Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਸੈਂਟ ਜਾਨ ਐਂਬੂਲੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

February 04, 2026 05:32 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਐਸ.ਏ.ਐਸ. ਨਗਰ, ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੀ ਅਗਵਾਈ ਹੇਠ ਸੇਂਟ ਜਾਨ ਐਂਬੂਲੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਮਿਤੀ 28 ਜਨਵਰੀ ਤੋਂ  ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਟ੍ਰੇਨਿੰਗ ਕੈਂਪ ਦੌਰਾਨ ਭਾਰਤੀ ਰੈਡ ਕਰਾਸ ਦੇ ਪ੍ਰਮਾਣਿਤ ਟ੍ਰੇਨਰ ਸ਼੍ਰੀ ਸੰਦੀਪ ਸਿੰਘ ਵੱਲੋਂ ਕੰਡਕਟਰਾਂ, ਡਰਾਈਵਰਾਂ, ਫੈਕਟਰੀ ਕਰਮਚਾਰੀਆਂ ਅਤੇ ਨੈਨੀ ਸਟੂਡੈਂਟਸ ਨੂੰ ਹਾਦਸਿਆਂ ਅਤੇ ਐਮਰਜੈਂਸੀ ਹਾਲਾਤਾਂ ਦੌਰਾਨ ਕੀਮਤੀ ਜਾਨਾਂ ਬਚਾਉਣ ਸਬੰਧੀ ਵਿਸਤ੍ਰਿਤ ਸਿਖਲਾਈ ਦਿੱਤੀ ਗਈ। ਟ੍ਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਦੱਸਿਆ ਗਿਆ ਕਿ ਦੁਰਘਟਨਾਵਾਂ ਸਮੇਂ ਜ਼ਖ਼ਮੀਆਂ ਦੀ ਜਾਨ ਬਚਾਉਣ ਅਤੇ ਉਨ੍ਹਾਂ ਦੀ ਪੀੜਾ ਘਟਾਉਣ ਵਿੱਚ ਫਸਟ ਏਡ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਹਰ ਨਾਗਰਿਕ ਨੂੰ ਫਸਟ ਏਡ ਦੀ ਮੁੱਢਲੀ ਜਾਣਕਾਰੀ ਹੋਣੀ ਚਾਹੀਦੀ ਹੈ।

ਟ੍ਰੇਨਰ ਵੱਲੋਂ ਸਿਖਿਆਰਥੀਆਂ ਨੂੰ ਸੀ.ਪੀ.ਆਰ., ਬਣਾਵਟੀ ਸਾਹ ਦੇਣਾ, ਬੇਹੋਸ਼ੀ ਦੀ ਸਥਿਤੀ, ਵਗਦੇ ਖੂਨ ਨੂੰ ਰੋਕਣਾ, ਟੁੱਟੀਆਂ ਹੱਡੀਆਂ ਨੂੰ ਸਹਾਰਾ ਦੇਣਾ, ਜਲਣ ਅਤੇ ਸੱਪ ਦੇ ਡੰਗਣ ਵਰਗੀਆਂ ਸਥਿਤੀਆਂ ਵਿੱਚ ਦਿੱਤੀ ਜਾਣ ਵਾਲੀ ਫਸਟ ਏਡ ਸਬੰਧੀ ਵਿਵਹਾਰਿਕ ਟ੍ਰੇਨਿੰਗ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਦਿਲ ਦੇ ਦੌਰੇ ਦੌਰਾਨ ਸਮੇਂ ਸਿਰ ਦਿੱਤੀ ਗਈ ਸੀ.ਪੀ.ਆਰ. ਜਾਨ ਬਚਾਉਣ ਵਿੱਚ ਬੇਹੱਦ ਮਦਦਗਾਰ ਸਾਬਤ ਹੁੰਦੀ ਹੈ। ਇਸ ਦੇ ਨਾਲ ਹੀ ਸਿਖਿਆਰਥੀਆਂ ਨੂੰ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਨੂੰ ਠੀਕ ਰੱਖਣ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਸ਼੍ਰੀ ਹਰਬੰਸ ਸਿੰਘ ਵੱਲੋਂ ਸਿਖਿਆਰਥੀਆਂ ਨੂੰ ਰੈਡ ਕਰਾਸ ਦੇ ਸਿਧਾਂਤਾਂ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਸੰਸਥਾ ਵੱਲੋਂ ਜ਼ਿਲ੍ਹੇ ਵਿੱਚ ਗਰੀਬਾਂ, ਮਰੀਜ਼ਾਂ, ਲੋੜਵੰਦਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਦੱਸਿਆ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸੰਸਥਾ ਨਾਲ ਜੁੜ ਕੇ ਮਾਨਵਤਾ ਦੀ ਸੇਵਾ ਕਰਨ ਦੀ ਅਪੀਲ ਕੀਤੀ।

Have something to say? Post your comment

 

More in Chandigarh

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਮਹਾਂਵੀਰ ਜੈਅੰਤੀ ਮੌਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼