Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੰਮੇਆਣਾ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

February 04, 2026 07:16 PM
SehajTimes

ਕੋਟਕਪੂਰਾ : ਲੋਕਾਂ ਦੀ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣ ਦੇ ਮਕਸਦ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਕੰਮੇਆਣਾ ਵਿਖੇ ਲਿੰਕ ਸੜਕ ਕੰਮੇਆਣਾ ਤੋਂ ਡੱਗੋ ਰੋਮਾਣਾ ਅਪ ਟੂ ਫਿਡੇ ਕਲਾ (ਪੀ.ਐਮ.ਜੀ.ਐਸ.ਵਾਈ.) ਰੋਡ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 8.36 ਕਿਲੋਮੀਟਰ ਹੈ ਅਤੇ ਇਸ ਪ੍ਰੋਜੈਕਟ ਉੱਤੇ ਲਗਭਗ 732.93 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਸੜਕ ਇਲਾਕੇ ਦੇ ਕਿਸਾਨਾਂ ਅਤੇ ਆਮ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ ਕਿਉਂਕਿ ਇਸ ਨਾਲ ਫਸਲਾਂ ਨੂੰ ਮੰਡੀਆਂ ਤੱਕ ਪਹੁੰਚਾਉਣਾ ਆਸਾਨ ਹੋਵੇਗਾ ਅਤੇ ਪਿੰਡ ਦਾ ਸੰਪਰਕ ਮੁੱਖ ਸੜਕਾਂ ਨਾਲ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਮੂਹਿਕ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਨਿਰਧਾਰਤ ਸਮੇਂ ਅੰਦਰ ਕੰਮ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ., ਬੋਹੜ ਸਿੰਘ ਰੱਤੀ ਰੋੜੀ ਬਲਾਕ ਸੰਮਤੀ ਮੈਂਬਰ, ਸੁਖਜੀਤ ਸਿੰਘ ਢਿੱਲਵਾਂ, ਮਨਦੀਪ ਮੌਂਗਾ, ਸਿਮਰਨਜੀਤ ਸਿੰਘ ਐਮ.ਸੀ., ਹਰਦੀਪ ਸਿੰਘ, ਗੈਰੀ ਸਿੰਘ ਵੜਿੰਗ, ਮਨਜੀਤ ਕੌਰ ਸਰਪੰਚ ਕੰਮੇਆਣਾ, ਦਿਲਬਾਗ ਸਰਪੰਚ ਚਮੇਲੀ, ਅਮਰੀਕ ਸਿੰਘ ਸਰਪੰਚ ਡੱਗੋ ਰੋਮਾਣਾ, ਚਮਕੌਰ ਸਰਪੰਚ ਹਰੀਏਵਾਲਾ, ਡਾ. ਮਨਜੀਤ, ਰਾਣਾ ਰਣਜੀਤ, ਰਵਿੰਦਰ ਗਿੱਲ, ਵਿਰਸਾ ਸਿੰਘ, ਮਹਿੰਦਰਪਾਲ ਸ਼ਰਮਾ, ਗੁਰਮੁੱਕ ਸੰਧੂ ਨੰਬਰਦਾਰ, ਪਰਮਜੀਤ ਸਿੰਘ, ਸੁਖਬੀਰ ਸੰਧੂ, ਅੰਮ੍ਰਿਤਪਾਲ ਫਿੱਡੇ ਸਮੇਤ ਹੋਰ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ