Friday, March 27, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੇਲੋ ਕੌਰ ਦੇ ਪਰਵਾਰ ਨੂੰ ਨਹੀਂ ਮਿਲਿਆ ਇਨਸਾਫ਼ 

February 04, 2026 06:59 PM
ਦਰਸ਼ਨ ਸਿੰਘ ਚੌਹਾਨ
ਮਜ਼ਦੂਰ ਆਈ ਟੀ ਆਈ ਚੌਕ 'ਚ ਕਰਨਗੇ ਚੱਕਾ ਜਾਮ 
 
ਸੁਨਾਮ : ਸੁਨਾਮ-ਸ਼ੇਰੋਂ ਸੜਕ ਤੇ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਲੱਕੜਾ ਤੋੜਨ ਗਈ ਮਜਦੂਰ ਔਰਤ ਮੇਲੋ ਕੋਰ ਦੇ ਪਰਵਾਰ ਨੂੰ ਇਨਸਾਫ ਦਿਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ 12 ਫ਼ਰਵਰੀ ਨੂੰ ਸੁਨਾਮ ਵਿਖੇ ਆਈ ਟੀ ਆਈ ਚੌਕ ਵਿੱਚ ਦੋ ਘੰਟੇ ਲਈ ਸੰਕੇਤਕ ਚੱਕਾ ਜਾਮ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਦੱਸਿਆ ਕਿ ਪਿਛਲੇ ਦਿਨੀਂ ਸੁਨਾਮ ਸ਼ੇਰੋਂ ਸੜਕ ਤੇ ਗ਼ਰੀਬੀ ਦੀ ਹਾਲਤ ਵਿੱਚ ਜੀਵਨ ਬਤੀਤ ਕਰਨ ਵਾਲੀ ਮੇਲੋ ਕੌਰ ਪਤਨੀ ਕਾਲਾ ਸਿੰਘ ਵਾਸੀ ਸੁਨਾਮ ਆਪਣੀਆਂ ਹੋਰ ਸਾਥਣਾਂ ਨਾਲ ਘਰ ਲਈ ਬਾਲਣ ਇਕੱਠਾ ਕਰਨ ਗਈ ਸੀ ਤਾਂ ਇਸੇ ਦੌਰਾਨ ਤੇਜ ਰਫਤਾਰ ਕਾਰ ਨੇ ਆਪਣੀ ਲਪੇਟ ਚ ਲੈ ਲਈ ਜਿਸ ਕਾਰਨ ਉਸਦੀ ਮੌਤ ਹੋ ਗਈ ਸੀ, ਉਨ੍ਹਾਂ ਕਿਹਾ ਕਿ 15 ਦਿਨ ਲੰਘਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਦੋਸ਼ੀਆਂ ਦੀ ਕੋਈ ਭਾਲ ਨਹੀਂ ਹੋ ਸਕੀ । ਉਨ੍ਹਾਂ ਆਖਿਆ ਕਿ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਬੁੱਧਵਾਰ ਨੂੰ ਅਨਾਜ ਮੰਡੀ ਸੁਨਾਮ ਵਿਖੇ ਮਜਦੂਰ ਮੁਕਤੀ ਮੋਰਚਾ ਪੰਜਾਬ ਦੀ ਇਲਾਕਾ ਕਮੇਟੀ ਦੀ ਬਲਬੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਚ ਫੈਸਲਾ ਕੀਤਾ ਗਿਆ ਕਿ 12 ਫ਼ਰਵਰੀ ਨੂੰ ਸੁਨਾਮ ਵਿਖੇ ਆਈ ਟੀ ਆਈ ਚੌਕ ਵਿੱਚ ਦੋ ਘੰਟੇ ਲਈ ਸੰਕੇਤਕ ਚੱਕਾ ਜਾਮ ਕੀਤਾ ਜਾਵੇਗਾ।  ਇਸ ਮੌਕੇ ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਜਿਲ੍ਹਾ ਪ੍ਰਧਾਨ ਬਿੱਟੂ ਸਿੰਘ ਖੋਖਰ, ਧਰਮਾ ਸਿੰਘ ਸੁਨਾਮ , ਜੁੰਮਾ ਸਿੰਘ, ਜੱਗਾ ਸਿੰਘ, ਨਾਥ ਸਿੰਘ ਛਾਜਲੀ, ਰਾਣੀ ਕੋਰ, ਆਦਿ ਹਾਜਰ ਸਨ।
** ਥਾਣਾ ਮੁਖੀ ਦਾ ਪੱਖ 
ਇਸ ਸਬੰਧੀ ਥਾਣਾ ਚੀਮਾਂ ਦੇ ਐਸ ਐਚ ਓ ਅਵਤਾਰ ਸਿੰਘ ਦਾ ਕਹਿਣਾ ਹੈ ਕਿ ਉਕਤ ਮਾਮਲੇ ਵਿੱਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਦੋਸ਼ੀ ਨੂੰ ਫੜਨ ਲਈ ਬਾਰੀਕੀ ਨਾਲ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

Have something to say? Post your comment

 

More in Malwa

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ’ਤੇ ਸਪੀਕਰ ਸੰਧਵਾਂ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਗਹੀਰ ਐਗਰੋ ਇੰਡਸਟਰੀਜ 'ਚ ਲੱਗੀ ਭਿਆਨਕ ਅੱਗ

ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਜ਼ਰੂਰੀ ਐਚ.ਪੀ.ਵੀ. ਵੈਕਸੀਨ : ਐਸ. ਐਮ. ਓ.

ਡੀਐਮ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੜਕਾਂ ਤੇ ਉਤਰੀ ਪਟਿਆਲਾ ਕਾਂਗਰਸ

ਲੋਕ ਪੈਟਰੋ ਪਦਾਰਥਾਂ ਦੀ ਜਮਾਂਖੋਰੀ ਨਾ ਕਰਨ : ਐਸਡੀਐਮ 

ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ ਵਧਾਇਆ ਬਜਟ

ਮਹਿਮਦਪੁਰ ਬਣੇਗਾ 'ਆਲੂ ਮੰਡੀ ਹੱਬ', ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ 'ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ 'ਚ ਕਰੀਬ 4 ਲੱਖ ਸ਼ਰਧਾਲੂਆਂ ਵੱਲੋਂ ਦਰਸ਼ਨ