Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਦਮਸ਼੍ਰੀ ਰਾਜਿੰਦਰ ਗੁਪਤਾ ਵੱਲੋਂ ਰਾਜ ਸਭਾ ’ਚ ਸਰਕਾਰੀ ਸਿੱਖਿਆ ਦਾ ਮਸਲਾ ਉਠਾਇਆ, ਨੈਸ਼ਨਲ ਸਕੂਲ ਫੀ ਕੌਂਸਲ ਬਣਾਉਣ ਦੀ ਮੰਗ

February 04, 2026 03:52 PM
SehajTimes

ਬਰਨਾਲਾ : ਰਾਜ ਸਭਾ ਦੇ ਜ਼ੀਰੋ ਆਵਰ ਦੌਰਾਨ ਰਾਜ ਸਭਾ ਮੈਂਬਰ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੇ ਦੇਸ਼ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਗੰਭੀਰ ਹਾਲਤ ਵੱਲ ਧਿਆਨ ਖਿੱਚਦਿਆਂ ਇਸ ਨੂੰ ਮਿਸ਼ਨ ਮੋਡ ਵਿੱਚ ਮਜ਼ਬੂਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਚੇਅਰਮੈਨ ਦੀ ਆਗਿਆ ਨਾਲ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦੁਬਾਰਾ ਭਰੋਸਾ, ਮਰਿਆਦਾ ਅਤੇ ਗੁਣਵੱਤਾ ਕਾਇਮ ਕਰਨੀ ਸਮੇਂ ਦੀ ਮੁੱਖ ਲੋੜ ਹੈ।

ਗੁਪਤਾ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਡਾ. ਭੀਮਰਾਓ ਅੰਬੇਡਕਰ ਦੇ ਸ਼ਬਦਾਂ ਨਾਲ ਕੀਤੀ- ‘‘ਰਾਜਨੀਤਿਕ ਲੋਕਤੰਤਰ ਤਦੋਂ ਤੱਕ ਕਾਇਮ ਨਹੀਂ ਰਹਿ ਸਕਦਾ, ਜਦੋਂ ਤੱਕ ਉਸ ਦੀ ਨੀਂਹ ਵਿੱਚ ਸਮਾਜਿਕ ਲੋਕਤੰਤਰ ਨਾ ਹੋਵੇ,’’ ਅਤੇ ਸਮਾਜਿਕ ਲੋਕਤੰਤਰ ਦੀ ਸ਼ੁਰੂਆਤ ਸਾਂਝੀ ਤੇ ਸਮਾਨ ਸਿੱਖਿਆ ਨਾਲ ਹੁੰਦੀ ਹੈ। ਉਨ੍ਹਾਂ ਹਾਲ ਹੀ ਵਿੱਚ ਪੇਸ਼ ਕੀਤੇ ਆਰਥਿਕ ਸਰਵੇਖਣ 2025–26 ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਰਤ ਦੁਨੀਆ ਦੀਆਂ ਸਭ ਤੋਂ ਵੱਡੀਆਂ ਸਕੂਲੀ ਸਿੱਖਿਆ ਪ੍ਰਣਾਲੀਆਂ ਵਿੱਚੋਂ ਇੱਕ ਹੈ, ਜਿੱਥੇ ਕਰੀਬ 15 ਲੱਖ ਸਕੂਲ, ਲਗਭਗ 25 ਕਰੋੜ ਵਿਦਿਆਰਥੀ ਅਤੇ 1 ਕਰੋੜ ਤੋਂ ਵੱਧ ਅਧਿਆਪਕ ਹਨ, ਪਰ ਇਸ ਦੇ ਬਾਵਜੂਦ ਪ੍ਰਾਇਮਰੀ ਪੱਧਰ ਤੋਂ ਅੱਗੇ ਸਿੱਖਣ ਦੇ ਠੋਸ ਨਤੀਜੇ ਨਹੀਂ ਨਿਕਲ ਰਹੇ।
ਆਰਥਿਕ ਸਰਵੇਖਣ ਦੇ ਅੰਕੜਿਆਂ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ 54 ਫੀਸਦੀ ਸਕੂਲ ਸਿਰਫ਼ ਬੁਨਿਆਦੀ ਅਤੇ ਤਿਆਰੀ ਪੱਧਰ ਦੀ ਸਿੱਖਿਆ ਤੱਕ ਸੀਮਿਤ ਹਨ, ਜਦਕਿ ਗ੍ਰਾਮੀਣ ਭਾਰਤ ਵਿੱਚ ਸਿਰਫ਼ 17 ਫੀਸਦੀ ਸਕੂਲਾਂ ਵਿੱਚ ਹੀ ਮਾਧਿਆਮਿਕ ਸਿੱਖਿਆ ਦੀ ਸੁਵਿਧਾ ਹੈ। ਇਹ ਹਾਲਤ ਪ੍ਰਾਇਮਰੀ ਪੱਧਰ ਤੋਂ ਬਾਅਦ ਅਗੇ ਦੀ ਸਿੱਖਿਆ ਤੱਕ ਪਹੁੰਚ ਵਿੱਚ ਵੱਡੀ ਅਸਮਾਨਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਈ ਵਾਰ ਨੀਤੀ ਨਿਰਧਾਰਕ ਅਤੇ ਅਧਿਕਾਰੀ ਆਪਣੇ ਹੀ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਨਹੀਂ ਪੜ੍ਹਾਉਂਦੇ, ਜੋ ਸਾਡੇ ਸਰਕਾਰੀ ਸੰਸਥਾਨਾਂ ’ਤੇ ਘਟਦੇ ਭਰੋਸੇ ਦੀ ਤਸਵੀਰ ਪੇਸ਼ ਕਰਦਾ ਹੈ।
ਨਿੱਜੀ ਸਕੂਲਾਂ ਦੀ ਵਧਦੀ ਫੀਸ ਬਾਰੇ ਗੱਲ ਕਰਦਿਆਂ ਰਾਜਿੰਦਰ ਗੁਪਤਾ ਨੇ ਕਿਹਾ ਕਿ ਫੀਸਾਂ ਵਿੱਚ ਹਰ ਸਾਲ 10 ਤੋਂ 15 ਫੀਸਦੀ ਤੱਕ ਵਾਧਾ ਹੋ ਰਿਹਾ ਹੈ, ਜਿਸ ਕਾਰਨ ਪਰਿਵਾਰ ਕਰਜ਼ੇ ਦੇ ਬੋਝ ਹੇਠ ਆ ਰਹੇ ਹਨ। ਇਸ ਦੇ ਨਾਲ ਹੀ ਕੋਚਿੰਗ ਉਦਯੋਗ ਅੱਜ ਲਗਭਗ 58 ਹਜ਼ਾਰ ਕਰੋੜ ਰੁਪਏ ਦੇ ਬਜ਼ਾਰ ਵਿੱਚ ਬਦਲ ਚੁੱਕਾ ਹੈ, ਜੋ ਸਿੱਖਿਆ ਵਿੱਚ ਵਧ ਰਹੀ ਅਸਮਾਨਤਾ ਨੂੰ ਹੋਰ ਗੰਭੀਰ ਕਰਦਾ ਹੈ।
ਉਨ੍ਹਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਸਿੱਖਿਆ ਬਜਟ ਵਿੱਚ 8.2 ਫੀਸਦੀ ਵਾਧਾ ਕਰਕੇ ਇਸਨੂੰ 1.39 ਲੱਖ ਕਰੋੜ ਰੁਪਏ ਦੇ ਇਤਿਹਾਸਕ ਪੱਧਰ ਤੱਕ ਲਿਜਾਣ ਦੀ ਸਰਾਹਨਾ ਕੀਤੀ, ਪਰ ਨਾਲ ਹੀ ਕਿਹਾ ਕਿ ਇਸ ਦੇ ਬਾਵਜੂਦ ਸਿੱਖਿਆ ’ਤੇ ਕੁੱਲ ਸਰਕਾਰੀ ਖਰਚ ਅਜੇ ਵੀ ਕੌਮੀ ਸਿੱਖਿਆ ਨੀਤੀ 2020 ਵਿੱਚ ਸੁਝਾਏ ਗਏ ਜੀਡੀਪੀ ਦੇ 6 ਫੀਸਦੀ ਟੀਚੇ ਤੋਂ ਘੱਟ ਹੈ।
ਰਾਜ ਸਭਾ ਮੈਂਬਰ ਨੇ ਮੰਗ ਕੀਤੀ ਕਿ ਸਰਕਾਰੀ ਸਿੱਖਿਆ ਨੂੰ ਮਿਸ਼ਨ ਮੋਡ ਵਿੱਚ ਮਜ਼ਬੂਤ ਕੀਤਾ ਜਾਵੇ, ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਅਤੇ ਸ਼੍ਰੇਸ਼ਠਤਾ ਨੂੰ ਮੁੜ ਸਥਾਪਿਤ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਬੱਚਾ, ਭਾਵੇਂ ਉਸ ਦਾ ਜਨਮ ਕਿਸੇ ਵੀ ਪਿਛੋਕੜ ਵਿੱਚ ਹੋਇਆ ਹੋਵੇ, ਇਕਸਾਰ ਸਿੱਖਿਆਈ ਨੀਂਹ ਨਾਲ ਜੀਵਨ ਦੀ ਸ਼ੁਰੂਆਤ ਕਰੇ।
ਅੰਤ ਵਿੱਚ ਉਨ੍ਹਾਂ ਜੀ.ਐੱਸ.ਟੀ. ਕੌਂਸਲ ਦੀ ਤਰਜ਼ ਤੇ ਇੱਕ ਕੌਮੀ ਸਕੂਲ ਫੀਸ ਕੌਂਸਲ ਬਣਾਉਣ ਦਾ ਪ੍ਰਸਤਾਵ ਵੀ ਰੱਖਿਆ, ਤਾਂ ਜੋ ਕੇਂਦਰ ਅਤੇ ਰਾਜ ਮਿਲ ਕੇ ਸਕੂਲਾਂ ਦੀ ਫੀਸ ਲਈ ਪਾਰਦਰਸ਼ੀ ਤੇ ਨਿਆਂ ਸੰਗਤ ਮਾਪਦੰਡ ਤੈਅ ਕਰ ਸਕਣ ਅਤੇ ਖੇਤਰੀ ਵਿਭਿੰਨਤਾਵਾਂ ਦਾ ਵੀ ਸਨਮਾਨ ਕੀਤਾ ਜਾ ਸਕੇ।
ਗੁਪਤਾ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਦਾ ਭਵਿੱਖ ਅੱਜ ਕਲਾਸ ਰੂਮਾਂ ਵਿੱਚ ਰੱਖੀ ਜਾ ਰਹੀ ਨੀਂਹ ’ਤੇ ਨਿਰਭਰ ਕਰਦਾ ਹੈ ਅਤੇ ਸਿੱਖਿਆ ਨੂੰ ਸਸਤੀ, ਸਮਾਨ ਅਤੇ ਭਰੋਸੇਯੋਗ ਬਣਾਉਣਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ