Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

"ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਪਟਿਆਲਾ ਵਿੱਚ ਜ਼ਿਲ੍ਹਾ ਪੱਧਰੀ ਕੈਂਪ 10 ਫਰਵਰੀ ਨੂੰ

February 04, 2026 04:58 PM
SehajTimes

ਪਟਿਆਲਾ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ 10 ਫਰਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1:00 ਵਜੇ ਤੱਕ ਬਹਾਵਲਪੁਰ ਪੈਲੇਸ (ਪੁਲਿਸ ਲਾਈਨ) ਪਟਿਆਲਾ ਵਿਖੇ ਲਗਾਇਆ ਜਾਵੇਗਾ।

ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਓਹਨਾ ਦੱਸਿਆ ਕਿ ਸਿਹਤ ਵਿਭਾਗ  ਵੱਲੋਂ ਬਜ਼ੁਰਗਾਂ ਨੂੰ  ਜਨਰਲ ਹੈਲਥ ਚੈੱਕਅਪ , ਹੱਡੀਆਂ ਅਤੇ ਅੱਖਾਂ ਦਾ ਚੈੱਕਅਪ ਅਤੇ ਮੋਤੀਆ ਬਿੰਦ ਦੇ ਆਪਰੇਸ਼ਨ ਲਈ  ਬਜ਼ੁਰਗਾਂ ਦੀ ਪਛਾਣ ਕਰਨਾ, ਕੰਨਾਂ ਦਾ ਚੈੱਕਅਪ , ਸਿਹਤ ਸੰਭਾਲ, ਹੋਮਿਓਪੈਥੀ ਅਤੇ ਆਯੁਰਵੇਦ  ਸਬੰਧੀ ਜਾਣਕਾਰੀ, ਨਿਯਮਿਤ ਜਾਂਚਾਂ ਅਤੇ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ , ਸੀਨੀਅਰ ਸਿਟੀਜ਼ਨ ਕਾਰਡ ਅਪਲਾਈ ਕਰਨ ਅਤੇ ਹੋਰ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ  ਸੀਨੀਅਰ ਸਿਟੀਜ਼ਨ ਐਕਟ - 2007 ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, ਜਦਕਿ ਆਯੂਸ਼ ਵਿਭਾਗ ਵੱਲੋਂ ਕੁਦਰਤੀ ਅਤੇ ਪਰੰਪਰਾਗਤ ਇਲਾਜ ਪ੍ਰਣਾਲੀਆਂ ਅਤੇ ਯੋਗਾ ਰਾਹੀਂ ਬਜ਼ੁਰਗਾਂ ਨੂੰ ਸਿਹਤ ਸੰਭਾਲ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਬਜ਼ੁਰਗ ਨਾਗਰਿਕਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ  ਹੈ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ