Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

February 04, 2026 08:28 PM
SehajTimes

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 340ਵੇਂ ਦਿਨ 135 ਨਸ਼ਾ ਤਸਕਰ 8.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਨੂੰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 16ਵੇਂ ਦਿਨ ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਤੇਜ਼ਧਾਰ ਹਥਿਆਰ ਬਰਾਮਦ ਕੀਤੇ। ਇਸ ਤਰ੍ਹਾਂ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 4,628 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, 153 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 352 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 340ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 135 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ, 2 ਕਿਲੋ ਅਫੀਮ, 804 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ, ਸਿਰਫ 340 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,634 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ : ਹਰਜੋਤ ਸਿੰਘ ਬੈਂਸ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਵਿਦਿਆ ਵੈਲੀ ਸਕੂਲ ਵਿਚ ਮਨਾਇਆ ਮਾਂ ਦਿਵਸ

ਜਿਲ੍ਹਾ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ

ਗੁਰਦੁਆਰਾ ਮਾਤਾ ਗੁਜਰੀ ਸਵਰਾਜ ਨਗਰ ਵਿਖੇ ਸਲਾਨਾ ਗੁਰਮਤਿ ਸਮਾਗਮ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਲੁਆਈ ਹਾਜ਼ਰੀ

ਮੋਰਿੰਡਾ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨੇ ਵਧਾਈ ਸ਼ਹਿਰ ਵਾਸੀਆਂ ਦੀ ਚਿੰਤਾ ਅਤੇ ਸ਼ਹਿਰ ਵਾਸੀ ਹੋ ਰਹੇ ਹਨ ਪੀ ਲੀ ਏ ਅਤੇ ਭਿਆਨਕ ਬਿਮਾਰੀਆਂ ਦੇ ਸ਼ਿਕਾਰ

ਔਰਤਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿੱਤੀ

ਪੈਨਸ਼ਨਰਾਂ ਨੂੰ ਡੀ.ਏ. ਦੀ 18% ਅਦਾਇਗੀ ਤੁਰੰਤ ਕਰੇ ਸਰਕਾਰ, ਨਹੀਂ ਤਾਂ 2027 ਚੋਣਾਂ ‘ਚ ਨਤੀਜਾ ਭੁਗਤਣ ਲਈ ਰਹੇ ਤਿਆਰ: ਸ਼ਰਮਾ