Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

February 03, 2026 09:06 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਉਹ ਅੱਜ ਇੱਥੇ ਏ.ਐਸ.ਏ.ਆਰ. ਵੱਲੋਂ ਕੈਨੋਪੀ ਦੇ ਸਹਿਯੋਗ ਨਾਲ ਕਰਵਾਈ ਸੂਬਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਸ. ਖੁੱਡੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੰਜਾਬ ਲਾਹੇਵੰਦ ਆਰਥਿਕ ਅਤੇ ਵਾਤਾਵਰਣ ਪੱਖੀ ਮੌਕਿਆਂ ਵਿੱਚ ਤਬਦੀਲ ਕਰਨ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਦੇ ਯਤਨਾਂ ਦੇ ਪ੍ਰਭਾਵੀ ਤੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ 2025 ਦੇ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫੀਸਦੀ ਗਿਰਾਵਟ ਆਈ ਹੈ। ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ ਅਜਿਹੀਆਂ ਘਟਨਾਵਾਂ ਦੀ ਗਿਣਤੀ 10,909 ਸੀ, ਜੋ ਹੁਣ ਘਟ ਕੇ 5,114 ਰਹਿ ਗਈ। ਖੇਤੀਬਾੜੀ ਮੰਤਰੀ ਨੇ ਸਬਸਿਡੀ ਵਾਲੀ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ, ਪ੍ਰੋਤਸਾਹਨ ਅਤੇ ਪਰਾਲੀ ਦੀ ਵਰਤੋਂ ਲਈ ਵਿਹਾਰਕ ਵਿਕਲਪਾਂ ਦੀ ਆਮਦ ਨੂੰ ਇਸ ਸਫ਼ਲਤਾ ਦਾ ਕਾਰਨ ਦੱਸਿਆ। ਉਨ੍ਹਾਂ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਵੱਲੋਂ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਆਧੁਨਿਕ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਦੀ ਵਰਤੋਂ ਕਰਕੇ ਹਰ ਸਾਲ ਪੈਦਾ ਹੋਣ ਵਾਲੀ 20 ਮਿਲੀਅਨ ਟਨ ਪਰਾਲੀ ਵਿੱਚੋਂ 80 ਫੀਸਦੀ ਤੋਂ ਵੱਧ ਦਾ ਵਿਗਿਆਨਕ ਤੌਰ ’ਤੇ ਪ੍ਰਬੰਧਨ ਕੀਤਾ ਜਾ ਰਿਹਾ ਹੈ । ਸ. ਖੁੱਡੀਆਂ ਨੇ ਕਿਹਾ, ‘‘ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਾਇਓਮਾਸ-ਅਧਾਰਤ ਪਾਵਰ ਪਲਾਂਟਾਂ, ਬਾਇਓ-ਸੀ.ਐਨ.ਜੀ. ਯੂਨਿਟਾਂ ਅਤੇ ਬਾਇਓ-ਈਥੇਨੌਲ ਪ੍ਰੋਜੈਕਟਾਂ ਵਰਗੇ ਐਕਸ-ਸੀਟੂ ਐਪਲੀਕੇਸ਼ਨਾਂ ਵਿੱਚ ਵੀ ਵਰਤਿਆ ਜਾ ਰਿਹਾ ਹੈ, ਜਿਸ ਨਾਲ ਊਰਜਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ। ਪਰਾਲੀ , ਜੋ ਪਹਿਲਾਂ ਧੂੰਏਂ ਦਾ ਕਾਰਨ ਸੀ ਅੱਜ ਊਰਜਾ, ਉਦਯੋਗ ਅਤੇ ਰੁਜ਼ਗਾਰ ਦਾ ਸਬੱਬ ਬਣ ਰਹੀ ਹੈ,।’’

ਖੇਤੀਬਾੜੀ ਮੰਤਰੀ ਨੇ ਇੱਕ ਅਜਿਹੇ ਭਵਿੱਖ ਦੀ ਆਸ ਪ੍ਰਗਟਾਈ ,ਜਿੱਥੇ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਤੋਂ ਪੂਰਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ, ‘‘ਜਦੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਾਲਣ, ਊਰਜਾ ਜਾਂ ਕਿਸੇ ਵੀ ਪੈਕੇਜਿੰਗ ਵਿੱਚ ਬਦਲਿਆ ਜਾ ਰਿਹਾ ਹੈ ਤਾਂ ਇਸ ਨਾਲ ਪੇਂਡੂ ਰੁਜ਼ਗਾਰ ਪੈਦਾ ਹੁੰਦਾ ਹੈ ਅਤੇ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਰੁਜ਼ਗਾਰ ਮੌਕੇ ਮਿਲਦੇ ਹਨ। ਇਹ ਸਮਾਵੇਸ਼ੀ ਅਤੇ ਟਿਕਾਊ ਵਿਕਾਸ ਹੀ ਸਾਡਾ ਟੀਚਾ ਹੈ।’’ ਸ. ਖੁੱਡੀਆਂ ਨੇ ਉਦਯੋਗਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਹਰਿਆਲੀ ਅਤੇ ਟਿਕਾਊ ਵਪਾਰਕ ਸੰਭਾਵਨਾਵਾਂ ਵਾਲਾ ਪੰਜਾਬ , ਜੋ ਭਾਰਤ ਦਾ ਪਲੇਠਾ ਸਰਕੂਲਰ ਇਕਨਾਕਿਮ ਰੀਜਨ ਬਣਾਉਣ ਲਈ ਤਿਆਰ ਹੈ, ਤੋਂ ਉਦਯੋਗਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ । ਉਨ੍ਹਾਂ ਨੇ ਸੂਬੇ ਵੱਲੋਂ ਪਰਾਲੀ ਨੂੰ ਆਮਦਨ ਵਿੱਚ ਬਦਲਣ ਦੀ ਕਾਬਲੀਅਤ ਤੇ ਸਮਰੱਥਾ ਦਾ ਹਵਾਲਾ ਦਿੰਦਿਆਂ ਕਿਹਾ, ‘‘ਧੂੰਏਂ ਦੀ ਬਜਾਏ ਪਰਾਲੀ ਨੂੰ ਆਮਦਨ ਵਿੱਚ ਬਦਲ ਕੇ, ਪੰਜਾਬ ਪ੍ਰਦੂਸ਼ਣ ਨੂੰ ਖੁਸ਼ਹਾਲੀ ਵਿੱਚ ਬਦਲ ਰਿਹਾ ਹੈ। ਪੰਜਾਬ ਸਾਬਤ ਕਰ ਰਿਹਾ ਹੈ ਕਿ ਜਲਵਾਯੂ ਗਤੀਵਿਧੀਆਂ ਅਤੇ ਆਰਥਿਕ ਵਿਕਾਸ ਨਾਲੋ-ਨਾਲ ਚੱਲ ਸਕਦੇ ਹਨ।’’

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ