Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ, 02 ਦੋਸ਼ੀ ਗ੍ਰਿਫ਼ਤਾਰ

February 04, 2026 05:25 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਐੱਸ.ਏ.ਐੱਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 28.01.2026 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਹੋਏ ਗੁਰਵਿੰਦਰ ਸਿੰਘ ਕਤਲ ਮਾਮਲੇ ਸਬੰਧੀ ਦਰਜ ਮੁੱਕਦਮਾ ਨੰਬਰ 23 ਮਿਤੀ 28.01.2026, ਅਧੀਨ ਧਾਰਾਵਾਂ 103(1), 109, 3(5) ਬੀ.ਐਨ.ਐੱਸ. ਅਤੇ 25 ਆਰਮਜ਼ ਐਕਟ, ਥਾਣਾ ਸੋਹਾਣਾ, ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁੱਕਦਮਾ ਅਮਰਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਦੇ ਬਿਆਨ ’ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਬਿਆਨ ਦਿੱਤਾ ਸੀ ਕਿ ਮਿਤੀ 28.01.2026 ਨੂੰ ਉਹ ਆਪਣੇ ਪਤੀ ਨਾਲ ਆਈ-20 ਕਾਰ ਨੰਬਰ PB-65-AS-2482 ਵਿੱਚ ਅਦਾਲਤੀ ਪੇਸ਼ੀ ਲਈ ਕੋਰਟ ਕੰਪਲੈਕਸ, ਮੋਹਾਲੀ ਆਏ ਸਨ। ਉਨ੍ਹਾਂ ਆਪਣੀ ਕਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਏ.ਸੀ.ਸੀ. ਸੋਸਾਇਟੀ ਦੇ ਬਾਹਰ ਖੜ੍ਹੀ ਕੀਤੀ ਸੀ। ਅਦਾਲਤੀ ਪੇਸ਼ੀ ਤੋਂ ਬਾਅਦ ਕਰੀਬ ਦੁਪਹਿਰ 03:00 ਵਜੇ, ਜਦੋਂ ਉਹ ਆਪਣੀ ਕਾਰ ਦੇ ਨੇੜੇ ਪਹੁੰਚੇ, ਤਾਂ ਇੱਕ ਅਣਪਛਾਤੇ ਵਿਅਕਤੀ ਨੇ ਗੁਰਵਿੰਦਰ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਗੁਰਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਸ ਦੇ ਪਤੀ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਧਮਕੀਆਂ ਮਿਲ ਰਹੀਆਂ ਸਨ, ਜਿਸ ਕਾਰਨ ਉਸ ਨੂੰ ਪੂਰਾ ਸ਼ੱਕ ਹੈ ਕਿ ਇਹ ਕਤਲ ਗੋਲਡੀ ਬਰਾੜ ਵੱਲੋਂ ਹੀ ਕਰਵਾਇਆ ਗਿਆ ਹੈ।

ਐਸ ਐਸ ਪੀ ਨੇ ਅੱਗੇ ਕਿਹਾ ਕਿ ਮੁੱਕਦਮੇ ਦੀ ਤਫ਼ਤੀਸ਼ ਦੌਰਾਨ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਵੱਲੋਂ ਵਰਤੇ ਗਏ ਭੱਜਣ ਦੇ ਰਸਤੇ ਦੀ ਜਾਂਚ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਦੋ ਅਣਪਛਾਤੇ ਦੋਸ਼ੀ ਕਾਲੇ ਰੰਗ ਦੀ ਬਜਾਜ ਪਲਸਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਵਿੱਚੋਂ ਇੱਕ ਦੋਸ਼ੀ ਨੇ ਗੁਰਵਿੰਦਰ ਸਿੰਘ ਨੂੰ ਉਸ ਦੀ ਕਾਰ ਦੇ ਨੇੜੇ ਘੇਰ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਦੋਵੇਂ ਦੋਸ਼ੀ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। ਸੀ.ਸੀ.ਟੀ.ਵੀ. ਕੈਮਰਿਆਂ ਦੀ ਡੂੰਘੀ ਜਾਂਚ ਦੌਰਾਨ ਪਤਾ ਲੱਗਿਆ ਕਿ ਰਸਤੇ ਵਿੱਚ ਦੋਸ਼ੀਆਂ ਨੂੰ ਚਿੱਟੇ ਰੰਗ ਦੀ ਹੋਂਡਾ ਅਮੇਜ਼ ਕਾਰ ਮਿਲੀ, ਜਿੱਥੇ ਇੱਕ ਦੋਸ਼ੀ ਮੋਟਰਸਾਈਕਲ ਤੋਂ ਉਤਰ ਕੇ ਕਾਰ ਵਿੱਚ ਸਵਾਰ ਹੋ ਗਿਆ ਅਤੇ ਦੋਸ਼ੀਆਂ ਨੇ ਆਪਣੇ ਕੱਪੜੇ ਵੀ ਬਦਲੇ। ਅਗਲੀ ਜਾਂਚ ਦੌਰਾਨ ਦੋਵੇਂ ਵਾਹਨਾਂ ਦੀ ਪਛਾਣ ਕਰ ਲਈ ਗਈ।

*ਦੋਸ਼ੀਆਂ ਦੀ ਭਾਲ ਅਤੇ ਗ੍ਰਿਫ਼ਤਾਰੀ:*
ਤਕਨੀਕੀ, ਵਿਗਿਆਨਿਕ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਵਿਸਤ੍ਰਿਤ ਜਾਂਚ ਤੋਂ ਇਹ ਸਾਹਮਣੇ ਆਇਆ ਕਿ ਇਹ ਜੁਰਮ ਵਿਦੇਸ਼ ਵਿੱਚ ਬੈਠੇ ਸੁੰਗਠਿਤ ਅਪਰਾਧੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਵੱਲੋਂ ਆਪਣੇ ਸਾਥੀਆਂ ਵਿੱਕੀ ਸਿੰਘ ਉਰਫ਼ ਵਿੱਕੀ ਸੱਟੇਵਾਲਾ ਪੁੱਤਰ ਰਾਮ ਸਿੰਘ ਅਤੇ ਰਵੀ ਕੁਮਾਰ ਉਰਫ਼ ਰਵੀ ਫਰੀਦਕੋਟੀਆ ਪੁੱਤਰ ਬੋਰੀ ਲਾਲ ਨਾਲ ਮਿਲ ਕੇ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਗਿਆ।

ਜਾਂਚ ਦੌਰਾਨ ਬਲਤੇਜ ਸਿੰਘ ਉਰਫ਼ ਬੰਟੀ ਪੁੱਤਰ ਪਾਲ ਸਿੰਘ, ਵਾਸੀ ਪਿੰਡ ਤੇਹਣਾ, ਜ਼ਿਲ੍ਹਾ ਫਰੀਦਕੋਟ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਮਿਤੀ 02.02.2026 ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਨੇ ਖੁਲਾਸਾ ਕੀਤਾ ਕਿ ਉਹ ਹੋਂਡਾ ਅਮੇਜ਼ ਕਾਰ ਨੰਬਰ UP-14-CD-6847 ਦਾ ਡਰਾਈਵਰ ਸੀ, ਜਿਸ ਦੇ ਆਧਾਰ ’ਤੇ ਉਕਤ ਕਾਰ ਬਰਾਮਦ ਕਰ ਲਈ ਗਈ।
ਅੱਗੇ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਕਿ ਮੰਗਤ ਸਿੰਘ ਉਰਫ਼ ਮੈਕਸ ਪੁੱਤਰ ਦੀਵਾਨ ਸਿੰਘ, ਵਾਸੀ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੇ ਦੋਸ਼ੀਆਂ ਨੂੰ ਲੋਜਿਸਟਿਕ ਸਹਾਇਤਾ ਦਿੱਤੀ ਅਤੇ ਵਾਰਦਾਤ ਵਿੱਚ ਵਰਤੇ ਗਏ ਦੋਵੇਂ ਵਾਹਨ ਉਪਲਬਧ ਕਰਵਾਏ। ਉਸ ਨੂੰ ਮਿਤੀ 03.02.2026 ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੇ ਖੁਲਾਸੇ ਦੇ ਆਧਾਰ ’ਤੇ ਬਜਾਜ ਪਲਸਰ ਮੋਟਰਸਾਈਕਲ ਨੰਬਰ PB-22-D-5444 ਵੀ ਬਰਾਮਦ ਕਰ ਲਈ ਗਈ ਹੈ।

*ਦੋਸ਼ੀਆਂ ਦਾ ਵੇਰਵਾ:*
ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ

ਬਲਤੇਜ ਸਿੰਘ ਉਰਫ਼ ਬੰਟੀ ਪੁੱਤਰ ਪਾਲ ਸਿੰਘ, ਵਾਸੀ ਪਿੰਡ ਤੇਹਣਾ, ਜ਼ਿਲ੍ਹਾ ਫਰੀਦਕੋਟ (ਗ੍ਰਿਫ਼ਤਾਰ: 02.02.2026)

ਮੰਗਤ ਸਿੰਘ ਉਰਫ਼ ਮੈਕਸ ਪੁੱਤਰ ਦੀਵਾਨ ਸਿੰਘ, ਵਾਸੀ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ (ਗ੍ਰਿਫ਼ਤਾਰ: 03.02.2026)

ਵਿੱਕੀ ਸਿੰਘ ਉਰਫ਼ ਵਿੱਕੀ ਸੱਟੇਵਾਲਾ ਪੁੱਤਰ ਰਾਮ ਸਿੰਘ
ਰਵੀ ਕੁਮਾਰ ਉਰਫ਼ ਰਵੀ ਫਰੀਦਕੋਟੀਆ ਪੁੱਤਰ ਬੋਰੀ ਲਾਲ

ਬਰਾਮਦਗੀ:
ਕਾਲੇ ਰੰਗ ਦੀ ਬਜਾਜ ਪਲਸਰ ਮੋਟਰਸਾਈਕਲ ਨੰਬਰ PB-22-D-5444
ਚਿੱਟੇ ਰੰਗ ਦੀ ਹੋਂਡਾ ਅਮੇਜ਼ ਕਾਰ ਨੰਬਰ UP-14-CD-6847

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ