Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ : ਡਾ. ਬਲਜੀਤ ਕੌਰ

February 03, 2026 08:06 PM
SehajTimes

ਬੱਚਿਆਂ ਦੇ ਭਵਿੱਖ ਦੀ ਸੁਰੱਖਿਆ ਮਾਨ ਸਰਕਾਰ ਦੀ ਪ੍ਰਾਥਮਿਕਤਾ: ਡਾ. ਬਲਜੀਤ ਕੌਰ

ਬਾਲ ਵਿਆਹ ਦੀ ਸੂਚਨਾ 1098 ‘ਤੇ ਦਿਓ; ਲੋਕਾਂ ਦੀ ਭਾਗੀਦਾਰੀ ਅਹਿਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਨੀਅਤ ਨਾਲ ਕੰਮ ਕਰ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਾਲ ਵਿਆਹ ਦੇ 111 ਮਾਮਲੇ ਸਮੇਂ ਸਿਰ ਰੋਕੇ ਗਏ ਹਨ, ਜੋ ਕਿ ਮਾਨ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ।
ਉਨ੍ਹਾਂ ਜ਼ਿਲ੍ਹਾ ਵਾਰ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ 5, ਬਰਨਾਲਾ 1, ਬਠਿੰਡਾ 9, ਫਤਿਹਗੜ੍ਹ ਸਾਹਿਬ 4, ਫਿਰੋਜ਼ਪੁਰ 4, ਫਾਜ਼ਿਲਕਾ 18, ਫਰੀਦਕੋਟ 3, ਗੁਰਦਾਸਪੁਰ 8, ਹੁਸ਼ਿਆਰਪੁਰ 1, ਜਲੰਧਰ 2, ਲੁਧਿਆਣਾ 3, ਕਪੂਰਥਲਾ 5, ਮਾਨਸਾ 8, ਮੋਗਾ 12, ਮੁਕਤਸਰ ਸਾਹਿਬ 5, ਪਟਿਆਲਾ 4, ਪਠਾਨਕੋਟ 2, ਰੋਪੜ 1, ਸੰਗਰੂਰ 1, ਮੋਹਾਲੀ 4, ਸ਼ਹੀਦ ਭਗਤ ਸਿੰਘ ਨਗਰ 5 ਅਤੇ ਤਰਨਤਾਰਨ ਵਿੱਚ 6 ਬਾਲ ਵਿਆਹਾਂ ਦੇ ਮਾਮਲੇ ਰੋਕੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨਾ ਮਾਨ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਖ਼ਿਲਾਫ਼ ਸਰਕਾਰ ਪੂਰੀ ਸਖ਼ਤੀ ਦੇ ਨਾਲ-ਨਾਲ ਸੰਵੇਦਨਸ਼ੀਲਤਾ ਨਾਲ ਵੀ ਕਾਰਵਾਈ ਕਰ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਲ ਵਿਆਹ ਰੋਕਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 2076 ਬਾਲ ਵਿਆਹ ਰੋਕਥਾਮ ਅਧਿਕਾਰੀ (CMPOs) ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ CDPOs ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹਨ।
ਇਸ ਸੰਦਰਭ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਸਿਰਫ਼ ਕਾਨੂੰਨੀ ਉਲੰਘਣਾ ਨਹੀਂ, ਸਗੋਂ ਇਹ ਬੱਚਿਆਂ ਦੇ ਸੁਪਨਿਆਂ, ਸਿੱਖਿਆ ਅਤੇ ਸਿਹਤ ਨਾਲ ਜੁੜੇ ਭਵਿੱਖ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਹਰ ਰੋਕਿਆ ਗਿਆ ਬਾਲ ਵਿਆਹ ਇੱਕ ਬੱਚੀ ਨੂੰ ਆਪਣੀ ਪੜ੍ਹਾਈ ਪੂਰੀ ਕਰਨ, ਆਪਣੀ ਪਹਿਚਾਣ ਬਣਾਉਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧਣ ਦਾ ਮੌਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਸੁਪਨਾ ਹੈ ਕਿ ਪੰਜਾਬ ਦਾ ਹਰ ਬੱਚਾ ਡਰ ਤੋਂ ਮੁਕਤ, ਸੁਰੱਖਿਅਤ ਅਤੇ ਇੱਜ਼ਤ ਨਾਲ ਭਰਪੂਰ ਬਚਪਨ ਜੀਵੇ, ਅਤੇ ਇਸ ਮਕਸਦ ਨੂੰ ਪੂਰਾ ਕਰਨ ਲਈ ਸਰਕਾਰ ਸਮਾਜ ਦੇ ਹਰ ਵਰਗ ਨਾਲ ਮਿਲ ਕੇ ਦ੍ਰਿੜਤਾ ਨਾਲ ਕੰਮ ਕਰਦੀ ਰਹੇਗੀ। 

ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ, ਕਿਉਂਕਿ ਜਨ-ਸਹਿਯੋਗ ਤੋਂ ਬਿਨਾਂ ਕੋਈ ਵੀ ਮੁਹਿੰਮ ਸਫਲ ਨਹੀਂ ਹੋ ਸਕਦੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਆਪਣੇ ਆਲੇ-ਦੁਆਲੇ ਬਾਲ ਵਿਆਹ ਸਬੰਧੀ ਕੋਈ ਵੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਿਤ ਕੀਤਾ ਜਾਵੇ ਜਾਂ ਆਪਣੇ ਨਜ਼ਦੀਕੀ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਸੰਪਰਕ ਕੀਤਾ ਜਾਵੇ

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ