Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Health

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦੇ ਇਲਾਜ ਲਈ ਵੀ 10 ਲੱਖ ਰੁਪਏ ਤੱਕ ਦੀ ਕੈਸ਼ਲੈਸ ਕਵਰੇਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ

February 04, 2026 01:57 PM
SehajTimes

ਵਿਸ਼ਵ ਕੈਂਸਰ ਦਿਵਸ ‘ਲਿਟਲ ਵਾਰੀਅਰਜ਼’ ਨਾਲ ਮਨਾਇਆ ਗਿਆ

ਸਿਹਤਮੰਦ ਜੀਵਨਸ਼ੈਲੀ, ਪੌਸ਼ਟਿਕ ਭੋਜਨ ਅਤੇ ਜਾਗਰੂਕਤਾ ਕੈਂਸਰ ਤੋਂ ਬਚਾਅ ਦਾ ਸਭ ਤੋਂ ਵਧੀਆ ਹਥਿਆਰ: ਡਾ. ਬਲਬੀਰ ਸਿੰਘ

ਮਾਹਿਰ ਕੈਂਸਰ ਸੰਸਥਾਵਾਂ ਜ਼ਿਲ੍ਹਾ ਹਸਪਤਾਲਾਂ ਨਾਲ ਹੱਬ-ਐਂਡ-ਸਪੋਕ ਮਾਡਲ ਅਧੀਨ ਜੁੜਨਗੀਆਂ

ਟੈਲੀਮੇਡੀਸਨ ਰਾਹੀਂ ਪੰਜਾਬ ਭਰ ਦੇ ਡੇਅ ਕੇਅਰ ਕੈਂਸਰ ਸੈਂਟਰ ਜੁੜਨਗੇ

ਮਜ਼ਬੂਤ ਇਰਾਦਾ ਅਤੇ ਸਕਾਰਾਤਮਕ ਸੋਚ ਨਾਲ ਕੈਂਸਰ ਨੂੰ ਹਰਾਇਆ ਜਾ ਸਕਦਾ ਹੈ: ਸਿਹਤ ਮੰਤਰੀ

ਲਗਾਤਾਰ ਸਰਕਾਰੀ ਸਹਿਯੋਗ ਨਾਲ ਮਰੀਜ਼ਾਂ ਦੀ ਬਿਹਤਰ ਸੇਵਾ ਸੰਭਵ ਹੋਈ: ਡਾਇਰੈਕਟਰ ਡਾ. ਆਸ਼ੀਸ਼ ਗੁਲੀਆ



ਸਾਹਿਬਜ਼ਾਦਾ ਅਜੀਤ ਸਿੰਘ ਨਗਰ  : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਹੁਣ ਕੈਂਸਰ ਦੇ ਇਲਾਜ ਲਈ ਵੀ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਰਾਜ ਭਰ ਦੇ ਕੈਂਸਰ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ।

ਸਿਹਤ ਮੰਤਰੀ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ, ਨਵਾਂ ਚੰਡੀਗੜ੍ਹ ਵਿੱਚ ਵਿਸ਼ਵ ਕੈਂਸਰ ਦਿਵਸ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸੰਗਰੂਰ ਅਤੇ ਨਿਊ ਚੰਡੀਗੜ੍ਹ ਵਿਖੇ ਸਥਾਪਤ ਦੋਵੇਂ ਅਧੁਨਿਕ ਕੈਂਸਰ ਸੰਸਥਾਵਾਂ ਰਾਜ ਲਈ ਵੱਡੀ ਅਣਮੁੱਲੀ ਸੰਪੱਤੀ ਬਣ ਕੇ ਉਭਰੀਆਂ ਹਨ, ਜੋ ਵਿਸ਼ਵ-ਪੱਧਰੀ ਅਤੇ ਅਧੁਨਿਕ ਕੈਂਸਰ ਇਲਾਜ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਦੋਵੇਂ ਸੰਸਥਾਵਾਂ ਦੀ ਕੁੱਲ 450 ਬਿਸਤਰਾਂ ਦੀ ਸਮਰਥਾ—ਸੰਗਰੂਰ ਵਿੱਚ 150 ਅਤੇ ਨਵਾਂ ਚੰਡੀਗੜ੍ਹ ਵਿੱਚ 300 ਬਿਸਤਰ—ਨੇ ਕੈਂਸਰ ਮਰੀਜ਼ਾਂ ਵਿੱਚ ਨਵੀਂ ਆਸ ਜਗਾਈ ਹੈ ਕਿਉਂਕਿ ਉਨ੍ਹਾਂ ਨੂੰ ਘਰ ਦੇ ਨੇੜੇ ਹੀ ਉੱਚ-ਪੱਧਰੀ ਇਲਾਜ ਉਪਲਬਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੀ ਪਛਾਣ ਤੋਂ ਬਾਅਦ ਘਬਰਾਉਣ ਦੀ ਥਾਂ ਮਜ਼ਬੂਤ ਇਰਾਦੇ ਅਤੇ ਸਕਾਰਾਤਮਕ ਸੋਚ ਨਾਲ ਕੈਂਸਰ ਨਾਲ ਲੜਨਾ ਚਾਹੀਦਾ ਹੈ।

ਸੰਸਥਾ ਵਿੱਚ ਬਲੱਡ ਕੈਂਸਰ ਨਾਲ ਬਹਾਦਰੀ ਨਾਲ ਲੜ ਰਹੇ ‘ਲਿਟਲ ਵਾਰੀਅਰਜ਼’ (ਛੋਟੇ ਬੱਚਿਆਂ) ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜ਼ਿੰਦਗੀ ਜਿਉਣ ਦੀ ਲਾਲਸਾ ਅਤੇ ਮਜ਼ਬੂਤ ਇਰਾਦਾ ਸਭ ਤੋਂ ਘਾਤਕ ਬਿਮਾਰੀ ਨੂੰ ਵੀ ਹਰਾ ਸਕਦਾ ਹੈ। ਉਨ੍ਹਾਂ ਨੇ ਬੱਚਿਆਂ ਨਾਲ ਕੇਕ ਕੱਟਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਪ੍ਰੇਰਕ ਰੈਂਪ ਵਾਕ ਦਾ ਆਨੰਦ ਵੀ ਲਿਆ।

ਲੋਕਾਂ ਨੂੰ ਪ੍ਰਭਾਵਸ਼ਾਲੀ ਸਿਹਤ ਸੰਦੇਸ਼ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤਮੰਦ ਜੀਵਨਸ਼ੈਲੀ, ਪੌਸ਼ਟਿਕ ਭੋਜਨ ਅਤੇ ਜਾਗਰੂਕਤਾ ਕੈਂਸਰ ਤੋਂ ਬਚਾਅ ਦੇ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਲੋਕਾਂ ਨੂੰ ਪੈਕਡ ਖਾਣਾ, ਰਿਫਾਇੰਡ ਤੇਲ ਅਤੇ ਤਲੇ ਹੋਏ ਪਦਾਰਥਾਂ ਤੋਂ ਬਚਣ ਅਤੇ ਤਮਾਕੂ, ਧੂਮਰਪਾਨ ਅਤੇ ਸ਼ਰਾਬ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ‘ਸੀਐੱਮ ਦੀ ਯੋਗਸ਼ਾਲਾ’ ਅਧੀਨ ਰੋਜ਼ਾਨਾ ਲਗਭਗ 1.75 ਲੱਖ ਲੋਕ ਯੋਗ ਅਭਿਆਸ ਕਰ ਰਹੇ ਹਨ ਤੇ ਸਾਨੂੰ ਵੀ ਤੰਦਰੁਸਤ ਜੀਵਨ ਸ਼ੈਲੀ ਲਈ ਇਹਨਾਂ ਦਾ ਹਿੱਸਾ ਬਣਨਾ ਚਾਹੀਦਾ ਹੈ।

ਪਿਛਲੇ ਸਮਿਆਂ ਦੀ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਮਾਲਵਾ ਖੇਤਰ ਤੋਂ ਮਰੀਜ਼ਾਂ ਨੂੰ ਇਲਾਜ ਲਈ ਰਾਜਸਥਾਨ ਵੱਲ ‘ਕੈਂਸਰ ਟ੍ਰੇਨ’ ਰਾਹੀਂ ਜਾਣਾ ਪੈਂਦਾ ਸੀ, ਪਰ ਅੱਜ ਪੰਜਾਬ ਵਿੱਚ ਅਜਿਹੀਆਂ ਅਧੁਨਿਕ ਸਹੂਲਤਾਂ ਮੌਜੂਦ ਹਨ ਕਿ ਹੁਣ ਰਾਜਸਥਾਨ ਸਮੇਤ ਹੋਰ ਗੁਆਂਢੀ ਰਾਜਾਂ ਤੋਂ ਵੀ ਮਰੀਜ਼ ਇੱਥੇ ਇਲਾਜ ਲਈ ਆ ਰਹੇ ਹਨ।

ਉਨ੍ਹਾਂ ਹੋਰ ਦੱਸਿਆ ਕਿ ਇਹ ਕੈਂਸਰ ਸੰਸਥਾਵਾਂ ਹੱਬ-ਐਂਡ-ਸਪੋਕ ਮਾਡਲ ਅਧੀਨ ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਨਾਲ ਟੈਲੀਮੇਡੀਸਨ ਰਾਹੀਂ ਜੁੜਨਗੀਆਂ ਅਤੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਰਾਜ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਸਥਾਪਿਤ ਕੀਤੇ ਜਾ ਰਹੇ ਡੇਅ ਕੇਅਰ ਕੈਂਸਰ ਸੈਂਟਰਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨਗੀਆਂ।

ਇਸ ਮੌਕੇ ਡਾ. ਆਸ਼ੀਸ਼ ਗੁਲੀਆ, ਡਾਇਰੈਕਟਰ, ਹੋਮੀ ਭਾਭਾ ਕੈਂਸਰ ਹਸਪਤਾਲ ਨੇ ਪੰਜਾਬ ਸਰਕਾਰ ਵੱਲੋਂ ਮਿਲ ਰਹੇ ਲਗਾਤਾਰ ਸਹਿਯੋਗ ਲਈ ਧੰਨਵਾਦ ਕੀਤਾ, ਜਿਸ ਨਾਲ ਦੋਵੇਂ ਸੰਸਥਾਵਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਉਨ੍ਹਾਂ ਨੇ ਭਾਰਤ ਸਰਕਾਰ ਦੇ ਐਟਾਮਿਕ ਐਨਰਜੀ ਵਿਭਾਗ ਦਾ ਵੀ ਧੰਨਵਾਦ ਪ੍ਰਗਟਾਇਆ।

ਡਾ. ਗੁਲੀਆ ਨੇ ਕਿਹਾ ਕਿ ਸੰਸਥਾਵਾਂ ਵਿੱਚ ਸਾਰੇ ਕਿਸਮਾਂ ਦੇ ਕੈਂਸਰ ਲਈ ਓਪੀਡੀ ਅਤੇ ਆਈਪੀਡੀ ਸਹੂਲਤਾਂ ਉਪਲਬਧ ਹਨ ਅਤੇ ਨਾਂਮਾਤਰ ਦਰਾਂ ‘ਤੇ ਉੱਚ-ਮਿਆਰੀ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ, ਨਾਲ ਹੀ ਸਮਰਥਾ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।

ਵਿਸ਼ਵ ਕੈਂਸਰ ਦਿਵਸ ਮੌਕੇ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਇਨਾਮ ਦਿੱਤੇ ਗਏ, ਨਾਲ ਹੀ ਰੰਗੋਲੀ ਅਤੇ ਪੋਸਟਰ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ‘ਲਿਟਲ ਵਾਰੀਅਰਜ਼’ ਨੂੰ ਉਨ੍ਹਾਂ ਦੀ ਖੂਬਸੂਰਤ ਰੈਂਪ ਵਾਕ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਫ਼ਤ ਕੈਂਸਰ ਜਾਂਚ ਕੈਂਪ ਵੀ ਲਗਾਇਆ ਗਿਆ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ