Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

February 04, 2026 07:40 PM
SehajTimes

ਬਾਰਡਰ ਆਊਟਪੋਸਟ ਕਾਲੀਆਂ ਨੇੜਲੇ ਖੇਤਾਂ ਤੋਂ ਹੈਰੋਇਨ ਦੀ ਖੇਪ ਸਮੇਤ ਬਰਾਮਦ ਹੋਇਆ ਡਰੋਨ

ਤਰਨ ਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਨੇੜੇ ਦੇ ਖੇਤਾਂ ਤੋਂ 3.925 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਡੀਜੇਆਈ ਮੈਟਰਿਸ ਡਰੋਨ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਭੇਜਣ ਲਈ ਕੀਤੀ ਗਈ ਸੀ, ਜੋ ਉੱਨਤ ਤਕਨਾਲੋਜੀ ਰਾਹੀਂ ਸਰਹੱਦ ਪਾਰੋਂ ਤਸਕਰੀ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਾ ਹੈ।

ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ ਤਰਨ ਤਾਰਨ ਸੁਰੇਂਦਰ ਲਾਂਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਨੇੜੇ ਡਰੋਨ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ ਸੀ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਤੁਰੰਤ ਬੀ.ਐਸ.ਐਫ. ਨੂੰ ਸੂਚਿਤ ਕੀਤਾ ਅਤੇ ਸਾਂਝੇ ਤੌਰ ’ਤੇ ਤਲਾਸ਼ੀ ਅਭਿਆਨ ਚਲਾਇਆ, ਜਿਸ ਨਾਲ ਹੈਰੋਇਨ ਦੀ ਖੇਪ ਨਾਲ ਭਰੇ ਡਰੋਨ ਨੂੰ ਬੇਅਸਰ ਕੀਤਾ ਗਿਆ, ਜੋ ਬਾਅਦ ਵਿੱਚ ਖੇਤਾਂ ਤੋਂ ਬਰਾਮਦ ਕੀਤਾ ਗਿਆ।

ਐਸ.ਐਸ.ਪੀ. ਨੇ ਕਿਹਾ ਕਿ ਜਿਨ੍ਹਾਂ ਵੱਲੋਂ ਇਹ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਜਾਣੀ ਸੀ , ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰ. 20 ਮਿਤੀ 3/2/2026 ਨੂੰ ਤਰਨਤਾਰਨ ਦੇ ਪੁਲਿਸ ਥਾਣਾ ਵਲਟੋਹਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 213 ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀ ਧਾਰਾ 25, 26 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ