Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

February 03, 2026 08:22 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਠੇਕੇ ਆਧਾਰਿਤ ਚਪੜਾਸੀ ਮੁਹੰਮਦ ਤਾਲੀਮ ਨੂੰ 18000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪੰਜਾਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਖੇਤੀਬਾੜੀ ਕਰਨ ਵਾਲਾ ਵਿਅਕਤੀ ਹੈ, ਨੇ 2018 ਤੋਂ 2021 ਦੀ ਮਿਆਦ ਲਈ ਤਹਿਸੀਲ ਬਲਾਚੌਰ ਦੇ ਪਿੰਡ ਭੱਦੀ ਵਿਖੇ ਸਥਿਤ ਪੰਜਾਬ ਵਕਫ਼ ਬੋਰਡ ਦੀ 10 ਕਨਾਲ ਜ਼ਮੀਨ ਲੀਜ਼ ’ਤੇ ਲਈ ਸੀ। ਸਾਲ 2021 ਵਿੱਚ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ, ਸ਼ਿਕਾਇਤਕਰਤਾ ਨੇ ਲੀਜ਼ ਦੇ ਨਵੀਨੀਕਰਨ (ਰੀਨੇਵਲ) ਲਈ ਦੋਸ਼ੀ ਮੁਹੰਮਦ ਯਾਸੀਨ ਨਾਲ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਸੰਪਰਕ ਕੀਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਮੁਹੰਮਦ ਯਾਸੀਨ ਨੇ ਲੀਜ਼ ਦੇ ਨਵੀਨੀਕਰਨ ਲਈ ਫਾਈਲ ਤਿਆਰ ਕਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਉਕਤ ਰਕਮ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਪ੍ਰਗਟਾਈ ਤਾਂ ਫਿਰ ਰਿਸ਼ਵਤ ਦੀ ਮੰਗ ਨੂੰ ਘਟਾ ਕੇ 20000 ਰੁਪਏ ਕਰ ਦਿੱਤਾ ਗਿਆ। ਇਸ ਵਿੱਚੋਂ ਦੋਸ਼ੀ ਮੁਹੰਮਦ ਯਾਸੀਨ ਨੇ ਮੌਕੇ ’ਤੇ ਹੀ 2,000 ਰੁਪਏ ਰਿਸ਼ਵਤ ਵਜੋਂ ਲਏ ਸਨ ਅਤੇ ਸ਼ਿਕਾਇਤਕਰਤਾ ਨੂੰ ਬਾਕੀ 18,000 ਰੁਪਏ ਬਾਅਦ ਵਿੱਚ ਅਦਾ ਕਰਨ ਲਈ ਕਿਹਾ ਗਿਆ ਸੀ। ਸ਼ਿਕਾਇਤਕਰਤਾ ਨੇ ਬਤੌਰ ਸਬੂਤ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਐਸਬੀਐਸ ਨਗਰ ਨੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ