Wednesday, December 17, 2025

Malwa

ਸਰਕਾਰੀ ਹਾਈ ਸਕੂਲ ਨਾਈਵਾਲਾ ’ਚ ਪੇਂਟਿੰਗ ਮੁਕਾਬਲੇ

March 06, 2021 09:42 AM
Surjeet Singh Talwandi

ਬਰਨਾਲਾ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਕਰਮਗੜ ਵਿਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।  
     ਇਸ ਸਬੰਧੀ ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਵੱਖ ਵੱਖ ਸਕੂਲਾਂ ਵਿੱਚ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਤੋਂ ਜਾਣੂ ਕਰਵਾਉਣਾ ਹੈ। ਨਾਈਵਾਲਾ ਸਕੂਲ ਦੇ ਹੈਡਮਾਸਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਵਿਚ ਪਰਮਿੰਦਰ ਕੌਰ ਦਸਵੀਂ ਬੀ ਨੇ ਪਹਿਲਾ, ਮੇਹਰ ਸਿੰਘ ਦਸਵੀਂ ਬੀ ਨੇ ਦੂਜਾ ਤੇ ਕੁਲਦੀਪ ਸਿੰਘ ਅੱਠਵੀਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮਾਸਟਰ ਬਲਵੀਰ ਸਿੰਘ ਵੀ ਹਾਜ਼ਰ ਰਹੇ, ਜਿਨਾਂ ਨੇ ਇਨਾਂ ਮੁਕਾਬਲਿਆਂ ਦਾ ਸੰਚਾਲਨ ਕੀਤਾ।

Have something to say? Post your comment