Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

February 03, 2026 09:17 PM
SehajTimes

ਚੰਡੀਗੜ੍ਹ : ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ ਸੂਚਨਾ ਅਤੇ ਲੋਕ ਸੰਪਰਕ ਅਫ਼ਸਰ (ਆਈ.ਪੀ.ਆਰ.ਓ.) ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ ਦਿੱਤੀ, ਜੋ ਲਗਭਗ ਤਿੰਨ ਦਹਾਕਿਆਂ ਦੇ ਸ਼ਾਨਦਾਰ ਕਾਰਜਕਾਲ ਤੋਂ ਬਾਅਦ ਸੇਵਾਮੁਕਤ ਹੋਏ। ਵਿਭਾਗ ਨਾਲ ਸ਼੍ਰੀ ਸ਼ਰਮਾ ਦਾ ਸਫ਼ਰ 1998 ਵਿੱਚ ਸ਼ੁਰੂ ਹੋਇਆ ਸੀ, ਜਦੋਂ ਉਹ ਹਿੰਦੀ ਅਨੁਵਾਦਕ ਵਜੋਂ ਨਿਯੁਕਤ ਹੋਏ ਸਨ। ਸਾਲਾਂ ਦੇ ਸਮਰਪਣ, ਭਾਸ਼ਾਈ ਮੁਹਾਰਤ ਅਤੇ ਕੰਮ ਪ੍ਰਤੀ ਜਨੂੰਨ ਸਦਕਾ ਉਹ ਹੋਰ ਅਹਿਮ ਭੂਮਿਕਾਵਾਂ ਵੱਲ ਅਗਾਂਹ ਹੀ ਅਗਾਂਹ ਤੁਰਦੇ ਗਏ ਅਤੇ ਉਨ੍ਹਾਂ ਦੇ ਸਮਰਪਣ ਦਾ ਇਹ ਸਫ਼ਰ ਅੱਜ ਲੋਕ ਸੰਪਰਕ ਅਧਿਕਾਰੀ ਅਤੇ ਹਿੰਦੀ ਡੈਸਕ ਇੰਚਾਰਜ ਤੱਕ ਆਣ ਪੁੱਜਾ। ਐਨ.ਡੀ. ਸ਼ਰਮਾ ਨੇ ਹਿੰਦੀ ਜਾਗ੍ਰਿਤੀ ਮੈਗਜ਼ੀਨ ਲਈ ਵੀ ਸੰਪਾਦਕ ਵਜੋਂ ਕੰਮ ਕੀਤਾ, ਜੋ ਉਨ੍ਹਾਂ ਦੇ ਹੁਨਰ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਸੀ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਉੱਚ-ਪੱਧਰੇ ਸਰਕਾਰੀ ਸਮਾਗਮਾਂ ਅਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਦਸਤਾਵੇਜ਼ੀ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ।

ਵਿਭਾਗ ਵਿੱਚ ਸ਼ਰਮਾ ਦੇ ਸ਼ਾਨਦਾਰ ਯੋਗਦਾਨ ਲਈ ਇੱਕ ਸੰਖੇਪ ਸੇਵਾਮੁਕਤੀ ਸਮਾਰੋਹ ਵੀ ਕਰਵਾਇਆ ਗਿਆ, ਜਿਸ ਵਿੱਚ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਸੰਯੁਕਤ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਨਰਿੰਦਰਪਾਲ ਸਿੰਘ ਜਗਦਿਓ ਨੇ ਸ਼ਿਰਕਤ ਕੀਤੀ। ਲੋਕ ਸੰਪਰਕ ਵਿਭਾਗ ਦੀ ਟੀਮ ਨੇ ਸ਼ਰਮਾ ਨੂੰ ਉਨ੍ਹਾਂ ਦੀ ਸੇਵਾਮੁਕਤੀ ਦੀ ਹਾਰਦਿਕ ਵਧਾਈ ਦਿੱਤੀ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ