Friday, November 27, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

February 04, 2026 07:15 PM
SehajTimes

 ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਚੈਨ ਸਿੰਘ ਉਰਫ਼ ਮਨੀ, ਨਵਦੀਪ ਸਿੰਘ, ਸੁਖਪਾਲ ਸਿੰਘ ਅਤੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਇਹ ਸਾਰੇ ਵਾਸੀ ਪਿੰਡ ਦਾਓਕੇ, ਅੰਮ੍ਰਿਤਸਰ ਦੇ ਹਨ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਸਪਲੈਂਡਰ ਮੋਟਰਸਾਈਕਲਾਂ (ਰਜਿਸਟ੍ਰੇਸ਼ਨ ਨੰਬਰ ਪੀਬੀ02ਈਯੂ7751 ਅਤੇ ਪੀਬੀ02ਡੀਵਾਈ9343 ਵਾਲੇ), ਜੋ ਨਸ਼ਿਆਂ ਦੀ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਹੋਏ ਸਨ, ਜੋ ਆਪਣੇ ਪਿੰਡ ਦਾਓਕੇ ਦੇ ਆਲੇ-ਦੁਆਲੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਹੈਰੋਇਨ ਦੀ ਖੇਪ ਪਹੁੰਚਾ ਰਹੇ ਸਨ ਤਾਂ ਜੋ ਸੂਬੇ ਵਿੱਚ ਅੱਗੇ ਇਸ ਦੀ ਸਪਲਾਈ ਕੀਤੀ ਜਾ ਸਕੇ।

ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਇੱਕ ਖਾਸ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਖਚੈਨ ਸਿੰਘ ਉਰਫ਼ ਮਨੀ ਆਪਣੇ ਸਾਥੀਆਂ ਦੀ ਮਦਦ ਨਾਲ ਸੂਬੇ ਵਿੱਚ ਨਸ਼ਾ ਤਸਕਰੀ ਦਾ ਮਾਡਿਊਲ ਚਲਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਾਲ ਹੀ ਵਿੱਚ ਡਰੋਨ ਜ਼ਰੀਏ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਵੱਡੀ ਖੇਪ ਮਿਲੀ ਹੈ, ਜਿਸ ਨੂੰ ਉਹਨਾਂ ਨੇ ਅੰਮ੍ਰਿਤਸਰ ਦੇ ਪਿੰਡ ਕਾਲਾ ਘਨੂਪੁਰ ਦੇ ਨੇੜੇ ਸਦਾ ਪਿੰਡ ਵਿਖੇ ਦੂਜੀਆਂ ਪਾਰਟੀਆਂ ਨੂੰ ਪਹੁੰਚਾਉਣ ਜਾਣਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸਦਾ ਪਿੰਡ ਅੰਮ੍ਰਿਤਸਰ ਨੇੜੇ ਬਾਈਪਾਸ ਰੋਡ 'ਤੇ ਨਾਕਾ ਲਗਾਇਆ ਅਤੇ ਚਾਰਾਂ ਸ਼ੱਕੀਆਂ ਨੂੰ ਰੋਕ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਦੇ ਤਹਿਤ ਐਫਆਈਆਰ ਨੰਬਰ 5 ਮਿਤੀ 04-02-2026 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ