Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਐਸਜੀਪੀਸੀ ’ਚ ਜ਼ਮੀਨ ਘੁਟਾਲਾ? ਗਿਆਨੀ ਹਰਪ੍ਰੀਤ ਸਿੰਘ ਨੇ ਮੈਨੇਜਰ ਦੀ ਭੂਮਿਕਾ ’ਤੇ ਉਠਾਏ ਸਵਾਲ

February 05, 2026 05:29 PM
SehajTimes

ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ, ਸੁਖਬੀਰ ਬਾਦਲ ਪ੍ਰਧਾਨ ਰਹਿੰਦੇ ਅਕਾਲੀ ਦਲ ਨਾਲ ਗੱਲਬਾਤ ਨਹੀਂ: ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, (ਜਗਤਾਰ ਸਿੰਘ ਮਾਹਲਾ) : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਅੰਮ੍ਰਿਤਸਰ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਕਈ ਗੰਭੀਰ ਮੁੱਦਿਆਂ ’ਤੇ ਸਵਾਲ ਖੜੇ ਕੀਤੇ ਗਏ। ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਵੇਚਣ ਸਬੰਧੀ ਮੈਨੇਜਰ ਵੱਲੋਂ ਨਿੱਜੀ ਖਾਤੇ ਵਿੱਚ ਪੈਸੇ ਜਮ੍ਹਾਂ ਕਰਵਾਉਣ ਦਾ ਮਾਮਲਾ ਸਿੱਧਾ-ਸਿੱਧਾ ਕਰਪਟ ਅਤੇ ਘੁਟਾਲੇ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਵੇਚਣ ਦੇ ਅਧਿਕਾਰ ਸਿਰਫ਼ ਐਗਜ਼ਿਕਿਊਟਿਵ ਕਮੇਟੀ ਕੋਲ ਹੁੰਦੇ ਹਨ, ਕਿਸੇ ਇਕ ਵਿਅਕਤੀ ਕੋਲ ਨਹੀਂ। 328 ਪਾਵਨ ਸਰੂਪਾਂ ਦੇ ਮਾਮਲੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੱਚ ਨੂੰ ਦਬਾਉਣ ਲਈ ਸਿੱਖ ਪੰਥ ਨੂੰ ਬੋਲਣ ਤੋਂ ਰੋਕਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਮਾਮਲੇ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਘੱਟ ਮਿਆਰੀ ਕਾਗਜ਼ ਅਤੇ ਪ੍ਰਿੰਟਿੰਗ ਗਲਤੀਆਂ ਕਾਰਨ ਇਹ ਸਰੂਪ ਪ੍ਰਕਾਸ਼ ਯੋਗ ਨਹੀਂ ਸਨ। ਉਨ੍ਹਾਂ ਦੱਸਿਆ ਕਿ ਸਸਕਾਰ ਤੋਂ ਪਹਿਲਾਂ ਜਾਂਚ ਕਮੇਟੀ ਬਣਾਉਣ ਦੀ ਹਦਾਇਤ ਦਿੱਤੀ ਗਈ ਸੀ ਪਰ ਬਾਅਦ ਵਿੱਚ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।ਸਿਆਸੀ ਪੱਖੋਂ ਬਿਆਨ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਸਪਸ਼ਟ ਕੀਤਾ ਕਿ ਸੱਤਾ ਪ੍ਰਾਪਤੀ ਲਈ ਕੀਤੇ ਸਮਝੌਤਿਆਂ ਦੀ ਕੋਈ ਕਦਰ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਦਾਰ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ, ਉਹਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਹਾਲਾਂਕਿ ਜੇ ਸੁਖਬੀਰ ਬਾਦਲ ਪ੍ਰਧਾਨਗੀ ਤੋਂ ਹਟਦੇ ਹਨ ਤਾਂ ਗੱਲਬਾਤ ਲਈ ਰਾਹ ਖੁੱਲ ਸਕਦਾ ਹੈ। ਡੇਰਾਵਾਦ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਡੇਰਿਆਂ ਦੀ ਵੱਧਦੀ ਦਖ਼ਲਅੰਦਾਜ਼ੀ ਸਿੱਖ ਪੰਥ ਲਈ ਘਾਤਕ ਸਾਬਤ ਹੋ ਰਹੀ ਹੈ ਅਤੇ ਇਹ 1947 ਤੋਂ ਬਾਅਦ ਘੜੀ ਗਈ ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਨਤੀਜਾ ਹੈ ਅਤੇ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਜੇ ਭਵਿੱਖ ਵਿੱਚ ਐਸਜੀਪੀਸੀ ਦੀ ਜ਼ਿੰਮੇਵਾਰੀ ਮਿਲੀ ਤਾਂ 1999 ਤੋਂ ਲੈ ਕੇ ਹੁਣ ਤੱਕ ਹੋਏ ਸਾਰੇ ਜ਼ਮੀਨ ਘੁਟਾਲਿਆਂ ’ਤੇ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਧਾਰਮਿਕ ਅਤੇ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ