Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਹੁੰ-ਮਾਰਗੀ ਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਜੋਤ ਬੈਂਸ

February 03, 2026 09:29 PM
SehajTimes

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਚਿਰੋਕਣੀ ਮੰਗ ਲਈ ਆਖਰੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਐਲਾਨ ਕੀਤਾ, ਜਿਸ ਨਾਲ ਇਸ ਪ੍ਰੋਜੈਕਟ ਦੇ ਜਲਦ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਲੋਕਾਂ ਦੀ ਚਿਰੋਕਣੀ ਮੰਗ ਨੂੰ ਆਪਣੀ ਨਿੱਜੀ ਵਚਨਬੱਧਤਾ ਦੱਸਦਿਆਂ ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਵਿੱਚ ਸੁਰੱਖਿਆ, ਸੰਪਰਕ ਅਤੇ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਉਪਰੰਤ ਟੈਂਡਰਿੰਗ ਅਤੇ ਜ਼ਮੀਨੀ ਪੱਧਰ ‘ਤੇ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਹੋ ਜਾਵੇਗਾ।

ਇੱਕ ਵੀਡੀਓ ਸੰਦੇਸ਼ ਵਿੱਚ, ਸ. ਬੈਂਸ ਨੇ ਦੱਸਿਆ ਕਿ ਜੁਲਾਈ 2022 ਵਿੱਚ ਕੀਤੇ ਵਿਆਪਕ ਸਰਵੇਖਣ ਨਾਲ ਪ੍ਰੋਜੈਕਟ ਦਾ ਮੁੱਢਲਾ ਕੰਮ ਸ਼ੁਰੂ ਹੋਇਆ ਸੀ। ਉਨ੍ਹਾਂ ਇਸ ਸੜਕ ਖਾਸ ਕਰ ਨੰਗਲ-ਗੰਗੂਵਾਲ ਟੋਟੇ ਨੂੰ ਤੁਰੰਤ ਅਪਗ੍ਰੇਡ ਕਰਨ ਦੀ ਲੋੜ ਦੀ ਲਗਾਤਾਰ ਵਕਾਲਤ ਕੀਤੀ ਜਿਸ ‘ਤੇ ਸਾਲਾਂ ਤੋਂ ਹਾਦਸੇ ਵਾਪਰ ਰਹੇ ਸਨ ਅਤੇ ਕਈ ਕੀਮਤੀ ਜਾਨਾਂ ਜਾ ਰਹੀਆਂ ਸਨ।

ਉਨ੍ਹਾਂ ਕਿਹਾ, "ਇਹ ਸੜਕ ਸਿਰਫ਼ ਇੱਕ ਬੁਨਿਆਦੀ ਢਾਂਚਾ ਪ੍ਰੋਜੈਕਟ ਨਹੀਂ ਸਗੋਂ ਇਹ ਇਲਾਕੇ ਦੇ ਲੋਕਾਂ ਲਈ ਇੱਕ ਜੀਵਨ ਰੇਖਾ ਹੈ ਕਿਉਂਕਿ ਇਹ ਰੋਜ਼ਾਨਾ ਦੇ ਯਾਤਰੀਆਂ ਅਤੇ ਮਾਤਾ ਬਗਲਾ ਮੁਖੀ, ਬਾਬਾ ਬਾਲਕ ਨਾਥ ਅਤੇ ਮਾਤਾ ਚਿੰਤਪੂਰਨੀ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਵਾਲੇ ਹਜ਼ਾਰਾਂ ਸ਼ਰਧਾਲੂਆਂ ਨੂੰ ਆਉਣ-ਜਾਣ ਦੀ ਸਹੂਲਤ ਦਿੰਦੀ ਹੈ। ਸਰਵੇਖਣ ਡਾਟਾ ਅਤੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (ਐਮਓਆਰਟੀਐਚ) ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆਂ (ਐਨਐਚਏਆਈ) ਦੇ ਨਿਰੰਤਰ ਫਾਲੋ-ਅੱਪ ਦੇ ਅਧਾਰ ਤੇ, ਇਸ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਸਖ਼ਤ ਜ਼ਰੂਰਤ ਸਾਹਮਣੇ ਆਈ।"

ਕੈਬਨਿਟ ਮੰਤਰੀ ਨੇ ਪ੍ਰੋਜੈਕਟ ਦੀ ਪ੍ਰਗਤੀ ਦਾ ਸਿਹਰਾ ਸਾਰੇ ਪੱਧਰਾਂ 'ਤੇ ਅਧਿਕਾਰੀਆਂ ਦੇ ਨਿਰੰਤਰ ਤਾਲਮੇਲ ਨੂੰ ਦਿੱਤਾ। ਉਨ੍ਹਾਂ ਕਿਹਾ, "ਇਹ ਇੱਕ ਜਨਤਕ ਮੰਗ ਸੀ। ਸੀਨੀਅਰ ਅਧਿਕਾਰੀਆਂ ਤੋਂ ਲੈ ਕੇ ਪ੍ਰੋਜੈਕਟ ਡਾਇਰੈਕਟਰਾਂ ਤੱਕ, ਇਸ ਮਾਮਲੇ ਦੀ ਲਗਾਤਾਰ ਪੈਰਵੀ ਕੀਤੀ ਗਈ। ਇੱਕ ਚੁਣੇ ਹੋਏ ਪ੍ਰਤੀਨਿਧੀ ਹੋਣ ਦੇ ਨਾਤੇ, ਜ਼ਮੀਨੀ ਪੱਧਰ 'ਤੇ ਵਿਕਾਸ ਕਰਨਾ ਹਮੇਸ਼ਾ ਮੇਰੀ ਤਰਜੀਹ ਰਹੀ ਹੈ।"

ਸ. ਬੈਂਸ ਨੇ ਕਿਹਾ ਕਿ ਅੰਤਿਮ ਨੋਟੀਫਿਕੇਸ਼ਨ ਜਾਰੀ ਹੋਣ ਅਤੇ ਜ਼ਮੀਨੀ ਰਿਕਾਰਡ ਪ੍ਰਕਾਸ਼ਿਤ ਹੋਣਨਾਲ, ਸਾਰੇ ਮੁੱਢਲੇ ਕੰਮ ਮੁਕੰਮਲ ਹੋ ਗਏ ਹਨ। ਉਨ੍ਹਾਂ ਕਿਹਾ, "ਸਾਡਾ ਟੀਚਾ ਦੋ ਮਹੀਨਿਆਂ ਦੇ ਰਿਕਾਰਡ ਸਮੇਂ ਦੇ ਅੰਦਰ ਜ਼ਮੀਨ ਪ੍ਰਾਪਤੀ ਨੂੰ ਮੁਕੰਮਲ ਕਰਨਾ ਅਤੇ ਜਲਦ ਤੋਂ ਜਲਦ ਟੈਂਡਰਿੰਗ ਪ੍ਰਕਿਰਿਆ ਅਤੇ ਸੜਕ ਨਿਰਮਾਣ ਨੂੰ ਯਕੀਨੀ ਬਣਾਉਣਾ ਹੈ।"

ਇਸ ਪ੍ਰੋਜੈਕਟ ਦੇ ਵਿਆਪਕ ਪ੍ਰਭਾਵ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚਾਰ-ਮਾਰਗੀ ਸੜਕ ਪੂਰੇ ਇਲਾਕੇ ਵਿੱਚ ਆਰਥਿਕ ਵਿਕਾਸ ਲਈ ਅਹਿਮ ਭੂਮਿਕਾ ਨਿਭਾਏਗੀ। ਭਰਤਗੜ੍ਹ ਦੇ ਵਿਕਾਸ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ ਕਿ ਬਿਹਤਰ ਸੜਕੀ ਢਾਂਚੇ ਸਦਕਾ ਹੋਟਲਾਂ, ਕਾਰੋਬਾਰਾਂ ਅਤੇ ਹੋਰ ਨਿਵੇਸ਼ਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ ਜਿਸ ਨਾਲ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੁੰਦੇ ਹਨ।

ਉਨ੍ਹਾਂ ਕਿਹਾ, “ਚੰਗੇ ਸੜਕੀ ਨੈੱਟਵਰਕ ਨਾਲ ਆਲੇ-ਦੁਆਲੇ ਦੇ ਲਗਭਗ 100 ਪਿੰਡਾਂ ਨੂੰ ਲਾਭ ਹੋਵੇਗਾ, ਜਿਸ ਨਾਲ ਬਾਜ਼ਾਰਾਂ ਤੱਕ ਆਸਾਨ ਪਹੁੰਚ ਸੰਭਵ ਹੋਵੇਗੀ। ਸੈਰ-ਸਪਾਟੇ ਨੂੰ ਵੀ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਛੋਟੇ ਵਪਾਰੀਆਂ, ਦੁਕਾਨਦਾਰਾਂ ਅਤੇ ਸਥਾਨਕ ਉੱਦਮੀਆਂ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ।"

ਮੰਤਰੀ ਬੈਂਸ ਨੇ ਹਲਕੇ ਵਿੱਚ ਪਹਿਲਾਂ ਹੀ ਕੀਤੇ ਗਏ ਕਈ ਬੁਨਿਆਦੀ ਢਾਂਚੇ ਸਬੰਧੀ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਸਰਸਾ ਨੰਗਲ ਨੇੜੇ ਵਿਲੱਖਣ ਢੰਗ ਨਾਲ ਡਿਜ਼ਾਈਨ ਕੀਤੇ ਫੁੱਟ ਓਵਰਬ੍ਰਿਜ ਦਾ ਨਿਰਮਾਣ, ਬੜਾ ਪਿੰਡ ਤੋਂ ਭਰਤਗੜ੍ਹ ਤੱਕ ਸਰਵਿਸ ਸੜਕਾਂ ਦਾ ਵਿਕਾਸ ਸ਼ਾਮਲ ਹੈ।

ਇਸ ਪ੍ਰੋਜੈਕਟ ਪ੍ਰਤੀ ਆਪਣੀ ਵਚਨਬੱਧਤਾ ਦਹੁਰਾਉਂਦਿਆਂ ਉਨ੍ਹਾਂ ਕਿਹਾ, "ਇਹ ਸੜਕ ਸਾਡੇ ਖੇਤਰ ਦੇ ਭਵਿੱਖ ਲਈ ਮੇਰੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਗੁਰੂ ਸਾਹਿਬ ਅਤੇ ਲੋਕਾਂ ਦੇ ਆਸ਼ੀਰਵਾਦ ਨਾਲ, ਅਸੀਂ ਇਸ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਵਾਂਗੇ ਅਤੇ ਸੁਰੱਖਿਆ, ਸੰਪਰਕ ਤੇ ਖੁਸ਼ਹਾਲੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਾਂਗੇ।"

Have something to say? Post your comment

 

More in Doaba

ਆਮ ਆਦਮੀ ਪਾਰਟੀ ਦੇ ਵਲੋਂ ਭਾਜਪਾ ਦਫਤਰ ਬਲਾਚੌਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਤਣਾਅਪੂਰਣ ਬਣ ਗਿਆ

ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਦੀ ਥਾਂ ਸੰਸਕ੍ਰਿਤ ਥੋਪਣ ਦੇ ਯਤਨਾਂ ਦੀ ਸੀ ਪੀ ਆਈ ਐਮ ਐਲ ਨਿਊ ਡੈਮੋਕਰੇਸੀ ਵਲੋਂ ਨਿੰਦਾ

ਨਵਾਂਸ਼ਹਿਰ 'ਚ ਸਿਆਸੀ ਭੂਚਾਲ ਭਾਜਪਾ ਆਗੂ ਐਸ.ਐਸ.ਪੀ. ਦਫ਼ਤਰ ਪਹੁੰਚੇ

ਪੰਜਾਬ ਦੇ ਰਾਜਪਾਲ ਵੱਲੋਂ ਰਾਸ਼ਟਰੀ ਏਕਤਾ ਲਈ ਲੋਕਾਂ ਨੂੰ ਮਹਾਰਾਣਾ ਪ੍ਰਤਾਪ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ

ਬਹਿਰਾਮ ਟੋਲ ਪਲਾਜ਼ਾ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਤੇ ਟਿੱਪਰ ਵਿਚਾਲੇ ਭਿਆਨਕ ਟੱਕਰ; ਕਈ ਸਵਾਰੀਆਂ ਜ਼ਖ਼ਮੀ

ਸਲੋਹ ਨੇੜੇ ਚਿਪਸ ਤੇ ਕੁਰਕੁਰੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਅਚਨਚੇਤ ਨਿਰੀਖਣ ਕੀਤਾ

ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ

ਸਰਕਾਰੀ ਬਿਲਡਿੰਗਾਂ ‘ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ‘ਤੇ ਪਾਬੰਦੀ