Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

February 04, 2026 04:53 PM
SehajTimes

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਬਿਜਲੀ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਨਿਟ ਮੰਤਰੀ ਸ. ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਸਮਾਂਬੱਧ ਫ਼ੈਸਲੇ ਲੈਣ, ਪਾਰਦਰਸ਼ਤਾ ਅਤੇ ਨਿਰਵਿਘਨ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਸਥਾਨਕ ਸੰਸਥਾਵਾਂ (ਯੂਐਲਬੀਜ਼) ਵਿੱਚ ਪ੍ਰਸ਼ਾਸਨਿਕ, ਵਿੱਤੀ ਅਤੇ ਢਾਂਚਾਗਤ ਸੁਧਾਰ ਕੀਤੇ ਗਏ ਹਨ। ਯੂਐਲਬੀਜ਼ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਤਿਆਂ ਅਤੇ ਪ੍ਰਵਾਨਗੀਆਂ ਦੇ ਲੰਬਿਤ ਰਹਿਣ ਨਾਲ ਵਿਕਾਸ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਕਾਫ਼ੀ ਪ੍ਰਭਾਵ ਪਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਨਯੋਗ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਨੇ ਰੋਜ਼ਾਨਾ ਨਿਗਰਾਨੀ, ਪ੍ਰਣਾਲੀਗਤ ਪੁਨਰਗਠਨ ਅਤੇ ਸਖ਼ਤ ਸਮਾਂ-ਸੀਮਾਵਾਂ ਜ਼ਰੀਏ ਸੁਧਾਰ ਅਧਾਰਤ, ਵਿਕੇਂਦਰੀਕ੍ਰਿਤ ਅਤੇ ਜਵਾਬਦੇਹੀ-ਆਧਾਰਿਤ ਸ਼ਾਸਨ ਢਾਂਚੇ ਨੂੰ ਅਪਣਾਇਆ ਹੈ।

ਇਸ ਦੇ ਨਤੀਜੇ ਵਜੋਂ ਲੰਬਿਤ ਮਤਿਆਂ ਦਾ ਕਾਫੀ ਬੈਕਲਾਗ ਕਲੀਅਰ ਕੀਤਾ ਗਿਆ ਹੈ, 1100 ਲੰਬਿਤ ਮਤਿਆਂ ਵਿੱਚੋਂ ਪਿਛਲੇ 3 ਹਫਤਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਸ਼ਹਿਰੀ ਵਿਕਾਸ ਕਾਰਜਾਂ ਨੂੰ ਗਤੀ ਬਹਾਲ ਕਰਦੇ ਹੋਏ 900 ਲੰਬਿਤ ਮਤਿਆਂ ਨੂੰ ਕਲੀਅਰ ਕੀਤਾ ਗਿਆ ਹੈ। ਇਹਨਾਂ ਵਿੱਚੋਂ ਕੁਝ ਮਤੇ 2018 ਤੋਂ ਲੰਬਿਤ ਸਨ। ਬਾਕੀ ਕੇਸ ਪ੍ਰਕਿਰਿਆ ਅਧੀਨ ਹਨ ਅਤੇ ਜਲਦੀ ਹੀ ਨਿਪਟਾਏ ਜਾਣ ਦੀ ਉਮੀਦ ਹੈ।

ਇਹਨਾਂ ਸੁਧਾਰਾਂ ਨੂੰ ਸੰਸਥਾਗਤ ਰੂਪ ਦੇਣ ਲਈ, ਈ-ਨਿਗਮ ਸਾਫਟਵੇਅਰ ਨੂੰ 01.02.2026 ਤੋਂ ਲਾਗੂ ਕੀਤਾ ਗਿਆ ਹੈ ਤਾਂ ਜੋ ਸਾਰੇ ਯੂਐਲਬੀਜ਼ ਮਤਿਆਂ ਦੀ ਆਨਲਾਈਨ ਪ੍ਰੋਸੈਸਿੰਗ ਕੀਤੀ ਜਾ ਸਕੇ। ਇਹ ਅਹਿਮ ਕਦਮ ਦਸਤੀ ਪ੍ਰਕਿਰਿਆਵਾਂ ਤੋਂ ਦੂਰ ਇੱਕ ਨਿਰਣਾਇਕ ਤਬਦੀਲੀ ਦੀ ਨਿਸ਼ਾਨਦੇਹੀ ਕਰਨ ਦੇ ਨਾਲ-ਨਾਲ ਗਤੀ, ਪਾਰਦਰਸ਼ਤਾ, ਖੋਜਯੋਗਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਾ ਹੈ। ਭਵਿੱਖ ਵਿੱਚ ਲੰਬਿਤ ਮਤਿਆਂ ਦੇ ਹੱਲ ਲਈ ਹੋਰ ਪ੍ਰਕਿਰਿਆਤਮਕ ਸਰਲੀਕਰਨ ਅਤੇ ਵਿਕੇਂਦਰੀਕਰਣ ਕੀਤਾ ਜਾ ਰਿਹਾ ਹੈ।

ਵਿੱਤੀ ਸ਼ਕਤੀਆਂ ਵਿੱਚ ਵਾਧਾ ਅਤੇ ਜਲਦ ਪ੍ਰੋਜੈਕਟ ਮਨਜ਼ੂਰੀਆਂ ਦੇਣਾ

ਸ੍ਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਫੀਲਡ ਪੱਧਰ 'ਤੇ ਵਿਕਾਸ ਪ੍ਰੋਜੈਕਟਾਂ ਦੇ ਅਮਲ ਵਿੱਚ ਤੇਜ਼ੀ ਲਿਆਉਣ ਲਈ ਵਿੱਤੀ ਪ੍ਰਵਾਨਗੀ ਸਬੰਧੀ ਸ਼ਕਤੀਆਂ ਵਿੱਚ ਮਹੱਤਵਪੂਰਨ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸੁਪਰਿਨਟੇਂਡਿੰਗ ਇੰਜੀਨੀਅਰਾਂ (ਐਸਈਜ਼) ਲਈ ਹੁਣ 1 ਕਰੋੜ ਰੁਪਏ ਦੀ ਸੀਮਾ ਤੋਂ ਵਧਾ ਕੇ 2 ਕਰੋੜ ਰੁਪਏ ਤੱਕ ਦੀਆਂ ਵਿੱਤੀ ਪ੍ਰਵਾਨਗੀਆਂ ਦੇਣ ਦੀ ਸ਼ਕਤੀ ਦਿੱਤੀ ਗਈ ਹੈ।

ਮੁੱਖ ਇੰਜੀਨੀਅਰ (ਸੀਈਜ਼) ਹੁਣ 10 ਕਰੋੜ ਰੁਪਏ ਤੱਕ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਸਕਦੇ ਹਨ, ਜੋ ਕਿ 5 ਕਰੋੜ ਰੁਪਏ ਦੀ ਪਿਛਲੀ ਸੀਮਾ ਤੋਂ ਦੁੱਗਣੀ ਹੈ।

ਇੱਕ ਹੋਰ ਵੱਡੇ ਸੁਧਾਰ ਵਿੱਚ ਮੁੱਖ ਇੰਜਨੀਅਰਾਂ ਦੀਆਂ ਦੋ ਕਮੇਟੀਆਂ ਦਾ ਗਠਨ ਮੁੱਖ ਦਫਤਰ ਦੇ ਪੱਧਰ 'ਤੇ ਅੜਚਨਾਂ ਅਤੇ ਜ਼ੀਰੋ ਪੈਂਡੈਂਸੀ ਨੂੰ ਖਤਮ ਕਰਨ ਨੂੰ ਯਕੀਨੀ ਬਣਾਉਣ ਲਈ, ਪਿਛਲੀ ਸਿੰਗਲ ਕਮੇਟੀ ਦੀ ਥਾਂ ਮੁੱਖ ਦਫਤਰ ਵਿਖੇ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਹਦਾਇਤ ਕੀਤੀ ਕਿ ਸਾਰੇ ਮਤੇ, ਤਜਵੀਜ਼ਾਂ ਦੀ ਪੜਤਾਲ, ਤਕਨੀਕੀ ਪ੍ਰਵਾਨਗੀਆਂ ਅਤੇ ਸਥਾਨਕ ਸਰਕਾਰਾਂ ਦੇ ਕੰਮਾਂ ਲਈ ਸਬੰਧਤ ਪ੍ਰਵਾਨਗੀਆਂ 10 ਕਾਰਜਕਾਰੀ ਦਿਨਾਂ ਦੀ ਸਖ਼ਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕੀਤੀਆਂ ਜਾਣਗੀਆਂ, ਜਿਸ ਨਾਲ ਸਮਾਂਬੱਧ ਪ੍ਰਸ਼ਾਸਨ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇੰਜੀਨੀਅਰਿੰਗ ਕਾਡਰ ਅਤੇ ਖੇਤਰੀ ਢਾਂਚੇ ਨੂੰ ਤਰਕਸੰਗਤ ਕਰਨਾ

ਸ੍ਰੀ ਅਰੋੜਾ ਨੇ ਦੱਸਿਆ ਕਿ ਭੂਗੋਲਿਕ ਅਤੇ ਪ੍ਰਸ਼ਾਸਕੀ ਪੱਖਾਂ ਦੇ ਆਧਾਰ 'ਤੇ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਛੇ ਖੇਤਰਾਂ-ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪੁਨਰਗਠਿਤ ਕੀਤਾ ਗਿਆ ਹੈ।

ਨਵੇਂ ਢਾਂਚੇ ਤਹਿਤ ਹਰੇਕ ਖੇਤਰ ਲਈ ਇੱਕ ਮੁੱਖ ਇੰਜੀਨੀਅਰ ਨਿਯੁਕਤ ਕੀਤਾ ਗਿਆ ਹੈ, ਜੋ ਕਿ ਨਗਰ ਨਿਗਮਾਂ ਅਤੇ ਕੌਂਸਲਾਂ ਦੀ ਨਿਗਰਾਨੀ ਕਰਦਾ ਹੈ, ਜਿਸ ਵਿੱਚ ਬੀ ਐਂਡ ਆਰ ਅਤੇ ਓ ਐਂਡ ਐਮ ਸਬੰਧੀ ਕਾਰਜ ਸ਼ਾਮਲ ਹਨ। ਪ੍ਰਤੀ ਖੇਤਰ ਇੱਕ ਸੁਪਰਿੰਟੇਂਡਿੰਗ ਇੰਜੀਨੀਅਰ ਅਤੇ ਪ੍ਰਤੀ ਜ਼ਿਲ੍ਹਾ ਇੱਕ ਉਪ-ਮੰਡਲ ਇੰਜੀਨੀਅਰ ਤਾਇਨਾਤ ਕੀਤਾ ਗਿਆ ਹੈ।

ਇਸ ਤਰਕਸ਼ੀਲਤਾ ਦਾ ਉਦੇਸ਼ ਤਾਲਮੇਲ ਨੂੰ ਬਿਹਤਰ ਬਣਾਉਣਾ, ਖੇਤਰੀ-ਪੱਧਰ ਦੀ ਨਿਗਰਾਨੀ ਨੂੰ ਵਧਾਉਣਾ ਅਤੇ ਪ੍ਰੋਜੈਕਟਾਂ ਲਾਗੂਕਰਨ ਵਿੱਚ ਤੇਜ਼ੀ ਲਿਆਉਣਾ ਹੈ।

ਰੇਟ ਕੰਟਰੈਕਟ ਰਾਹੀਂ ਮਿਸ਼ਨ-ਮੋਡ ਸੀਵਰ ਲਾਈਨ ਕਲੀਨਿੰਗ

ਕੈਬਨਿਟ ਮੰਤਰੀ ਨੇ ਦੱਸਿਆ ਕਿ ਰੇਟ ਕੰਟਰੈਕਟ ਤਹਿਤ ਸੀਵਰ ਲਾਈਨ ਦੀ ਸਫ਼ਾਈ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ 161 ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ। ਪੰਜ ਪ੍ਰਮੁੱਖ ਨਗਰ ਨਿਗਮਾਂ-ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਅਤੇ ਪਟਿਆਲਾ ਲਈ ਟੈਂਡਰਿੰਗ ਅੰਤਮ ਪੜਾਅ 'ਤੇ ਹੈ ਅਤੇ ਇਸ ਕਾਰਜ ਲਈ ਛੇ ਏਜੰਸੀਆਂ ਨੂੰ ਸੂਚੀਬੱਧ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲਾਂ ਨੂੰ ਵਾਰ-ਵਾਰ ਟੈਂਡਰ ਭਰਨ ਤੋਂ ਛੋਟ ਦਿੱਤੀ ਗਈ ਹੈ, ਜਿਸ ਨਾਲ ਪਹਿਲਾਂ ਤੋਂ ਮਨਜ਼ੂਰਸ਼ੁਦਾ ਠੇਕੇਦਾਰਾਂ ਰਾਹੀਂ ਤੇਜ਼ੀ ਨਾਲ ਲਾਮਬੰਦੀ ਅਤੇ ਦੇਰੀ ਨੂੰ ਘੱਟ ਕੀਤਾ ਗਿਆ ਹੈ। ਯੂਨਿਟ ਦਰਾਂ ਨੂੰ ਨਿਰਧਾਰਤ ਕਰਕੇ, ਸਰਕਾਰ ਨੇ ਵਿੱਤੀ ਅਨੁਸ਼ਾਸਨ ਨੂੰ ਕਾਇਮ ਰੱਖਦੇ ਹੋਏ ਜਨਤਕ ਫੰਡਾਂ ਲਈ ਕੀਮਤਾਂ ਦੇ ਉਤਰਾਅ-ਚੜ੍ਹਾਅ ਤੋਂ ਬਚਾਇਆ ਹੈ। ਇਹ ਕੰਟਰੈਕਟ ਮਾਨਸੂਨ ਤੋਂ ਪਹਿਲਾਂ ਸੀਵਰ ਲਾਈਨਾਂ ਦੀ ਮਿਸ਼ਨ-ਮੋਡ ਸਫਾਈ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ “ਇੱਕ ਸ਼ਹਿਰ, ਇੱਕ ਸੰਚਾਲਕ” ਸਕੀਮ ਤਹਿਤ ਨਗਰ ਨਿਗਮਾਂ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਇਹਨਾਂ ਦਾ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ।

ਅਮਰੂਤ 2.0 ਤੇ ਐਸਬੀਐਮ (ਸ਼ਹਿਰੀ) 2.0 ਤਹਿਤ ਜਲ ਸਪਲਾਈ ਅਤੇ ਸੀਵਰੇਜ ਬੁਨਿਆਦੀ ਢਾਂਚਾ

ਸ੍ਰੀ ਸੰਜੀਵ ਅਰੋੜਾ ਨੇ ਅੱਗੇ ਦੱਸਿਆ ਕਿ ਅਮਰੂਤ 2.0 ਤਹਿਤ ਜ਼ਮੀਨੀ ਪਾਣੀ ਤੋਂ ਨਹਿਰੀ ਪਾਣੀ ਦੀ ਸਪਲਾਈ ਵਿੱਚ ਇੱਕ ਵੱਡਾ ਬਦਲਾਅ ਲਾਗੂ ਕੀਤਾ ਜਾ ਰਿਹਾ ਹੈ। ਮੌਜੂਦਾ ਸਮੇਂ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂਟੀਪੀ) 609 ਐਮਐਲਡੀ ਦੀ ਕੁੱਲ ਸਮਰੱਥਾ ਵਾਲੇ 90 ਕਸਬਿਆਂ ਵਿੱਚ ਕਾਰਜਸ਼ੀਲ ਹਨ, ਜੋ 148 ਕਸਬਿਆਂ ਵਿੱਚ 100 ਫ਼ੀਸਦ ਪਾਣੀ ਦੀ ਸਪਲਾਈ ਕਵਰੇਜ ਨੂੰ ਯਕੀਨੀ ਬਣਾਉਂਦੇ ਹਨ। ਇਸ ਤੋਂ ਇਲਾਵਾ 3,626 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 87 ਐਮਐਲਡੀ ਦੀ ਸੰਯੁਕਤ ਸਮਰੱਥਾ ਵਾਲੇ ਚਾਰ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਯੋਜਨਾ ਤਹਿਤ ਲਾਗੂ ਕੀਤੇ ਜਾ ਰਹੇ ਹਨ।

ਐਸਬੀਐਮ (ਸ਼ਹਿਰੀ) 2.0 ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੁੱਲ 213 ਐਮ.ਐਲ.ਡੀ. ਦੀ ਸਮਰੱਥਾ ਵਾਲੇ 56 ਕਸਬਿਆਂ ਵਿੱਚ ਐਸਟੀਪੀਜ਼ ਵਿਕਸਿਤ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ 1,647 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 730 ਸੀਵਰ-ਸਫਾਈ ਮਸ਼ੀਨਾਂ ਦੀ ਖਰੀਦ ਕਰ ਲਈ ਗਈ ਹੈ।

ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸੁਧਾਰ ਪੰਜਾਬ ਵਿੱਚ ਸ਼ਹਿਰੀ ਸ਼ਾਸਨ ਦੀ ਵਿਆਪਕ ਤਬਦੀਲੀ ਦਾ ਹਿੱਸਾ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਧਿਆਨ ਤੇਜ਼ੀ ਨਾਲ ਸਪੁਰਦਗੀ, ਪਾਰਦਰਸ਼ਤਾ, ਵਿੱਤੀ ਅਨੁਸ਼ਾਸਨ ਅਤੇ ਨਾਗਰਿਕ ਸੇਵਾਵਾਂ ਵਿੱਚ ਪ੍ਰਤੱਖ ਸੁਧਾਰ 'ਤੇ ਕੇਂਦਰਿਤ ਹੈ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ