Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਰਤਨ ਇੰਸਟੀਚਿਊਟ ਵਿੱਚ 7 ਦਿਨਾਂ ਦਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ

February 04, 2026 05:00 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਸਪੈਸ਼ਲ ਡੀ.ਜੀ.ਪੀ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ, ਪੰਜਾਬ ਸ੍ਰੀ ਸੰਦੀਪ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 04.02.2026 ਤੋਂ ਮਿਤੀ 10.02.2026 ਤੱਕ ਸਿਵਲ ਡਿਫੈਂਸ ਕਮਿਊਨਿਟੀ ਬਿਲਡਿੰਗ ਪ੍ਰੋਗਰਾਮ ਰਤਨ ਇੰਸਟੀਚਿਊਟ ਵਿਖੇ ਲਗਾਇਆ ਗਿਆ।

ਡਿਪਟੀ ਕਮਿਸ਼ਨਰ ਮੋਹਾਲੀ ਕਮ ਕੰਟਰੋਲਰ ਸਿਵਲ ਡਿਫੈਂਸ ਮੋਹਾਲੀ ਸ੍ਰੀਮਤੀ ਕੋਮਲ ਮਿੱਤਲ ਦੀ ਯੋਗ ਅਗਵਾਈ ਹੇਠ ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਗੁਰਿੰਦਰ ਪਾਲ ਐਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਮੋਹਾਲੀ ਕਮ ਜ਼ਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ਼ ਰੂਪਨਗਰ ਵੱਲੋਂ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ 360 ਸਿਵਲ ਦੇ ਲੋਕ ਅਤੇ ਰਤਨ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਸ 07 ਦਿਨ ਦੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਸਿਖਿਆਰਥੀਆਂ ਨੂੰ ਸਿਵਲ ਡਿਫੈਂਸ ਦੀ ਮੁੱਢਲੀ ਟ੍ਰੇਨਿੰਗ ਜਿਵੇਂ ਕਿ ਫਸਟ-ਏਡ, ਰੈਸਕਿਊ ਅਤੇ ਸਰਚ, ਫਾਇਰ ਫਾਈਟਿੰਗ ਅਤੇ ਹੋਰ ਕੁਦਰਤੀ ਅਤੇ ਮਨੁੱਖੀ ਆਫ਼ਤਾਂ ਨਾਲ ਨਜਿੱਠਣ ਲਈ ਮੁੱਢਲੀ ਟ੍ਰੇਨਿੰਗ ਦਿੱਤੀ ਜਾਵੇਗੀ। ਸ੍ਰੀ ਗੁਰਿੰਦਰ ਪਾਲ ਐਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਮੋਹਾਲੀ ਕਮ ਜ਼ਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ਼ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇ ਕੋਈ ਆਮ ਵਿਅਕਤੀ ਵੀ ਇਹ ਟ੍ਰੇਨਿੰਗ ਲੈਣਾ ਚਾਹੁੰਦਾਹੈ ਤਾ ਉਸ ਲਈ ਦੋ ਫੋਟੋ, ਅਧਾਰ ਕਾਰਡ ਅਤੇ 18 ਸਾਲ ਤੋਂ ਉਮਰ ਵੱਧ ਹੋਣੀ ਚਾਹੀਦੀ ਹੈ। ਇਸ ਮੌਕੇ ਦੌਰਾਨ ਰਤਨ ਇੰਸਟੀਚਿਊਟ ਦੇ ਚੇਅਰਮੈਨ ਸੁੰਦਰ ਲਾਲ, ਸਿਵਲ ਡਿਫੈਂਸ ਮੋਹਾਲੀ ਇੰਨਚਾਰਜ ਇੰਸਪੈਕਟਰ ਨਰਾਇਣ ਸ਼ਰਮਾਂ, ਇੰਸਪੈਕਟਰ ਸੁਦਰਸ਼ਨ ਸਿੰਘ ਅਟਵਾਲ, ਹਵਾ/ਇੰਸ: ਵਿਜੇ ਕੁਮਾਰ, ਹਵਾ/ਇੰਸ: ਪ੍ਰੇਮ ਨਰਾਇਣ ਅਤੇ ਹੋਰ ਸਟਾਫ ਮੌਜੂਦ ਰਿਹਾ।

 

Have something to say? Post your comment

 

More in Chandigarh

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਸਿਵਲ ਸਰਜਨ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਸਿਖਿਆ ਕ੍ਰਾਂਤੀ : ਦਸਵੀਂ ਦੇ ਨਤੀਜਿਆਂ ’ਚ ਕੁੜੀਆਂ ਨੇ ਮਾਰੀ ਬਾਜ਼ੀ

ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ