Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Health

ਡੇਰਾਬੱਸੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਲਈ ਲਗੇ ਕੈਂਪ

February 04, 2026 02:23 PM
SehajTimes

ਹਲਕੇ ਵਿਚ ਅੱਠ ਥਾਂਵਾ ਤੇ ਲੱਗੇ ਕੈਂਪ

ਡੇਰਾਬੱਸੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਡੇਰਾਬੱਸੀ ਦੇ ਵਾਰਡ ਨੰਬਰ 9 ਸ਼ਕਤੀ ਨਗਰ ,13 ਰਵਿਦਾਸ ਭਵਨ ,19 ਨੇੜੇ ਰਾਮਲੀਲਾ ਮਦਾਨ ਵਿੱਚ ਆਮ ਨਾਗਰਿਕਾਂ ਦੇ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਆਪਣੇ ਸਿਹਤ ਕਾਰਡ ਬਣਵਾਏ ਅਤੇ ਪੰਜਾਬ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਨਾਲ ਜੁੜੇ। ਹਲਕੇ ਵਿੱਚ ਅੱਠ ਥਾਵਾਂ ਤੇ ਕੈਂਪ ਲਾਏ ਗਏ ਹਨ ਜਿੰਨਾ ਵਿੱਚ ਉਪਰੋਕਤ ਤੋ ਇਲਾਵਾ ਲਾਲੜੂ ਦੇ ਵਾਰਡ ਨੰਬਰ 7 ਬਹਾਵਲਪੁਰੀ ਧਰਮਸ਼ਾਲਾ, ਪਿੰਡ ਭਾਂਖਰਪੁਰ ,ਜ਼ੀਰਕਪੁਰ ਤੋਂ ਪਿੰਡ ਨਗਲਾ ਵਾਰਡ ਨੰਬਰ 12 ,ਵਾਰਡ ਨੰਬਰ 29 ਭਬਾਤ,ਵਾਰਡ ਨੰਬਰ 31 ਬਲਟਾਣਾ ਯੋਗ ਵਿਹਾਰ, ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਇਤਿਹਾਸਕ ਅਤੇ ਲੋਕ-ਕਲਿਆਣਕਾਰੀ ਯੋਜਨਾ ਹੈ, ਜਿਸ ਦੇ ਤਹਿਤ ਹਰ ਪਰਿਵਾਰ ਨੂੰ ਇੱਕ ਸਾਲ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਯੋਜਨਾ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਮਹਿੰਗੇ ਇਲਾਜ ਦੇ ਇਸ ਦੌਰ ਵਿੱਚ ਇਹ ਯੋਜਨਾ ਗਰੀਬ ਅਤੇ ਮੱਧ ਵਰਗ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਨਾਗਰਿਕ ਇਲਾਜ ਦੀ ਕਮੀ ਕਾਰਨ ਪਰੇਸ਼ਾਨ ਨਾ ਹੋਵੇ ਅਤੇ ਸਿਹਤ ਸੇਵਾਵਾਂ ਹਰ ਘਰ ਤੱਕ ਪਹੁੰਚਣ।

ਇਸ ਪ੍ਰਕਿਰਿਆ ਦੌਰਾਨ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨੇ ਸਰਗਰਮ ਭੂਮਿਕਾ ਨਿਭਾਈ। ਵਾਲੰਟੀਅਰਾਂ ਵੱਲੋਂ ਲੋਕਾਂ ਨੂੰ ਯੋਜਨਾ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਵਾਇਆ ਗਿਆ।
ਬੁਜ਼ੁਰਗਾਂ, ਮਹਿਲਾਵਾਂ ਅਤੇ ਜ਼ਰੂਰਤਮੰਦ ਪਰਿਵਾਰਾਂ ਨੇ ਵੱਡੀ ਗਿਣਤੀ ਵਿੱਚ ਇਸ ਸਹੂਲਤ ਦਾ ਲਾਭ ਉਠਾਇਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਐੱਸਏਐੱਸ ਨਗਰ (ਮੋਹਾਲੀ) ਦੇ ਕਈ ਪ੍ਰਮੁੱਖ ਸਰਕਾਰੀ ਅਤੇ ਨਿੱਜੀ ਹਸਪਤਾਲ ਸੂਚੀਬੱਧ ਹਨ, ਜਿਨ੍ਹਾਂ ਵਿੱਚ ਜੇ.ਪੀ. ਆਈ ਹਸਪਤਾਲ, ਗਰੇਸ਼ੀਅਨ ਸੁਪਰ ਸਪੈਸ਼ਲਟੀ ਹਸਪਤਾਲ, ਕੌਸ਼ਲ ਹਸਪਤਾਲ ਖਰੜ, ਅਮਰ ਹਸਪਤਾਲ, ਕੰਬੋਜ ਮਲਟੀ ਸਪੈਸ਼ਲਟੀ ਹਸਪਤਾਲ ਖਰੜ, ਇੰਡਸ ਇੰਟਰਨੈਸ਼ਨਲ ਹਸਪਤਾਲ, ਐਮਕੇਅਰ ਹਸਪਤਾਲ, ਇੰਡਸ ਸੁਪਰ ਸਪੈਸ਼ਲਟੀ ਹਸਪਤਾਲ, ਸ੍ਰੀ ਸੁਖਮਨੀ ਮਲਟੀ ਸਪੈਸ਼ਲਟੀ ਹਸਪਤਾਲ ਡੇਰਾਬੱਸੀ, ਭਗਾਲੀ ਹਸਪਤਾਲ, ਇੰਡਸ ਹਸਪਤਾਲ, ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰਿਟੇਬਲ ਆਈ ਹਸਪਤਾਲ ਟਰਸਟ ਸੋਹਾਣਾ, ਚੌਧਰੀ ਹਸਪਤਾਲ, ਜੇ.ਪੀ. ਹਸਪਤਾਲ, ਏਸ ਹਾਰਟ ਐਂਡ ਵੈਸਕੂਲਰ ਇੰਸਟੀਚਿਊਟ, ਚੀਮਾ ਮੈਡੀਕਲ ਕਾਮਪਲੈਕਸ, ਐਡਿਸਨ ਹਸਪਤਾਲ ਅਤੇ ਮਾਇ ਹਸਪਤਾਲ ਸ਼ਾਮਲ ਹਨ।

ਇਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਡੇਰਾਬੱਸੀ ਸਮੇਤ ਪੂਰੇ ਖੇਤਰ ਵਿੱਚ ਆਮ ਲੋਕਾਂ ਲਈ ਸਿਹਤ ਸੁਰੱਖਿਆ ਦੀ ਮਜ਼ਬੂਤ ਢਾਲ ਬਣ ਕੇ ਸਾਹਮਣੇ ਆ ਰਹੀ ਹੈ।ਇਸ ਮੌਕੇ ਯੂਥ ਕੋਆਰਡੀਨੇਟਰ ਸ਼੍ਰੀ ਪ੍ਰਤਾਪ ਸਿੰਘ ਵਿਰਕ ਮੌਜੂਦ ਰਹੇ ।

Have something to say? Post your comment

 

More in Health

ਦਵਾਈਆਂ  ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ