Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Chandigarh

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

February 03, 2026 09:14 PM
SehajTimes

ਬੈਂਸ ਵੱਲੋਂ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ 30 ਦਿਨਾਂ ਦੇ ਅੰਦਰ ਵਿਸਤ੍ਰਿਤ ਰਿਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ

ਚੰਡੀਗੜ੍ਹ : ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ 180 ਏਕੜ ਸਰਕਾਰੀ ਜ਼ਮੀਨ 'ਤੇ ਚੱਲ ਰਹੀ ਸ਼੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਸਬੰਧੀ ਆਈਆਂ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਦਸਮੇਸ਼ ਅਕੈਡਮੀ ਵਿੱਚ ਵਿੱਤੀ ਬੇਨਿਯਮੀਆਂ, ਪ੍ਰਬੰਧਨ ਵਿਚਲੀਆਂ ਗੜਬੜੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਖਾਮੀਆਂ ਦੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਲਈ ਕਿਹਾ ਹੈ। ਸਿੱਖਿਆ ਮੰਤਰੀ ਨੇ ਇਹ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.), ਰੂਪਨਗਰ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਬਾਅਦ ਸਾਹਮਣੇ ਆਈਆਂ ਅਹਿਮ ਖਾਮੀਆਂ ਉਪਰੰਤ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਟਰੱਸਟ ਦੇ ਫੰਡਾਂ ਵਿੱਚ ਕਥਿਤ ਗਬਨ, ਸੰਸਥਾ ਦੀ ਜਾਇਦਾਦ ਦੀ ਦੁਰਵਰਤੋਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਖਾਮੀਆਂ ਦਾ ਕਾਰਨ ਬਣਨ ਵਾਲੀ ਅਪਰਾਧਿਕ ਅਣਗਹਿਲੀ ਦੀ ਜਾਂਚ ਕੀਤੀ ਜਾਵੇਗੀ।

ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਪੁਲਿਸ ਨੂੰ ਅਕੈਡਮੀ ਦੇ ਪ੍ਰਿੰਸੀਪਲ ਦੀ ਕਥਿਤ ਜਾਅਲੀ ਪੀਐਚ.ਡੀ. ਡਿਗਰੀ ਦੀ ਜਾਂਚ ਕਰਨ ਅਤੇ ਰਿਕਾਰਡਾਂ ਵਿੱਚ ਛੇੜਛਾੜ ਨੂੰ ਰੋਕਣ ਲਈ ਸਾਰੇ ਸਬੰਧਿਤ ਰਿਕਾਰਡ ਕਬਜ਼ੇ ਵਿੱਚ ਲੈ ਕੇ ਸੁਰੱਖਿਅਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਸਿੱਖਿਆ ਮੰਤਰੀ ਨੇ ਜਾਂਚ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦਾ ਹੁਕਮ ਦਿੰਦਿਆਂ 30 ਦਿਨਾਂ ਦੇ ਅੰਦਰ ਵਿਸਤ੍ਰਿਤ ਰਿਪੋਰਟ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦੇ ਨਤੀਜੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਜੋ ਟਰੱਸਟ ਦੇ ਐਕਸ-ਆਫੀਸ਼ੋ ਚੇਅਰਮੈਨ ਹਨ, ਅੱਗੇ ਢੁਕਵੀਂ ਕਾਰਵਾਈ ਲਈ ਪੇਸ਼ ਕੀਤੇ ਜਾਣਗੇ। ਸ. ਹਰਜੋਤ ਬੈਂਸ ਨੇ ਸਪੱਸ਼ਟ ਤੌਰ 'ਤੇ ਕਿਹਾ, "ਸਾਡੇ ਵਿਦਿਅਕ ਅਦਾਰਿਆਂ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਮਾਮਲੇ ਦੀ ਤੈਅ ਤੱਕ ਜਾਵਾਂਗੇ ਅਤੇ ਜਨਤਕ ਵਿਸ਼ਵਾਸ ਨੂੰ ਢਾਹ ਲਾਉਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਅਸੀਂ ਜਨਤਕ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ ਭਲਾਈ ਅਤੇ ਜਨਤਕ ਸਰੋਤਾਂ ਦੀ ਕੀਮਤ 'ਤੇ ਨਿੱਜੀ ਜਾਗੀਰਾਂ ਵਜੋਂ ਵਰਤਣ ਦੀ ਇਜਾਜ਼ਤ ਨਹੀਂ ਦੇਵਾਂਗੇ।"

Have something to say? Post your comment

 

More in Chandigarh

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ