Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੈਂਗਸਟਰਾਂ ’ਤੇ ਵਾਰ ਦਾ 15ਵਾਂ ਦਿਨ: ਪੰਜਾਬ ਪੁਲਿਸ ਨੇ 666 ਥਾਵਾਂ ’ਤੇ ਕੀਤੀ ਛਾਪੇਮਾਰੀ ; 163 ਵਿਅਕਤੀ 2 ਹਥਿਆਰਾਂ ਸਮੇਤ ਕਾਬੂ

February 03, 2026 08:20 PM
SehajTimes

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 339ਵੇਂ ਦਿਨ 143 ਨਸ਼ਾ ਤਸਕਰ 12.2 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 15ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 666 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਨੇ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

15ਵੇਂ ਦਿਨ, ਪੁਲਿਸ ਟੀਮਾਂ ਨੇ 163 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 4,396 ਹੋ ਗਈ ਹੈ। ਇਸ ਤੋਂ ਇਲਾਵਾ, 141 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 255 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 339ਵੇਂ ਦਿਨ ਵੀ ਜਾਰੀ ਰੱਖਿਆ , ਜਿਸ ਤਹਿਤ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.2 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਗਾਂਜਾ ਅਤੇ 2412 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਦੇ ਨਾਲ ਸਿਰਫ 339 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,435 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ