Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਬੀਬੀ ਪ੍ਰਧਾਨ ਕੌਰ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ

February 04, 2026 02:42 PM
SehajTimes

ਬਰਨਾਲਾ (ਸੁਖਰਾਜ ਚਹਿਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਅਧੀਨ ਚਲਦੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸਲਾਨਾ ਜੋੜ ਮੇਲੇ ਮੌਕੇ ਮਹਾਨ ਗੁਰਮਤਿ ਸਮਾਗਮ ਅੱਜ 4 ਫਰਵਰੀ ਤੋਂ ਸ਼ੁਰੂ ਹੋ ਕੇ 6 ਫਰਵਰੀ ਤੱਕ ਚੱਲੇਗਾ। ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੀਬੀ ਪ੍ਰਧਾਨ ਕੌਰ ਜੀ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੇ ਦਿਸ਼ਾ-ਨਿਰਦੇਸ਼ਾਂ ਅਤੇ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਦੌਰਾਨ ਅੱਜ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨਾਂ ਦੇ 6 ਫਰਵਰੀ ਨੂੰ ਭੋਗ ਪਾਏ ਜਾਣਗੇ। ਉਹਨਾਂ ਦੱਸਿਆ ਕਿ ਇਸ ਮਹਾਨ ਗੁਰਮਤਿ ਸਮਾਗਮ ਮੌਕੇ 6 ਫਰਵਰੀ ਨੂੰ ਪੰਥ ਦੇ ਪ੍ਰਸਿੱਧ ਰਾਗੀ ਢਾਡੀ, ਕਵੀਸ਼ਰੀ ਜਥੇ ਅਤੇ ਪੰਥ ਦੇ ਮਹਾਨ ਵਿਦਵਾਨ ਕਥਾਵਾਚਕ ਹਾਜ਼ਰੀਆਂ ਭਰਨਗੇ। ਇਸ ਤੋਂ ਇਲਾਵਾ ਇਸ ਦੌਰਾਨ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਧਾਰਮਿਕ ਸ਼ਖਸੀਅਤਾਂ ਵੀ ਪੁੱਜ ਰਹੀਆਂ ਹਨ। ਉਹਨਾਂ ਦੱਸਿਆ ਕਿ 6 ਫਰਵਰੀ ਨੂੰ ਸੁੰਦਰ ਦਸਤਾਰ ਸਜਾਓ ਮੁਕਾਬਲੇ, ਸ਼ੁੱਧ ਗੁਰਬਾਣੀ ਕੰਠ ਅਤੇ ਸ਼ੁੱਧ ਉਚਾਰਨ ਮੁਕਾਬਲੇ, ਲਿਖਤੀ ਟੈਸਟ ਹੋਣਗੇ। ਉਹਨਾਂ ਦੱਸਿਆ ਕਿ ਵੱਖ-ਵੱਖ ਖੇਤਰਾਂ ਅਤੇ ਧਰਮ ਖੇਤਰਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦਸਤਾਰ ਸਜਾਓ ਮੁਕਾਬਲੇ ਕਰਵਾਏ ਜਾਣਗੇ ਅਤੇ ਕੈਂਪ ਵੀ ਲਗਾਇਆ ਜਾਵੇਗਾ। ਉਹਨਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਜੋੜ ਮੇਲੇ ਦੇ ਤਿੰਨੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰੀਆਂ ਭਰਨ।

Have something to say? Post your comment

 

More in Malwa

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ