Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

February 03, 2026 09:09 PM
SehajTimes

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਕੋ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਘੁੱਲਾ (30) ਵਾਸੀ ਪਿੰਡ ਦਲੇਰੀ, ਤਰਨਤਾਰਨ, ਸੁਮਿਤ ਉਰਫ਼ ਸਚਿਨ (28) ਵਾਸੀ ਗੁਮਾਨਪੁਰਾ, ਅੰਮ੍ਰਿਤਸਰ ਅਤੇ ਵਿਸ਼ਾਲ ਕੁਮਾਰ (22) ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਪਿਸਤੌਲ, ਇਕ ਇਟਲੀ ਦਾ ਬਣਿਆ 9 ਐਮਐਮ ਬੇਰੇਟਾ, ਇਕ ਤੁਰਕੀ ਦਾ ਬਣਿਆ 9 ਐਮਐਮ ਜ਼ਿਗਾਨਾ, ਇਕ ਤੁਰਕੀ ਦਾ ਬਣਿਆ 9 ਐਮਐਮ ਪੀਐਕਸ5 ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ, ਜੋ ਡਰੋਨ ਰਾਹੀਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਦੇ ਸਨ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਇਨ੍ਹਾਂ ਗ਼ੈਰ-ਕਾਨੂੰਨੀ ਹਥਿਆਰਾਂ ਨੂੰ ਅੱਗੇ ਡਿਲੀਵਰ ਕਰਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਤੇ ਭਰੋਸੇਯੋਗ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਇੱਕ ਯੋਜਨਾਬੱਧ ਆਪਰੇਸ਼ਨ ਚਲਾਇਆ ਜਿਸ ਦੌਰਾਨ ਦੋਸ਼ੀ ਰੇਸ਼ਮ ਸਿੰਘ ਉਰਫ਼ ਘੁੱਲਾ ਨੂੰ ਦੋ 9 ਐਮਐਮ ਗਲੌਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਉਪਰੰਤ ਉਸ ਵੱਲੋਂ ਦੱਸੇ ਗਏ ਸਥਾਨ ਤੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ। ਸੀਪੀ ਨੇ ਦੱਸਿਆ ਕਿ ਹੋਰ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਰੇਸ਼ਮ ਉਰਫ਼ ਘੁੱਲਾ ਨੇ ਆਪਣੇ ਸਾਥੀ ਸੁਮਿਤ ਉਰਫ਼ ਸਚਿਨ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਕਾਰਵਾਈ ਦੌਰਾਨ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ, ਮੁਲਜ਼ਮ ਵਿਸ਼ਾਲ ਕੁਮਾਰ ਨੂੰ ਵੀ ਦੇਰ ਸ਼ਾਮ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਕੋ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਸਨ ਅਤੇ ਮੁਲਜ਼ਮ ਰੇਸ਼ਮ ਹੈਂਡਲਰ ਦੇ ਇਸ਼ਾਰੇ ‘ਤੇ ਸਰਹੱਦ ਦੇ ਨੇੜਿਓਂ ਖੇਪਾਂ ਪ੍ਰਾਪਤ ਕਰਦਾ ਸੀ, ਜਦੋਂ ਕਿ ਸੁਮਿਤ ਉਰਫ਼ ਸਚਿਨ ਆਪਣੇ ਕਾਰ ਵੇਚਣ/ਖਰੀਦਣ ਦੇ ਕਾਰੋਬਾਰ ਦੀ ਆੜ ਵਿੱਚ ਇਹਨਾਂ ਖੇਪਾਂ ਨੂੰ ਅੱਗੇ ਡਿਲੀਵਰ ਕਰਦਾ ਸੀ। ਇਸ ਸਬੰਧੀ, ਐਫਆਈਆਰ ਨੰਬਰ 18 ਮਿਤੀ 01-02-2026 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(1-ਏ), 6, 7 ਅਤੇ 8 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ