Thursday, October 01, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸਿਹਤਮੰਦ ਜੀਵਨ ਲਈ ਗੰਦੇ ਪਾਣੀ ਦੀ ਨਿਕਾਸੀ ਜ਼ਰੂਰੀ : ਅਮਨ ਅਰੋੜਾ 

February 05, 2026 02:18 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਉਭਾਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਕਤ ਪ੍ਰੋਜੈਕਟ ਤੇ 1.82 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਪ੍ਰੋਜੈਕਟ ਤਹਿਤ 1.64 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 3.25 ਕਿਲੋਮੀਟਰ (ਸਵਾ ਤਿੰਨ ਕਿਲੋਮੀਟਰ) ਲੰਬੀ ਪਾਇਪ ਲਾਈਨ ਬਣਾਈ ਜਾਵੇਗੀ। ਇਸ ਤੋਂ ਇਲਾਵਾ 18 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਿਕਾਸੀ ਨਾਲਾ ਵੀ ਤਿਆਰ ਕੀਤਾ ਜਾਵੇਗਾ। ਕੈਬਨਿਟ ਮੰਤਰੀ  ਅਮਨ ਅਰੋੜਾ ਨੇ ਕਿਹਾ ਕਿ ਪਿੰਡ ਉਭਾਵਾਲ ਸਮੇਤ ਪੂਰੇ ਹਲਕੇ ਵਿੱਚ ਸਾਫ਼-ਸੁਥਰੇ ਵਾਤਾਵਰਣ ਅਤੇ ਸਿਹਤਮੰਦ ਜੀਵਨ ਲਈ ਗੰਦੇ ਪਾਣੀ ਦੀ ਸਹੀ ਨਿਕਾਸੀ ਬਹੁਤ ਜ਼ਰੂਰੀ ਹੈ। ਇਸ ਨਾਲ ਇਲਾਕੇ ਵਿੱਚ ਸਵੱਛਤਾ ਦਾ ਨਵਾਂ ਮਿਆਰ ਕਾਇਮ ਕਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਤੱਕ ਵਿਕਾਸ ਦੀਆਂ ਸਹੂਲਤਾਂ ਪਹੁੰਚਾਉਣ ਲਈ ਵਿਸ਼ੇਸ਼ ਤੌਰ 'ਤੇ ਕੰਮ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਹੋਰ ਵੀ ਕਈ ਪ੍ਰੋਜੈਕਟ ਜਲਦੀ ਸ਼ੁਰੂ ਕੀਤੇ ਜਾਣਗੇ। 

Have something to say? Post your comment