਦੀ ਇਮਾਨਦਾਰੀ ਅਤੇ ਸੁਚੱਜੇ ਆਚਰਣ ਦਾ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਲੋਕਾਂ ਦੇ ਵਿਸ਼ਵਾਸ ’ਤੇ ਸਿੱਧਾ ਅਸਰ ਪੈਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਪਾਰਦਰਸ਼ਤਾ ਬਣਾਉਣਗੇ, ਨਿਯਮਾਂ ਦੀ ਪਾਲਣਾ ਕਰਨਗੇ ਅਤੇ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਯਕੀਨੀ ਬਣਾਉਣਗੇ।

ਇਸ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਵੀ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਂਬੱਧ ਢੰਗ ਨਾਲ ਪਦਉੱਨਤੀਆਂ ਕਰਕੇ ਪਾਰਦਰਸ਼ੀ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਯਕੀਨੀ ਬਣਾਇਆ ਹੈ ਤਾਂ ਜੋ ਅਧਿਕਾਰੀ ਸੁਹਿਰਦਤਾ ਨੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰ ਸਕਣ।

ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਅਧਿਕਾਰੀਆਂ ਵਿੱਚ ਸਵਰਨ ਸਿੰਘ, ਰਾਜਿੰਦਰ ਸਿੰਘ, ਗੁਰਦੀਪ ਲਾਲ, ਰਾਜੇਸ਼ ਕੁਮਾਰ, ਕਰਮਜੀਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਪਰਮਿੰਦਰ ਸਿੰਘ, ਜਸਪਾਲ ਸਿੰਘ, ਗੁਰਚਰਨ ਸਿੰਘ, ਸੁਖਬੀਰ ਸਿੰਘ, ਸੁਨੀਲ ਪ੍ਰਭਾਕਰ, ਉਂਕਾਰ ਸਿੰਘ, ਰਨਦੀਪ ਸਿੰਘ, ਬਲਜੀਤ ਸਿੰਘ, ਕਾਰਜ ਸਿੰਘ ਸ਼ਾਮਲ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ